Daily Suraj

ਪੰਜਾਬੀ

ਬਰਨਾਲਾ-ਬਠਿੰਡਾ ਮੁੱਖ ਮਾਰਗ ‘ਤੇ ਸੜਕ ਹਾਦਸਾ, ਮਾਂ-ਧੀ ਦੀ ਮੌਤ, ਪਿਤਾ ਜ਼ਖ਼ਮੀ

16 Dec, 2025 05:21 PM

ਇਥੇ ਬਰਨਾਲਾ ਬਠਿੰਡਾ ਮੁੱਖ ਮਾਰਗ ’ਤੇ ਘੁੰਨਸ ਡਰੇਨ ਨਜ਼ਦੀਕ ਕਾਰ ਅਤੇ ਟਰੱਕ ਦੀ ਭਿਆਨਕ ਟੱਕਰ ਵਿਚ ਕਾਰ ਸਵਾਰ ਮਾਂ ਧੀ ਦੀ ਮੌਤ ਹੋ ਗਈ, ਜਦ ਕਿ ਮ੍ਰਿਤਕ ਬੱਚੀ ਦਾ ਪਿਤਾ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਪੀੜਤ ਪਰਿਵਾਰ ਮਾਡਲ ਟਾਊਨ ਤਪਾ ਨਾਲ ਸਬੰਧਤ ਹੈ।

ਜਾਣਕਾਰੀ ਅਨੁਸਾਰ ਮੰਗਲੇਸ਼ ਗਰਗ ਪੁੱਤਰ ਨਰੇਸ਼ ਕੁਮਾਰ ਆਪਣੀ ਪਤਨੀ ਵਿਸ਼ਾਲੀ ਅਤੇ ਬੇਟੀ ਮਾਇਰਾ (2) ਨਾਲ ਕਾਰ ਵਿਚ ਸਵਾਰ ਹੋ ਕੇ ਬਰਨਾਲਾ ਤੋਂ ਤਪਾ ਪਰਤ ਰਿਹਾ ਸੀ। ਜਦੋ ਉਹ ਮੁੱਖ ਮਾਰਗ ’ਤੇ ਘੁੰਨਸ ਡਰੇਨ ਨਜ਼ਦੀਕ ਪੁੱਜੇ ਤਾਂ ਕਾਰ ਦੀ ਅੱਗੇ ਜਾ ਰਹੇ ਇੱਕ ਟਰੱਕ ਨਾਲ ਟੱਕਰ ਹੋ ਗਈ।

ਹਾਦਸੇ ਵਿਚ ਪਰਿਵਾਰ ਦੇ ਤਿੰਨੇ ਜੀਅ ਗੰਭੀਰ ਜ਼ਖ਼ਮੀ ਹੋ ਗਏ। ਮੌਕੇ ’ਤੇ ਮੌਜੂਦ ਲੋਕਾਂ ਨੇ ਤੁਰੰਤ ਇਸ ਦੀ ਸੂਚਨਾ ਸੜਕ ਸੁਰੱਖਿਆ ਫੋਰਸ ਦੇ ਮੁਲਾਜ਼ਮਾਂ ਨੂੰ ਦਿੱਤੀ। ਘਟਨਾ ਦੀ ਸੂਚਨਾ ਮਿਲਦੇ ਹੀ ਫੋਰਸ ਦੇ ਮੁਲਾਜ਼ਮ ਮੌਕੇ ’ਤੇ ਪੁੱਜੇ, ਜਿਨ੍ਹਾਂ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਬਰਨਾਲਾ ਵਿੱਚ ਦਾਖਲ ਕਰਵਾਇਆ। ਇਥੇ ਬੱਚੀ ਦੀ ਮੌਤ ਹੋ ਗਈ ਅਤੇ ਡਾਕਟਰਾਂ ਨੇ ਗੰਭੀਰ ਜ਼ਖਮੀ ਪਤੀ ਪਤਨੀ ਨੂੰ ਮੁੱਢਲੀ ਸਹਾਇਤਾ ਦੇ ਕੇ ਲੁਧਿਆਣਾ ਰੈਫਰ ਕਰ ਦਿੱਤਾ। ਜਿੱਥੇ ਜ਼ਖ਼ਮਾਂ ਦੀ ਤਾਬ ਝੱਲਦੇ ਹੋਏ ਪਤਨੀ ਦਮ ਤੋੜ ਗਈ, ਜਦ ਕਿ ਪਤੀ ਡੀ.ਐਮ.ਸੀ ਲੁਧਿਆਣਾ ਵਿਚ ਜ਼ੇਰੇ ਇਲਾਜ ਹੈ ਤੇ ਉਸ ਦੀ ਹਾਲਤ ਵੀ ਨਾਜ਼ੁਕ ਦੱਸੀ ਜਾ ਰਹੀ ਹੈ।

Posted By: Daily Suraj Bureau

Latest News

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

17 Jun, 2026 02:41 PM