ਸਰਬੱਤ ਦਾ ਭਲਾ ਟਰੱਸਟ ਨੇ ਮੁਫ਼ਤ ਮੈਡੀਕਲ ਕੈਂਪ ਲਾਇਆ
- ਪੰਜਾਬ
- 06 Dec,2024

ਬਠਿੰਡਾ : ਗੁਰਦੁਆਰਾ ਸਾਹਿਬ ਬਹਿਮਣ ਦੀਵਾਨਾ ਵਿਖੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋ ਮੁਫਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ। ਕੈਂਪ ਦਾ ਉਦਘਾਟਨ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਪ੍ਰੋ. ਜਸਵੰਤ ਸਿੰਘ ਬਰਾੜ ਨੇ ਆਪਣੇ ਕਰ ਕਮਲਾਂ ਨਾਲ ਕੀਤਾ। ਉਨ੍ਹਾਂ ਦੱਸਿਆ ਕਿ ਸਰਬੱਤ ਦਾ ਭਲਾ ਟਰੱਸਟ ਦੇ ਐੱਮਡੀ ਡਾ. ਐਸਪੀ ਸਿੰਘ ਓਬਰਾਏ ਦੀ ਗਤੀਸ਼ੀਲ ਅਗਵਾਈ ਹੇਠ ਕੌਮੀ ਪ੍ਰਧਾਨ ਜੱਸਾ ਸਿੰਘ ਸੰਧੂ, ਡਾਇਰੈਕਟਰ ਸਿਹਤ ਸੇਵਾਵਾਂ ਡਾ. ਦਲਜੀਤ ਸਿੰਘ ਗਿੱਲ ਅਤੇ ਡਾ. ਆਰਐਸ ਅਟਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਬੱਤ ਦਾ ਭਲਾ ਟਰੱਸਟ ਦੀ ਬਠਿੰਡਾ ਇਕਾਈ ਵੱਲੋਂ ਲਗਾਏ ਇਸ ਕੈਂਪ ਵਿਚ ਡਾ. ਰੰਜਨਾ ਭੱਟ ਅਤੇ ਡਾ. ਆਲਮ ਨੇ ਪੇਟ, ਲੀਵਰ, ਛਾਤੀ, ਸ਼ੂਗਰ ਤੇ ਬੀਪੀ ਨਾਲ ਸੰਬਧਤ 107 ਮਰੀਜਾਂ ਦਾ ਮੁਫ਼ਤ ਮੈਡੀਕਲ ਚੈਕਅੱਪ ਕੀਤਾ। ਸਰਬੱਤ ਦਾ ਭਲਾ ਟਰੱਸਟ ਦੀ ਟੀਮ ਵੱਲੋਂ ਮੌਕੇ ’ਤੇ ਮੁਫ਼ਤ ਦਵਾਈਆਂ ਵੰਡੀਆਂ ਗਈਆਂ। ਟਰੱਸਟ ਦੀ ਬਠਿੰਡਾ ਇਕਾਈ ਦੇ ਪ੍ਰਧਾਨ ਪ੍ਰੋ. ਜਸਵੰਤ ਸਿੰਘ ਬਰਾੜ ਨੇ ਦੱਸਿਆ ਕਿ ਇਸ ਕੈਂਪ ਦਾ ਪ੍ਰਬੰਧ ਸਰਬੱਤ ਦਾ ਭਲਾ ਟਰੱਸਟ ਨੇ ਮਾਸਟਰ ਸੁਖਵਿੰਦਰ ਸਿੰਘ ਦੇ ਸਹਿਯੋਗ ਸਦਕਾ ਕੀਤਾ। ਉਨ੍ਹਾਂ ਦੱਸਿਆ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋ ਜਲਦ ਹੀ ਮੌੜ ਮੰਡੀ, ਪਿੰਡ ਵਿਰਕ ਕਲਾਂ , ਵਿਰਕ ਖੁਰਦ, ਬਹਿਮਣ ਦੀਵਾਨਾ, ਕਰਮਗੜ੍ਹ ਸਤਰਾ, ਬੀੜ, ਮਹਿਰਾਜ, ਮਹਿਮਾ ਸਰਜਾ, ਜਗਾ ਰਾਮ ਤੀਰਥ, ਪੀਰਕੋਟ, ਸਰਦਾਰਗੜ੍ਹ, ਚੁੱਘੇ ਕਲਾਂ, ਭਿਸੀਆਣਾ, ਬੁਲਾਡੇ ਵਾਲਾ ਅਤੇ ਬਾਜੀਗਰ ਬਸਤੀ ਵਿਖੇ ਮੁਫਤ ਮੈਡੀਕਲ ਚੈੱਕਅਪ ਕੈਂਪ ਲਗਾਏ ਜਾਣਗੇ। ਇਸ ਕੈਂਪ ਦੌਰਾਨ ਮੈਬਰ ਜੋਗਿੰਦਰ ਸਿੰਘ, ਜੰਟਾ ਸਿੰਘ, ਬਲਬੀਰ ਸਿੰਘ ਸਿੰਘ, ਪ੍ਰੀਤਮ ਸਿੰਘ , ਗੁਰਪਿਆਰ ਸਿੰਘ ਨੇ ਕੈਂਪ ਵਿਚ ਸੇਵਾ ਕੀਤੀ। ਕੈਂਪ ਵਿਚ ਗ੍ਰਾਮ ਪੰਚਾਇਤ ਬਹਿਮਣ ਦੀਵਾਨਾ ਦਾ ਵਿਸ਼ੇਸ਼ ਯੋਗਦਾਨ ਰਿਹਾ। ਇਸ ਮੌਕੇ ਸਰਪੰਚ ਜਸਵਿੰਦਰ ਸਿੰਘ, ਬਿੰਦੀ ਵਾਲੀਆ, ਹਰਪ੍ਰੀਤ ਸਿੰਘ, ਗੋਰਾ ਸਿੰਘ, ਅਮਰੀਕ ਸਿੰਘ, ਗੁਰਮੀਤ ਸਿੰਘ, ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਜਗਜੀਤ ਸਿੰਘ, ਸਤਨਾਮ ਸਿੰਘ ਸਿਵੀਆ, ਵਿੱਕੀ ਸਿੰਘ ਸਿਵੀਆਂ, ਜਗਦੀਪ ਸਿੰਘ ਆਦਿ ਮੌਜੂਦ ਸਨ।
Posted By:

Leave a Reply