ਆਸ਼ਮਾ ਇੰਟਰਨੈਸ਼ਨਲ ਸਕੂਲ ’ਚ ਛੋਟੇ-ਛੋਟੇ ਬੱਚਿਆਂ ਲਈ ਗ੍ਰੈਜੂਏਸ਼ਨ ਸੈਰਾਮਨੀ ਕਰਵਾਈ

ਆਸ਼ਮਾ ਇੰਟਰਨੈਸ਼ਨਲ ਸਕੂਲ ’ਚ ਛੋਟੇ-ਛੋਟੇ ਬੱਚਿਆਂ ਲਈ ਗ੍ਰੈਜੂਏਸ਼ਨ ਸੈਰਾਮਨੀ ਕਰਵਾਈ

ਐੱਸਏਐੱਸ ਨਗਰ : ਆਸ਼ਮਾ ਇੰਟਰਨੈਸ਼ਨਲ ਸਕੂਲ, ਸੈਕਟਰ 70 ਵਿਚ ਛੋਟੇ-ਛੋਟੇ ਬੱਚਿਆਂ ਲਈ ਗ੍ਰੈਜ਼ੂਏਸ਼ਨ ਸੈਰਾਮਨੀ ਕਰਵਾਈ ਗਈ। ਇਸ ਦੌਰਾਨ ਜੂਨੀਅਰ ਵਿਦਿਆਰਥੀਆਂ ਨੂੰ ਅਗਲੀਆਂ ਕਲਾਸਾਂ ਵਿਚ ਪ੍ਰਮੋਟ ਕਰਦੇ ਹੋਏ ਇਕ ਸਮਾਗਮ ਕਰਵਾਇਆ ਗਿਆ। ਪਾਸ ਆਊਟ ਹੋਣ ਜਾ ਰਹੇ ਵਿਦਿਆਰਥੀਆਂ ਨੂੰ ਸਕੂਲ ਦੇ ਚੇਅਰਮੈਨ ਜੇਐੱਸ ਕੇਸਰ ਨੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ।

 ਇਸ ਦੇ ਨਾਲ ਹੀ ਸਟੇਜ ’ਤੇ ਵਿਦਿਆਰਥੀਆਂ ਵੱਲੋਂ ਕੀਤੀ ਸੰਗੀਤ, ਸੋਲੋ ਅਤੇ ਗਰੁੱਪ ਡਾਂਸ ਦੀ ਪੇਸ਼ਕਾਰੀ ਨੇ ਮਾਹੌਲ ਹੋਰ ਰੰਗੀਨ ਬਣਾ ਦਿੱਤਾ। ਸਕੂਲ ਦੇ ਪ੍ਰਿੰਸੀਪਲ ਸੂਚੀ ਗਰੋਵਰ ਨੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਜੀ ਆਇਆਂ ਕਹਿੰਦੇ ਹੋਏ ਸਕੂਲ ਦੀਆਂ ਸਾਲਾਨਾ ਪ੍ਰਾਪਤੀਆਂ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਚੇਅਰਮੈਨ ਜੇਐੱਸ ਕੇਸਰ ਨੇ ਬੱਚਿਆਂ ਨੂੰ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਸਫ਼ਲਤਾ ਹਾਸਲ ਕਰਨ ਲਈ ਲਗਾਤਾਰ ਮਿਹਨਤ ਕਰਨੀ ਪੈਂਦੀ ਹੈ। 

ਇਸ ਦੇ ਨਾਲ ਹੀ ਉਨ੍ਹਾਂ ਸਭ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਨਾਲ ਵੀ ਜੁੜਨ ਦੀ ਪ੍ਰੇਰਨਾ ਦਿੱਤੀ। ਡਾਇਰੈਕਟਰ ਜੇਐੱਸ ਕੇਸਰ ਨੇ ਮਾਪਿਆਂ ਨੂੰ ਆਪਣੇ ਬੱਚਿਆਂ ਦੇ ਸਮੁੱਚੇ ਵਿਕਾਸ ਲਈ ਰੋਜ਼ਾਨਾ ਕੁੱਝ ਸਮਾਂ ਬੱਚਿਆਂ ਨਾਲ ਬਿਤਾਉਣ ਦੀ ਪ੍ਰੇਰਨਾ ਦਿੱਤੀ।