Daily Suraj

ਪੰਜਾਬੀ

ਸਰਕਾਰੀ ਸਕੂਲਾਂ ਨੂੰ ਦਿੱਤੇ 70 ਲੱਖ ਦੇ ਕਰੀਬ ਦੇ ਚੈੱਕ

06 Feb, 2020 05:30 AM

ਗੁਰੂਹਰਸਹਾਏ, 6 ਫਰਵਰੀ - ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਵੱਲੋਂ ਆਏ ਦਿਨ ਸਰਕਾਰੀ ਸਕੂਲਾਂ ਨੂੰ ਗਰਾਂਟਾਂ ਦੇ ਕੇ ਉਸ ਨੂੰ ਸੁੰਦਰ ਬਣਾਇਆ ਜਾ ਰਿਹਾ ਹੈ। ਉਸ ਦੇ ਤਹਿਤ ਅੱਜ ਪੰਜਾਬ ਦੇ ਕੈਬਿਨਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਬੇਟੇ ਹੀਰਾ ਸੋਢੀ ਵੱਲੋਂ ਗੁਰੂ ਹਰਸਹਾਏ ਵਿਚ ਪੈਂਦੇ 6 ਵੱਖ-ਵੱਖ ਸਰਕਾਰੀ ਸਕੂਲਾਂ ਨੂੰ 70 ਲੱਖ ਦੇ ਕਰੀਬ ਦੇ ਚੈੱਕ ਵੰਡੇ ਗਏ ਇਸ ਮੌਕੇ ਉਨ੍ਹਾਂ ਨਾਲ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੁਖਵਿੰਦਰ ਸਿੰਘ ਵੀ ਹਾਜ਼ਰ ਸਨ।

Posted By: Daily Suraj Bureau

Latest News