ਵਾਟਰ ਸਪਲਾਈ ਤੇ ਸੀਵਰੇਜ ਬੋਰਡ ਦੇ ਆਊਟਸੋਰਸ ਮੁਲਾਜ਼ਮਾਂ ਨੇ ਐੱਸਡੀਐੱਮ ਮੌੜ ਨੂੰ ਦਿੱਤਾ ਮੰਗ-ਪੱਤਰ
- ਪੰਜਾਬ
- 08 Jan,2025

ਮੌੜ ਮੰਡੀ : ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਆਊਟਸੋਰਸ ਜਥੇਬੰਦੀ ਦੀ ਅਗਵਾਈ ਵਿਚ ਮੌੜ ਮੰਡੀ ਦੇ ਸੀਵਰੇਜ਼ ਬੋਰਡ ਦੇ ਆਊਟਸੋਰਸ ਮੁਲਾਜ਼ਮਾਂ ਨੇ ਐੱਸਡੀਐੱਮ ਮੌੜ ਨੂੰ ਆਪਣੀਆਂ ਮੰਗਾਂ ਨੂੰ ਲਾਗੂ ਕਰਾਉਣ ਲਈ ਮੰਗ-ਪੱਤਰ ਸੌਂਪਿਆ। ਇਸ ਮੌਕੇ ਪ੍ਰਧਾਨ ਜਗਤਾਰ ਸਿੰਘ ਮੌੜ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਸੀਵਰੇਜ ਬੋਰਡ ਦੇ ਆਊਟਸੋਰਸ ਮੁਲਾਜ਼ਮਾਂ ਦੀਆਂ ਮੰਗਾਂ ਜਿਉਂ ਦੀ ਤਿਉਂ ਲਟਕੀਆਂ ਆ ਰਹੀਆਂ ਹਨ। ਜਿਵੇਂ ਕਿ ਦੋ ਮਹੀਨਿਆਂ ਦਾ ਪੀਡੀਐੱਫ ਸਾਲ 23-24 ਦਾ ਵਧਿਆ ਬਕਾਇਆ, ਟਾਇਮ ਸਿਰ ਤਨਖਾਹਾਂ ਦਾ ਨਾ ਮਿਲਣਾ, ਵਧੇ ਰੇਟ ਤਨਖਾਹ ਲਾਗੂ ਨਹੀਂ ਕੀਤੀ ਆਦਿ ਇਨ੍ਹਾਂ ਸਭ ਮੰਗਾਂ ਨੂੰ ਅਫ਼ਸਰਸ਼ਾਹੀ ਨੇ ਅਣਗੌਲਿਆ ਕਰ ਰੱਖਿਆ ਹੈ। ਉਪਰੋਕਤ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਐੱਸਡੀਐੱਮ ਦੇ ਧਿਆਨ ਵਿਚ ਵੀ ਲਿਆਂਦਾ ਜਾ ਚੁੱਕਾ ਹੈ। ਜਥੇਬੰਦੀ ਦੇ ਆਗੂਆਂ ਵੱਲੋਂ ਸੀਵਰੇਜ ਬੋਰਡ ਲੋਕਲ ਪ੍ਰਸ਼ਾਸਨ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਪਰੋਕਤ ਮੁਲਾਜ਼ਮਾਂ ਦੀਆਂ ਮੰਗਾਂ ਸਮੇਂ ਸਿਰ ਹੱਲ ਨਾ ਕੀਤੀਆਂ ਤਾਂ ਜਥੇਬੰਦੀ ਵੱਲੋਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਇਸ ਦੀ ਸਾਰੀ ਜਿੰਮੇਵਾਰੀ ਸਾਰੀ ਲੋਕਲ ਪ੍ਰਸ਼ਾਸਨ ਦੀ ਹੋਵੇਗੀ। ਇਸ ਮੌਕੇ ਬ੍ਰਾਂਚ ਪ੍ਰਧਾਨ ਕਰਮਚੰਦ, ਵਾਇਸ ਪ੍ਰਧਾਨ ਜਗਤਾਰ ਸਿੰਘ, ਪ੍ਰੈੱਸ ਸਕੱਤਰ ਲਖਵਿੰਦਰ ਸਿੰਘ, ਖਜਾਨਚੀ ਗਗਨਦੀਪ ਸਿੰਘ, ਸੂਰਜ,ਜੋਨੀ ਪਰਮਿੰਦਰ ਸਿੰਘ ਆਦਿ ਮੌਜੂਦ ਸਨ।
Posted By:

Leave a Reply