Daily Suraj

ਪੰਜਾਬੀ

ਬਿਕਰਮ ਮਜੀਠੀਆ ਦੀ ਰਿਹਾਈ ਅੱਜ ਸੰਭਾਵਿਤ, ਸਮਰਥਕਾਂ ਵਿੱਚ ਉਤਸ਼ਾਹ

03 Feb, 2026 06:25 AM

ਪੰਜਾਬ ਦੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Majithia) ਅੱਜ 3 ਫਰਵਰੀ ਨੂੰ ਸਵੇਰੇ 10:30 ਵਜੇ ਜੇਲ੍ਹ ਤੋਂ ਬਾਹਰ ਆਉਣਗੇ। ਉਨ੍ਹਾਂ ਦੀ ਪਤਨੀ ਗਨੀਵ ਕੌਰ ਨੇ ਇਹ ਜਾਣਕਾਰੀ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਹੈ। ਪਤਨੀ ਗਨੀਵ ਕੌਰ ਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਸਾਂਝੀ ਕਰਦਿਆਂ ਕਿਹਾ ਕਿ, “ਗੁਰੂ ਸਾਹਿਬ ਜੀ ਦਾ ਕੋਟਾਨ-ਕੋਟਿ ਸ਼ੁਕਰਾਨਾ।, ਸਾਰੇ ਭੈਣਾਂ-ਭਰਾਂਵਾਂ, ਸਮੂਹ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਸਾਹਿਬਾਨਾਂ ਦਾ ਤਹਿ ਦਿਲੋ ਧੰਨਵਾਦ। ਅੱਜ ਮਾਣਯੋਗ ਸੁਪਰੀਮ ਕੋਰਟ ਵੱਲੋਂ ਬਿਕਰਮ ਜੀ ਨੂੰ ਜ਼ਮਾਨਤ ਮਿਲੀ ਹੈ। ਗੁਰੂ ਸਾਹਿਬ ਦੀ ਰਹਿਮਤ, ਬਖ਼ਸ਼ਿਸ਼ ਸਦਕਾ, ਸੱਚ ਸਾਹਮਣੇ ਆਇਆ। ਆਖਿਰ ਸੱਚ ਦੀ ਜਿੱਤ ਹੋਈ ਹੈ। ਬਿਕਰਮ ਜੀ ਕੱਲ੍ਹ ਸਵੇਰੇ 10:30 ਵਜੇ ਨਾਭਾ ਜੇਲ੍ਹ ਤੋਂ ਬਾਹਰ ਆਉਣਗੇ।” ਦੱਸ ਦਈਏ ਕਿ ਬੀਤੇ ਦਿਨ ਮਜੀਠੀਆ ਨੂੰ ਸੁਪਰੀਮ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਗੌਰਤਲਬ ਹੈ ਕਿ ਉਹ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਲਗਭਗ 7 ਮਹੀਨਿਆਂ ਤੋਂ ਪਟਿਆਲਾ ਦੀ ਨਾਭਾ ਜੇਲ੍ਹ ਵਿੱਚ ਹਨ। ਵਿਜੀਲੈਂਸ ਨੇ ਬਿਕਰਮ ਮਜੀਠੀਆ ਨੂੰ 25 ਜੂਨ ਨੂੰ ਗ੍ਰਿਫਤਾਰ ਕੀਤਾ ਸੀ।

Posted By: Daily Suraj Bureau

Latest News