Daily Suraj

ਪੰਜਾਬੀ

ਮਾਨਸਾ ਵਿੱਚ ਡਿਵਾਈਡਰ ਨਾਲ ਟਕਰਾਇਆ ਮੋਟਰਸਾਈਕਲ, ਅਗਨੀਵੀਰ ਜਵਾਨ ਦੀ ਮੌਤ

16 Jun, 2026 06:12 PM

ਮਾਨਸਾ ਵਿੱਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਭਾਰਤੀ ਫ਼ੌਜ ਦੇ ਅਗਨੀਵੀਰ ਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮਾਨਸਾ ਜ਼ਿਲ੍ਹੇ ਦੇ ਪਿੰਡ ਮੰਡੇਰਨਾ ਦੇ ਰਹਿਣ ਵਾਲੇ ਬਲਵੀਰ ਸਿੰਘ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਉਹ ਦੋ ਦਿਨ ਪਹਿਲਾਂ ਹੀ ਛੁੱਟੀ 'ਤੇ ਆਪਣੇ ਘਰ ਆਏ ਸਨ। ਮਿਲੀ ਜਾਣਕਾਰੀ ਮੁਤਾਬਕ ਇਹ ਹਾਦਸਾ ਮਾਨਸਾ ਵਿੱਚ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਨੇੜੇ ਵਾਪਰਿਆ। ਬਲਵੀਰ ਸਿੰਘ ਕਿਸੇ ਨਿੱਜੀ ਕੰਮ ਲਈ ਮਾਨਸਾ ਗਏ ਹੋਏ ਸਨ। ਇਸ ਦੌਰਾਨ ਉਨ੍ਹਾਂ ਦਾ ਮੋਟਰਸਾਈਕਲ ਸੜਕ ਦੇ ਡਿਵਾਈਡਰ ਨਾਲ ਟਕਰਾ ਗਿਆ। ਹਾਦਸਾ ਇੰਨਾ ਗੰਭੀਰ ਸੀ ਕਿ ਉਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਫ਼ੌਜ ਦੀ ਇੱਕ ਟੁਕੜੀ ਮਾਨਸਾ ਦੇ ਸਿਵਲ ਹਸਪਤਾਲ ਪਹੁੰਚੀ ਅਤੇ ਮ੍ਰਿਤਕ ਦੇਹ ਨੂੰ ਉਨ੍ਹਾਂ ਦੇ ਜੱਦੀ ਪਿੰਡ ਮੰਡੇਰਨਾ ਲੈ ਗਈ। ਅਗਨੀਵੀਰ ਬਲਵੀਰ ਸਿੰਘ ਦਾ ਅੰਤਿਮ ਸਸਕਾਰ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ। ਦੱਸਿਆ ਗਿਆ ਹੈ ਕਿ ਬਲਵੀਰ ਸਿੰਘ 14 ਅਗਸਤ 2021 ਨੂੰ ਭਾਰਤੀ ਫ਼ੌਜ ਵਿੱਚ ਅਗਨੀਵੀਰ ਵਜੋਂ ਭਰਤੀ ਹੋਏ ਸਨ। ਉਨ੍ਹਾਂ ਦੇ ਪਰਿਵਾਰ ਵਿੱਚ ਮਾਤਾ-ਪਿਤਾ, ਭੈਣ ਅਤੇ ਭਰਾ ਹਨ। ਉਨ੍ਹਾਂ ਦੇ ਅਚਾਨਕ ਦਿਹਾਂਤ ਨਾਲ ਪਰਿਵਾਰ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਹੈ।

Posted By: Daily Suraj Bureau

Latest News