Daily Suraj

ਪੰਜਾਬੀ

ਸ਼ਹੀਦੀ ਦਿਹਾੜੇ ‘ਤੇ ਹੁਸੈਨੀਵਾਲਾ ਤੇ ਖਟਕੜ ਕਲਾਂ ਜਾਣਗੇ ਮੁੱਖ ਮੰਤਰੀ ਭਗਵੰਤ ਮਾਨ

23 Mar, 2026 12:05 PM

ਦੇਸ਼ ਦੇ ਮਹਾਨ ਕ੍ਰਾਂਤੀਕਾਰੀ Bhagat Singh, Rajguru ਅਤੇ Sukhdev Thapar ਦੇ ਸ਼ਹਾਦਤ ਦਿਵਸ ਮੌਕੇ ਪੰਜਾਬ ਦੇ ਮੁੱਖ ਮੰਤਰੀ Bhagwant Mann ਅੱਜ ਹੁਸੈਨੀਵਾਲਾ ਅਤੇ ਖਟਕੜ ਕਲਾਂ ਦਾ ਦੌਰਾ ਕਰਨਗੇ। ਖਟਕੜ ਕਲਾਂ ਵਿਖੇ ਮੁੱਖ ਮੰਤਰੀ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ। ਇਸ ਮਹੱਤਵਪੂਰਨ ਦਿਹਾੜੇ ਮੌਕੇ ਉਹ ਹੁਸੈਨੀਵਾਲਾ ਵਿੱਚ ਹੈਰੀਟੇਜ ਕੰਪਲੈਕਸ ਦਾ ਨੀਂਹ ਪੱਥਰ ਵੀ ਰੱਖਣਗੇ। ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਬੰਗਾ ਦੀ ਦਾਣਾ ਮੰਡੀ ਵਿੱਚ ਲੋਕਾਂ ਨੂੰ ਸੰਬੋਧਨ ਕਰਨਗੇ, ਜਿੱਥੇ ਵੱਡੀ ਗਿਣਤੀ ਵਿੱਚ ਲੋਕਾਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ।

Latest News