Daily Suraj

ਪੰਜਾਬੀ

ਜ਼ਹਿਰੀਲੀ ਸ਼ਰਾਬ ਮਾਮਲਾ: ਮਜੀਠਾ ਪੁੱਜੇ CM ਮਾਨ

13 May, 2025 10:50 PM

ਅੰਮ੍ਰਿਤਸਰ : ਮਜੀਠਾ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ 14 ਲੋਕਾਂ ਦੀ ਮੌਤ ਹੋ ਗਈ। ਜਦੋਂ ਕਿ ਕਈਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਹ ਦੁਖਦ ਖਬਰ ਮਿਲਦਿਆਂ ਹੀ ਪੰਜਾਬ ਦੇ ਮੁੱਖ ਮੰਤਰੀ ਅੰਮ੍ਰਿਤਸਰ ਦੇ ਮਜੀਠਾ ਪੁੱਜੇ ਅਤੇ ਮ੍ਰਿਤਕਾਂ ਦੇ ਪਰਿਵਾਰਿਕ ਮੈਂਬਰਾਂ ਨਾਲ ਮੁਲਾਕਾਤ ਕੀਤੀ ਇਸ ਮੌਕੇ ਸੀ. ਐਮ. ਭਗਵੰਤ ਮਾਨ ਨੇ ਮ੍ਰਿਤਕਾਂ ਦੇ ਪਰਿਵਾਰਾਂ ਲਈ ਦੱਸ-ਦੱਸ ਲੱਖ ਰੁਪਏ, ਅਤੇ ਜਿਨ੍ਹਾਂ ਦਾ ਹਸਪਤਾਲ ਵਿਚ ਇਲਾਜ ਚਲ ਰਿਹਾ ਹੈ, ਉਨ੍ਹਾਂ ਨੂੰ ਦੋ ਦੋ ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ ।

ਦੱਸ ਦਈਏ ਕਿ ਪੰਜਾਬ ਪੁਲਿਸ ਨੇ ਤੁਰੰਤ ਐਕਸ਼ਨ ਲੈਂਦਾ ਨਕਲੀ ਸ਼ਰਾਬ ਰੈਕੇਟ ਦੇ ਮਾਸਟਰਮਾਈਂਡ ਪ੍ਰਭਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ। ਅੰਮ੍ਰਿਤਸਰ ਦੇ ਦਿਹਾਤੀ ਖੇਤਰ ਦੇ ਐਸਐਸਪੀ ਮਨਿੰਦਰ ਸਿੰਘ ਨੇ ਦੱਸਿਆ ਕਿ ਆਬਕਾਰੀ ਐਕਟ ਦੀ ਧਾਰਾ 105 ਬੀਐਨਐਸ ਅਤੇ 61ਏ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਹੋਰ ਮੁਲਜ਼ਮਾਂ ਵਿੱਚ ਪ੍ਰਭਜੀਤ ਦਾ ਭਰਾ ਕੁਲਬੀਰ ਸਿੰਘ ਉਰਫ ਜੱਗੂ, ਸਾਹਿਬ ਸਿੰਘ ਉਰਫ ਸਰਾਏ, ਗੁਰਜੰਟ ਸਿੰਘ ਅਤੇ ਨਿੰਦਰ ਕੌਰ ਸ਼ਾਮਲ ਹਨ।

#FakeLiquor #PunjabNews #CMManpreet #Majitha #FakeLiquorScam #PMLawEnforcement #PublicSafety #GovernmentAction #JusticeForVictims #PunjabGovernment


Posted By: Daily Suraj Bureau

Latest News