ਫ਼ੌਜ, ਪੰਜਾਬ ਪੁਲਿਸ, ਬੀ.ਐੱਸ.ਐਫ, ਸੀ.ਆਰ.ਪੀ.ਐਫ ਅਤੇ ਸੀ.ਆਈ.ਐਫ ਦੀ ਭਰਤੀ ਲਈ ਟਰੇਨਿੰਗ ਕੈਂਪ
ਗੁਰਦਾਸਪੁਰ: ਕਮਾਂਡਰ ਬਲਜਿੰਦਰ ਵਿਰਕ (ਰਿਟਾ), ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਗੁਰਦਾਸਪੁਰ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਫ਼ੌਜ, ਪੰਜਾਬ ਪੁਲਿਸ, ਬੀ.ਐੱਸ.ਐਫ, ਸੀ.ਆਰ.ਪੀ.ਐਫ ਅਤੇ ਸੀ.ਆਈ.ਐਫ ਦੀ ਭਰਤੀ ਲਈ ਟਰੇਨਿੰਗ ਕੈਂਪ 16 ਦਸੰਬਰ ਤੋਂ ਜ਼ਿਲ੍ਹਾ ਸੈਨਿਕ ਭਲਾਈ ਦਫ਼ਤਰ ਗੁਰਦਾਸਪੁਰ ਵਿਖੇ ਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਇਸ ਭਰਤੀ ਟਰੇਨਿੰਗ ਦਾ ਵੱਧ ਤੋਂ ਵੱਧ ਫ਼ਾਇਦਾ ਉਠਾਇਆ ਜਾਵੇ। ਕਮਾਂਡਰ ਬਲਜਿੰਦਰ ਵਿਰਕ (ਰਿਟਾ.) ਨੇ ਦੱਸਿਆ ਕਿ ਇਸ ਕਾਡਰ ਵਿੱਚ ਸਾਬਕਾ ਸੈਨਿਕਾਂ, ਉਨ੍ਹਾਂ ਦੀਆਂ ਵਿਧਵਾਵਾਂ ਦੇ ਬੱਚੇ ਅਤੇ ਸੇਵਾ ਕਰ ਰਹੇ ਸੈਨਿਕਾਂ ਅਤੇ ਸਿਵਲੀਅਨ ਦੇ ਬੱਚਿਆਂ ਨੂੰ ਭਰਤੀ ਸਬੰਧੀ ਤਿਆਰੀ ਕਰਵਾਈ ਜਾਵੇਗੀ । ਜਿਸ ਵਿੱਚ ਸਰੀਰਕ ਫਿਟਨੈੱਸ ਦੇ ਨਾਲ ਲਿਖਤੀ ਪ੍ਰੀਖਿਆ ਦੀ ਵੀ ਸਿਖਲਾਈ ਦਿੱਤੀ ਜਾਵੇਗੀ, ਜਿਸ ਦੇ ਲਈ ਸਰਕਾਰ ਵੱਲੋਂ ਸਲੈਕਟ ਕਰਕੇ ਉੱਚ ਦਰਜੇ ਦਾ ਸਟਾਫ਼ ਮੁਹੱਈਆ ਕਰਵਾਇਆ ਹੋਇਆ ਹੈ। ਉਨ੍ਹਾਂ ਕਿਹਾ ਕਿ ਚਾਹਵਾਨ ਉਮੀਦਵਾਰ ਆਪਣੇ ਸਾਰੇ ਸਰਟੀਫਿਕੇਟ ਨਾਲ ਲੈ ਕੇ ਕਾਡਰ ਸ਼ੁਰੂ ਹੋਣ ਤੋਂ ਪਹਿਲਾਂ ਦਫ਼ਤਰੀ ਸਮੇਂ ਦੌਰਾਨ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ । ਉਨ੍ਹਾਂ ਕਿਹੲ ਕਿ ਕਿਸੇ ਵੀ ਜਾਣਕਾਰੀ ਲਈ ਮੋਬਾਈਲ ਨੰਬਰ 9915941948 'ਤੇ ਸੰਪਰਕ ਕੀਤਾ ਜਾ ਸਕਦਾ ਹੈ।
Posted By: Daily Suraj Bureau