Daily Suraj

ਪੰਜਾਬੀ

ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਸੱਚਖੰਡ ਸ੍ਰੀ ਹਰਮੰਦਿਰ ਸਾਹਿਬ ਵਿਖੇ ਹੋਏ ਨਤਮਸਤਕ

27 Sep, 2019 05:30 AM

ਸ੍ਰੀ ਅੰਮ੍ਰਿਤਸਰ ਸਾਹਿਬ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅੱਜ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪਹੁੰਚੇ। ਜਿਥੇ ਉਹ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਹਨਾਂ ਗੁਰੂ ਸਾਹਿਬ ਜੀ ਦਾ ਆਸ਼ੀਰਵਾਦ ਲਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਤੁਹਾਨੂੰ ਦੱਸ ਦੇਈਏ ਕਿ ਸੁਖਬੀਰ ਬਾਦਲ ਅਤੇ ਹਰਸਿਮਰਤ ਬਾਦਲ ਨੇ ਪਰਿਵਾਰ ਵਲੋਂ ਜਾਰੀ ਸ੍ਰੀ ਆਖੰਡ ਪਾਠਾਂ ਦੀ ਲੜੀ ਤਹਿਤ ਭੋਗ ਸ੍ਰੀ ਅਖੰਡ ਪਾਠ ਅਤੇ ਨਵੇਂ ਪਾਠ ਦੀ ਆਰੰਭਤਾ ਮੌਕੇ ਹਾਜ਼ਰੀ ਭਰੀ ਹੈ। ਹਾਜ਼ਰੀ ਉਪਰੰਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪੱਤਰਕਾਰਾਂ ਨੂੰ ਸੰਬੋਧਨ ਕੀਤਾ ਤੇ ਪੰਜਾਬ ਦੇ ਵਿਗੜਦੇ ਹਾਲਾਤਾਂ ਬਾਰੇ ਕਾਂਗਰਸ ਸਰਕਾਰ ‘ਤੇ ਨਿਸ਼ਾਨਾ ਸਾਧਿਆ।

Latest News