Daily Suraj

ਪੰਜਾਬੀ

ਮੋਗਾ ‘ਚ ਵਾਪਰਿਆ ਦਰਦਨਾਕ ਹਾਦਸਾ, ਰਾਹ ਜਾਂਦੇ ਪਿਓ-ਪੁੱਤ ਦੀ ਹੋਈ ਮੌਤ

14 Nov, 2019 05:30 AM

ਮੋਗਾ: ਪੰਜਾਬ ‘ਚ ਸੜਕੀ ਹਾਦਸਿਆਂ ਦੀਆਂ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਆਏ ਦਿਨ ਕਈ ਲੋਕ ਇਹਨਾਂ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਹਨ। ਜਿਸ ਕਾਰਨ ਹੁਣ ਤਕ ਅਨੇਕਾਂ ਹੀ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ।ਅਜਿਹਾ ਹੀ ਇੱਕ ਹੋਰ ਦਰਨਾਕ ਸੜਕ ਹਾਦਸਾ ਬੀਤੀ ਰਾਤ ਮੋਗਾ-ਲੁਧਿਆਣਾ ਨੈਸ਼ਨਲ ਹਾਈਵੇਅ ‘ਤੇ ਵਾਪਰਿਆ ਹੈ, ਜਿਥੇ ਇਕ ਟੈਂਪੂ ਤੇ ਕਾਰ ਦੀ ਭਿਆਨਕ ਟੱਕਰ ਹੋ ਗਈ। ਜਿਸ ਦੌਰਾਨ ਰਸਤੇ ‘ਤੇ ਜਾ ਰਹੇ ਪਿਓ-ਪੁੱਤ ਇਸ ਹਾਦਸੇ ਦਾ ਸ਼ਿਕਾਰ ਹੋ ਗਏ, ਜਿਨ੍ਹਾਂ ਦੀ ਮੌਕੇ ‘ਤੇ ਮੌਤ ਹੋ ਗਈ। ਹਾਲਾਂਕਿ ਹਾਦਸੇ ਦਾ ਸ਼ਿਕਾਰ ਹੋਏ ਟੈਂਪੂ ਤੇ ਕਾਰ ਚਾਲਕ ਬਾਲ-ਬਾਲ ਬਚ ਗਏ। ਮ੍ਰਿਤਕ ਪਿਓ-ਪੁੱਤ ਮੋਗਾ ਦੇ ਡਾਲਾ ਦੇ ਦੱਸੇ ਜਾ ਰਹੇ ਹਨ, ਪਿਤਾ ਦੀ ਉਮਰ 75 ਸਾਲ ਦੇ ਲੜਕੇ ਦੀ ਉਮਰ ਕਰੀਬ 50 ਸਾਲ ਹੈ। ਉਧਰ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Latest News