Daily Suraj

ਪੰਜਾਬੀ

ਅੰਮ੍ਰਿਤਸਰ ਜ਼ਿਲ੍ਹੇ 'ਚ ਬਲੈਕ ਆਊਟ ਤੇ ਮੌਕ ਡਰਿੱਲ ਸਬੰਧੀ ਅਹਿਮ ਆਦੇਸ਼ ਜਾਰੀ : ਡੀ.ਸੀ.

31 May, 2025 10:58 PM

ਅੰਮ੍ਰਿਤਸਰ : ਅੱਜ ਸ਼ਾਮ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿਚ ਹੋਣ ਵਾਲੇ ਬਲੈਕ ਆਊਟ ਅਤੇ ਮੌਕ ਡਰਿੱਲ ਸਬੰਧੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਸਾਕਸ਼ੀ ਸਾਹਨੀ ਵਲੋਂ ਜਾਰੀ ਵੀਡੀਓ ਸੰਦੇਸ਼ ਜਾਰੀ ਕੀਤਾ ਗਿਆ। ਕੇਂਦਰ ਸਰਕਾਰ ਵਲੋਂ ਚਲਾਏ ਜਾ ਰਹੇ ਆਪਰੇਸ਼ਨ ਸ਼ੀਲਡ ਤਹਿਤ ਅੱਜ ਰਾਤ 8 ਵਜੇ ਤੋਂ 8.30 ਵਜੇ ਤੱਕ ਬਲੈਕਆਊਟ ਰਹੇਗਾ, ਜ਼ਿਆਦਾਤਰ ਥਾਵਾਂ 'ਤੇ ਫੀਡਰ ਕੇਂਦਰੀ ਤੌਰ 'ਤੇ ਬੰਦ ਰਹਿਣਗੇ। ਪ੍ਰਸ਼ਾਸਨ ਵਲੋਂ ਚਾਰਦੀਵਾਰੀ ਖੇਤਰ, ਪੇਂਡੂ ਖੇਤਰ ਅਤੇ ਕੇਂਦਰੀ ਫੀਡਰ ਬੰਦ ਹੋਣ ਤੋਂ ਛੋਟ ਵਾਲੇ ਹੋਰ ਖੇਤਰਾਂ ਲਈ ਬੇਨਤੀ ਕੀਤੀ ਜਾਂਦੀ ਹੈ ਕਿ ਆਪਣੇ ਆਪ ਲਾਈਟਾਂ ਬੰਦ ਕਰਕੇ ਸਵੈ-ਇੱਛਾ ਨਾਲ ਬਲੈਕਆਊਟ ਕੀਤਾ ਜਾਵੇ। ਇਸ ਸਮੇਂ ਦੌਰਾਨ ਸਾਰੇ ਸਾਈਨਬੋਰਡ ਅਤੇ ਬਾਹਰੀ ਲਾਈਟਾਂ ਵੀ ਬੰਦ ਹੋਣੀਆਂ ਚਾਹੀਦੀਆਂ ਹਨ ਅਤੇ ਲਾਈਟਾਂ ਚਾਲੂ ਕਰਨ ਲਈ ਜਨਰੇਟਰ ਜਾਂ ਇਨਵਰਟਰ ਦੀ ਵਰਤੋਂ ਨਹੀਂ ਕਰਨੀ ਚਾਹੀਦੀ। ਇਹ ਸਿਰਫ਼ ਇਕ ਅਭਿਆਸ ਹੈ, ਲੋਕ ਘਬਰਾਉਣ ਦੀ ਬਜਾਏ ਸਹਿਯੋਗ ਦੇਣ ਅਤੇ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ। ਇਸਨੂੰ ਗੰਭੀਰਤਾ ਨਾਲ ਲਓ ਅਤੇ ਸਰਕਾਰੀ ਨਿਰਦੇਸ਼ਾਂ ਦੀ ਪਾਲਣਾ ਕਰਨ। 

#Amritsar #MockDrill #BlackoutDrill #DCOrders #PunjabNews #EmergencyPreparedness #SecurityDrill #AmritsarAdministration

Posted By: Daily Suraj Bureau

Latest News