Daily Suraj

ਪੰਜਾਬੀ

ਪੰਜਾਬ ‘ਚ ਬਣਨ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਮ ਦਾ ਹੋਇਆ ਖੁਲਾਸਾ

04 Jan, 2025 05:30 AM

ਚੰਡੀਗੜ੍ਹ: ਡਿਬਰੂਗੜ੍ਹ ਜੇਲ੍ਹ ‘ਚ ਬੰਦ ਸ੍ਰੀ ਖਡੂਰ ਸਾਹਿਬ ਤੋਂ ਆਜ਼ਾਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਖਾਲਸਾ ਅਤੇ ਹੋਰ ਪੰਥਕ ਆਗੂਆਂ ਵੱਲੋਂ ਮਿਲ ਕੇ ਸੂਬੇ ਵਿੱਚ ਬਣਨ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂ ਦਾ ਖੁਲਾਸਾ ਹੋ ਚੁੱਕਾ ਹੈ। ਪੰਜਾਬ ਦੇ ਫਰੀਦਕੋਟ ਸੰਸਦੀ ਹਲਕੇ ਤੋਂ ਆਜ਼ਾਦ ਸੰਸਦ ਮੈਂਬਰ ਸਰਬਜੀਤ ਸਿੰਘ ਖ਼ਾਲਸਾ ਨੇ ਨਵੀਂ ਸਿਆਸੀ ਪਾਰਟੀ ਦੇ ਨਾਂ ਦਾ ਐਲਾਨ ਕੀਤਾ ਹੈ।
ਸਰਬਜੀਤ ਸਿੰਘ ਖਾਲਸਾ ਨੇ ਕਿਹਾ ਕਿ ਨਵੀਂ ਸਿਆਸੀ ਪਾਰਟੀ ਦਾ ਨਾਂ ਸ਼੍ਰੋਮਣੀ ਅਕਾਲੀ ਦਲ ਆਨੰਦਪੁਰ ਸਾਹਿਬ ਹੋਵੇਗਾ, ਜਿਸ ਦਾ ਰਸਮੀ ਐਲਾਨ 14 ਜਨਵਰੀ ਨੂੰ ਮੁਕਤਸਰ ਵਿਖੇ ਮਾਘੀ ਮੇਲੇ ਦੌਰਾਨ ਹੋਣ ਵਾਲੀ ਪੰਥ ਬਚਾਓ-ਪੰਜਾਬ ਬਚਾਓ ਕਾਨਫਰੰਸ ਵਿੱਚ ਕੀਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਭਰ ਤੋਂ ਪੰਥਕ ਦਰਦੀ ਤੇ ਚੰਗੇ ਕਿਰਦਾਰ ਵਾਲੇ ਲੋਕ ਪਾਰਟੀ ‘ਚ ਸ਼ਾਮਲ ਹੋਣਗੇ, ਜੋ ਪੰਜਾਬ ਨੂੰ ਬਚਾਉਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਰਾਜਾਂ ਨੂੰ ਵੱਧ ਤੋਂ ਵੱਧ ਅਧਿਕਾਰ ਦਿਵਾਉਣ ਲਈ ਸਿਆਸੀ ਤੌਰ ’ਤੇ ਲੜੇਗੀ।
ਉਨ੍ਹਾਂ ਇਹ ਵੀ ਕਿਹਾ ਕਿ ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਖਾਲਸਾ ਅਤੇ ਉਨ੍ਹਾਂ ਦੇ ਪਰਿਵਾਰ ਦੇ ਸਹਿਯੋਗ ਨਾਲ ਇਸ ਨਵੀਂ ਸਿਆਸੀ ਪਾਰਟੀ ਰਾਹੀਂ ਪੰਜਾਬ ਨੂੰ ਬਚਾਉਣ ਲਈ ਉਪਰਾਲੇ ਕੀਤੇ ਜਾਣਗੇ।

Posted By: Daily Suraj Bureau

Latest News