Daily Suraj

ਪੰਜਾਬੀ

ਸਿਵਲ ਸਰਜਨ ਨੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨਾਲ ਕੀਤੀ ਮਹੀਨਾਂਵਾਰੀ ਮੀਟਿੰਗ

21 Feb, 2026 02:22 PM

ਸਿਹਤ ਸਹੂਲਤਾਂ ਦਾ ਲੋੜਵੰਦਾਂ ਤੱਕ ਵੱਧ ਤੋਂ ਵੱਧ ਲਾਭ ਪਹੁੰਚਾਇਆ ਜਾਵੇ :-ਸਿਵਲ ਸਰਜਨ ਡਾ ਅਰਵਿੰਦ ਪਾਲ ਸਿੰਘ (ਮੁਖ਼ਤਿਆਰ ਸਿੰਘ) ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ ਅਰਵਿੰਦ ਪਾਲ ਸਿੰਘ ਵੱਲੋਂ ਸਮੂਹ ਪ੍ਰੋਗਰਾਮ ਅਫਸਰਾਂ ਅਤੇ ਸੀਨੀਅਰ ਮੈਡੀਕਲ ਅਫਸਰਾਂ ਨਾਲ ਮੀਟਿੰਗ ਕਰਕੇ ਸਿਹਤ ਵਿਭਾਗ ਵੱਲੋਂ ਆਮ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦੀ ਸਮੀਖਿਆ ਕੀਤੀ ਅਤੇ ਇਹਨਾਂ ਸੇਵਾਵਾਂ ਨੂੰ ਲੋਕਾਂ ਤੱਕ ਹੋਰ ਬਿਹਤਰ ਢੰਗ ਨਾਲ ਪਹੁੰਚਾਉਣ ਲਈ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ। ਮੀਟਿੰਗ ਦੌਰਾਨ ਸਿਵਲ ਸਰਜਨ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਉਹ ਆਪੋ ਆਪਣੇ ਏਰੀਏ ਵਿੱਚ ਸਿਹਤ ਸੈਂਟਰਾਂ ਦੀ ਸਮੇਂ ਸਮੇਂ ਤੇ ਸਪੋਰਟਿਵ ਸੁਪਰਵੀਜ਼ਨ ਕਰਨੀ ਯਕੀਨੀ ਬਣਾਉਣ ਤਾਂਜੋ ਲੋਕਾਂ ਤੱਕ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਪਹੁੰਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸਾਰੇ ਸਿਹਤ ਪ੍ਰੋਗਰਾਮਾ ਦੇ ਮਹੀਨਾਵਾਰੀ ਟੀਚੇ ਪੂਰੇ ਕੀਤੇ ਜਾਣ ਤੇ ਇਸਦੀ ਰਿਪੋਰਟ ਜਿਲਾ ਪੱਧਰ ਤੇ ਸਮੇਂ ਸਿਰ ਭੇਜੀ ਜਾਵੇ ,ਸਾਰੀਆਂ ਸਿਹਤ ਸੰਸਥਾਵਾਂ ਵਿੱਚ ਦਵਾਈਆਂ ਦੀ ਉਪਲੱਬਧਤਾ ਨੂੰ ਯਕੀਨੀ ਬਣਾਇਆ ਜਾਵੇ। ਸਿਵਲ ਸਰਜਨ ਨੇ ਕਿਹਾ ਕਿ ਟੀਬੀ ਦੀ ਰੋਕਥਾਮ, ਮਲੇਰੀਆ, ਡੇਂਗੂ, ਚਿਕਨਗੁਨੀਆ ਦੀ ਰੋਕਥਾਮ ਅਤੇ ਹਰੇਕ ਸਿਹਤ ਕੇਂਦਰ ਪੱਧਰ ਤੇ ਐਨ.ਸੀ.ਡੀ. ਅਤੇ ਕੈਂਸਰ ਸਕ੍ਰੀਨਿੰਗ ਕਰਨੀ ਯਕੀਨੀ ਬਣਾਈ ਜਾਵੇ ਤਾਂ ਕਿ ਸਮਾਂ ਰਹਿੰਦੇ ਲੋਕਾਂ ਦਾ ਸਹੀ ਇਲਾਜ ਕੀਤਾ ਜਾ ਸਕੇ। ਸਿਵਲ ਸਰਜਨ ਨੇ ਕਿਹਾ ਕਿ ਲੋਕ ਹਿੱਤ ਵਿੱਚ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਸੰਬੰਧੀ ਜਨ—ਜਾਗਰੂਕਤਾ ਵਧਾਉਣ ਲਈ ਆਈ.ਈ.ਸੀ./ਬੀ.ਸੀ.ਸੀ. ਗਤੀਵਿਧੀਆਂ ਤੇਜ ਕੀਤੀਆਂ ਜਾਣ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ—ਵੱਖ ਸਿਹਤ ਸਕੀਮਾਂ ਅਤੇ ਸਿਹਤ ਸੇਵਾਵਾਂ ਪ੍ਰਤੀ ਜਾਗਰੂਕ ਕਰਦੇ ਹੋਏ ਇਨ੍ਹਾਂ ਦਾ ਲਾਭ ਲੈਣ ਲਈ ਪ੍ਰੇਰਿਤ ਕੀਤਾ ਜਾਵੇ। ਇਸ ਮੌਕੇ ਤੇ ਸਹਾਇਕ ਸਿਵਲ ਸਰਜਨ ਡਾ ਕੰਵਲਦੀਪ ਸਿੰਘ, ਜਿਲਾ ਟੀਕਾਕਰਨ ਅਫਸਰ ਡਾ ਰਾਜੇਸ਼ ਕੁਮਾਰ,ਡਿਪਟੀ ਮੈਡੀਕਲ ਕਮਿਸ਼ਨਰ ਡਾ ਸਰਿਤਾ, ਜਿਲਾ ਡੈਂਟਲ ਸਿਹਤ ਅਫਸਰ ਡਾ ਪਾਰੁਲ ਗੁਪਤਾ , ਜ਼ਿਲਾ ਐਪੀਡਿਮੋਜਿਸਟ ਡਾ ਪ੍ਰਭਜੋਤ ਕੌਰ , ਡਾ ਕਸੀਤਿਜ ਸੀਮਾ,ਬਲਜਿੰਦਰ ਸਿੰਘ , ਅਮਨਪ੍ਰੀਤ ਸਿੰਘ, ਆਦਿ ਤੋਂ ਇਲਾਵਾ ਸਮੂਹ ਸੀਨੀਅਰ ਮੈਡੀਕਲ ਅਫਸਰ ਹਾਜ਼ਰ ਸਨ।

Posted By: Daily Suraj Bureau

Latest News

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮੋਗਾ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ 9 ਤੋਂ 16 ਸਤੰਬਰ ਤੱਕ ਕਰਵਾਏ ਜਾਣਗੇ। ਇਸ ਤੋਂ ਬਾਅਦ ਜ਼ਿਲ੍ਹਾ ਪੱਧਰੀ ਮੁਕਾਬਲੇ 25 ਤੋਂ 30 ਸਤੰਬਰ ਅਤੇ ਰਾਜ ਪੱਧਰੀ ਖੇਡ ਮੁਕਾਬਲੇ 10 ਅਕਤੂਬਰ ਤੋਂ 3 ਨਵੰਬਰ ਤੱਕ ਕਰਵਾਏ ਜਾਣਗੇ।

31 Aug, 2026 04:53 PM