Daily Suraj

ਪੰਜਾਬੀ

ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਸੇਵਾ ਤੇ ਸਨਮਾਨ ਨੂੰ ਪ੍ਰਾਥਮਿਕਤਾ

26 Feb, 2026 02:50 PM

ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਸੇਵਾ ਤੇ ਸਨਮਾਨ ਲਈ ਸ਼ੁਰੂ ਕੀਤੀ ਗਈ “ਸਾਡੇ ਬਜ਼ੁਰਗ, ਸਾਡਾ ਮਾਣ” ਮੁਹਿੰਮ ਤਹਿਤ ਅੱਜ ਤਾਜ ਪੈਲੇਸ, ਕੋਟਕਪੂਰਾ ਰੋਡ, ਫਰੀਦਕੋਟ ਵਿਖੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲਕ ਵਿਕਾਸ ਵਿਭਾਗ ਵੱਲੋਂ ਜ਼ਿਲ੍ਹਾ ਪੱਧਰੀ ਸਮਾਗਮ ਦਾ ਸਫ਼ਲ ਆਯੋਜਨ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਡਾ. ਬਲਜੀਤ ਕੌਰ ਕੈਬਨਿਟ ਮੰਤਰੀ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਨੇ ਸ਼ਿਰਕਤ ਕੀਤੀ। ਇਸ ਮੌਕੇ ਵਿਧਾਇਕ ਸੇਖੋਂ ਗੁਰਦਿੱਤ ਸਿੰਘ ਸੇਖੋਂ, ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ, ਚੇਅਰਮੈਨ ਇੰਮਪਰੂਵਮੈਂਟ ਟਰੱਸਟ ਗਗਨਦੀਪ ਸਿੰਘ ਧਾਲੀਵਾਲ, ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਗੁਰਤੇਜ ਸਿੰਘ ਖੋਸਾ, ਐਸ.ਡੀ.ਐਮ. ਫਰੀਦਕੋਟ ਅਮਨਦੀਪ, ਸਿਵਲ ਸਰਜਨ ਡਾ. ਚੰਦਰ ਸ਼ੇਖਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਬਜੁਰਗਾਂ ਲਈ ਸ਼ੁਰੂ ਕੀਤੀ ਸਾਡਾ ਬਜ਼ੁਰਗ ਸਾਡਾ ਮਾਨ ਮੁਹਿੰਮ ਤਹਿਤ ਅੱਜ ਜਿਲ੍ਹਾ ਫਰੀਦਕੋਟ ਵਿੱਚ ਬਜ਼ੁਰਗਾਂ ਲਈ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ, ਜਿਸ ਵਿੱਚ ਅੱਖਾਂ ਦੇ ਮਾਹਿਰ, ਨੱਕ-ਕੰਨ-ਗਲਾ ਵਿਸ਼ੇਸ਼ਗਿਆਨ, ਹੱਡੀਆਂ ਦੇ ਮਾਹਿਰ, ਚਮੜੀ ਰੋਗ ਵਿਸ਼ੇਸ਼ਗਿਆਨ ਅਤੇ ਜਰਨਲ ਮੈਡੀਸਨ ਦੇ ਡਾਕਟਰਾਂ ਵੱਲੋਂ ਬਜ਼ੁਰਗਾਂ ਦਾ ਮੁਫ਼ਤ ਚੈਕਅੱਪ ਕੀਤਾ ਗਿਆ ਅਤੇ ਮੁਫ਼ਤ ਦਵਾਈਆਂ ਵੀ ਵੰਡੀਆਂ ਗਈਆਂ। ਉਨ੍ਹਾਂ ਦੱਸਿਆ ਕਿ ਨੋਜਵਾਨਾਂ ਅਤੇ ਬਜੁਰਗਾਂ ਵਿੱਚ ਆਪਸੀ ਸਬੰਧ ਮਜ਼ਬੂਰ ਕਰਨ ਵਿੱਚ ਇਹ ਕੈਂਪ ਮਹੱਤਵਪੂਰਨ ਭੂਮਿਕਾ ਨਿਭਾਉਣਗੇ। ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਦੱਸਿਆ ਕਿ ਬਜੁਰਗਾਂ ਨੂੰ ਮਾਣ ਸਨਮਾਨ ਦੇਣ ਲਈ ਪੰਜਾਬ ਸਰਕਾਰ ਵੱਲੋਂ ਇਹ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬਜੁਰਗ ਸਾਡਾ ਸਰਮਾਇਆ ਹਨ। ਉਨ੍ਹਾਂ ਕਿਹਾ ਕਿ ਅੱਜ ਬਜੁਰਗਾਂ ਦੀ ਕੈਂਪ ਲਗਾ ਕੇ ਸਿਹਤ ਜਾਂਚ ਕੀਤੀ ਗਈ ਹੈ ਅਤੇ ਉਨ੍ਹਾਂ ਦੇ ਟੈਸਟ ਅਤੇ ਲੋੜੀਂਦੀਆਂ ਦਵਾਈਆਂ ਮੁਫਤ ਦਿੱਤੀਆਂ ਗਈਆਂ ਹਨ। ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਅੱਜ ਸਾਡਾ ਬਜੁਰਗ ਸਾਡਾ ਮਾਣ ਮੁਹਿੰਮ ਤਹਿਤ ਜਿਲ੍ਹਾ ਪੱਧਰੀ ਕੈਂਪ ਲਗਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਬਜੁਰਗ ਸਿਰਫ ਘਰ ਦਾ ਹੀ ਨਹੀਂ ਬਲਕਿ ਸਮਾਜ ਦਾ ਵੀ ਮਾਣ ਹਨ। ਉਨ੍ਹਾਂ ਕਿਹਾ ਕਿ ਕੈਂਪ ਲਗਾ ਕੇ ਬਜੁਰਗਾਂ ਦਾ ਮੁਫਤ ਸਿਹਤ ਚੈਕਅੱਪ ਕੀਤਾ ਗਿਆ ਹੈ ਅਤੇ ਲੋੜ ਅਨੁਸਾਰ ਉਨ੍ਹਾਂ ਨੂੰ ਮੁਫਤ ਦਵਾਈਆਂ ਦਿੱਤੀਆਂ ਗਈਆਂ ਹਨ ਅਤੇ ਉਨ੍ਹਾਂ ਦੇ ਟੈਸਟ ਕੀਤੇ ਗਏ ਹਨ। ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਗੱਲ ਕਰਦਿਆਂ ਉਨ੍ਹਾਂ ਦੱਸਿਆ ਕਿ ਐਸ.ਡੀ.ਐਮ ਦਫਤਰ ਅਤੇ ਡੀ.ਸੀ. ਦਫਤਰਾਂ ਵਿੱਚ ਕਾਊਂਟਰ ਲਗਾ ਕੇ ਸਿਹਤ ਬੀਮਾ ਕਾਰਡ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਸਿਹਤ ਬੀਮਾ ਕਾਰਡ ਬਿਲਕੁਲ ਮੁਫਤ ਵਿੱਚ ਬਣਾਏ ਜਾ ਰਹੇ ਹਨ ਅਤੇ ਜੇਕਰ ਕੋਈ ਕਾਰਡ ਬਣਾਉਣ ਲਈ ਪੈਸਿਆਂ ਦੀ ਮੰਗ ਕਰਦਾ ਹੈ ਤਾਂ ਉਸ ਦੀ ਸ਼ਿਕਾਇਤ ਕੀਤੀ ਜਾਵੇ ਅਤੇ ਉਨ੍ਹਾਂ ਖਿਲਾਫ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Posted By: Daily Suraj Bureau

Latest News