Daily Suraj

ਪੰਜਾਬੀ

ਪੰਜਾਬ ਕੈਬਨਿਟ ਦੀ 27 ਫਰਵਰੀ ਨੂੰ ਹੋਵੇਗੀ ਅਹਿਮ ਮੀਟਿੰਗ, ਹੋਣਗੇ ਵੱਡੇ ਐਲਾਨ!

25 Feb, 2025 10:16 PM

ਚੰਡੀਗੜ੍ਹ :  ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਦੇ ਵਿੱਚ 27 ਫਰਵਰੀ 2025 (ਵੀਰਵਾਰ) ਨੂੰ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਹ ਮੀਟਿੰਗ ਚੰਡੀਗੜ੍ਹ ਵਿੱਚ ਸਥਿਤ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਦੁਪਹਿਰ 12 ਵਜੇ ਹੋਵੇਗੀ।

ਮੰਨਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਇਸ ਮੀਟਿੰਗ ਦੇ ਵਿੱਚ ਸੂਬਾ ਵਾਸੀਆਂ ਤੋਂ ਇਲਾਵਾ ਬੇਰੁਜ਼ਗਾਰਾਂ ਦੇ ਲਈ ਕੋਈ ਵੱਡਾ ਐਲਾਨ ਕਰ ਸਕਦੀ ਹੈ। ਇਸ ਤੋਂ ਇਲਾਵਾ ਇਹ ਵੀ ਮੰਨਿਆ ਜਾ ਰਿਹਾ ਹੈ ਕਿ ਮੁਲਾਜ਼ਮਾਂ ਦੀਆਂ ਰਹਿੰਦੀਆਂ ਮੰਗਾਂ ਤੇ ਵੀ ਇਸ ਮੀਟਿੰਗ ਵਿੱਚ ਵਿਚਾਰ ਕੀਤਾ ਜਾ ਸਕਦਾ ਹੈ।


Latest News