ਡਾ. ਮੱਟੂ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਡਾ. ਮੱਟੂ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਪਾਤੜਾਂ : ਬੁਨਿਆਦੀ ਸਹੂਲਤਾਂ ਤੋਂ ਸੱਖਣੇ ਹਲਕਾ ਸ਼ੁਤਰਾਣਾ ਦੇ ਲੋਕਾਂ ਦੀਆਂ ਦੁੱਖ ਤਕਲੀਫਾਂ ਜਾਨਣ ਲਈ ਹਲਕਾ ਸ਼ੁਤਰਾਣਾ ਦੇ ਸਰਗਰਮ ਲੋਕ ਆਗੂ ਡਾ. ਜਤਿੰਦਰ ਸਿੰਘ ਮੱਟੂ ਨੇ ਪਿੰਡ-ਪਿੰਡ ਘਰ-ਘਰ ਜਾ ਕੇ ਲੋਕਾਂ ਦੀਆਂ ਦੁੱਖ ਤਕਲੀਫਾਂ ਸੁਣਨ ਲਈ ਸਰਗਰਮੀਆਂ ਤੇਜ਼ ਕੀਤੀਆਂ ਹਨ। ਇਸੇ ਲੜੀ ਤਹਿਤ ਲੰਘੇ ਦਿਨੀਂ ਡਾ. ਜਤਿੰਦਰ ਸਿੰਘ ਮੱਟੂ ਨੇ ਪਿੰਡ ਸਾਗਰਾ ਵਿੱਚ ਲੋਕਾਂ ਨਾਲ ਮੀਟਿੰਗ ਕਰ ਕੇ ਉਨ੍ਹਾਂ ਦੀਆਂ ਦੁੱਖ ਤਕਲੀਫਾਂ ਸੁਣੀਆਂ। ਸਾਗਰਾ ਵਾਸੀਆਂ ਨੂੰ ਮਿਲਣ ਮਗਰੋਂ ਡਾ. ਜਤਿੰਦਰ ਸਿੰਘ ਮੱਟੂ ਨੇ ਕਿਹਾ ਕਿ ਹਲਕਾ ਸ਼ੁਤਰਾਣਾ ਅੰਦਰ ਬਣੇ ਤਿੰਨ ਕਮਿਊਨਿਟੀ ਹੈਲਥ ਸੈਂਟਰਾਂ ਵਿੱਚ ਡਾਕਟਰਾਂ ਦੀ ਬਹੁਤ ਵੱਡੀ ਘਾਟ ਹੈ। ਹਲਕੇ ਦੇ ਬਾਦਸ਼ਾਹਪੁਰ, ਪਾਤੜਾਂ ਅਤੇ ਸ਼ੁਤਰਾਣਾ ਦੇ ਹੈਲਥ ਸੈਂਟਰਾਂ ਵਿੱਚ ਡਾਕਟਰਾਂ ਦੀਆਂ 24 ਮੈਡੀਕਲ ਅਫਸਰਾਂ ਦੀਆਂ ਅਸਾਮੀਆਂ ਵਿੱਚੋਂ 20 ਦੇ ਲਗਪਗ ਖਾਲੀ ਪਈਆਂ ਹਨ। ਹਲਕੇ ਅੰਦਰ ਸੜਕਾਂ ਦਾ ਬਹੁਤ ਬੁਰਾ ਹਾਲ ਹੈ। ਨਵੀਂ ਬਦਲਾਅ ਵਾਲੀ ਸਰਕਾਰ ਅਤੇ ਚੁਣੇ ਹੋਏ ਨੁਮਾਇੰਦੇ ਲੋਕਾਂ ਦੀਆਂ ਮੁੱਢਲੀਆਂ ਲੋੜਾਂ ਵੀ ਪੂਰੀਆਂ ਨਹੀਂ ਕਰ ਸਕੇ। ਹਲਕੇ ਦੇ ਕਈ ਪਿੰਡਾਂ ਵਿੱਚ ਪੀਣ ਵਾਲਾ ਪਾਣੀ ਵੀ ਲੋਕਾਂ ਨੂੰ ਮੁਹੱਈਆ ਨਹੀਂ ਹੋ ਰਿਹਾ। ਨਸ਼ਿਆਂ ਦਾ ਕਾਰੋਬਾਰ ਤੇਜ਼ ਰਫ਼ਤਾਰ ਨਾਲ ਵਧ ਕੇ ਸਾਡੀਆਂ ਨਸਲਾਂ ਤਬਾਹ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਹੁਣ ਆਪਣੇ ਹੱਕ ਅਧਿਕਾਰਾਂ ਦੀ ਪ੍ਰਾਪਤੀ ਲਈ ਆਪਣੀਆਂ ਨਸਲਾਂ ਬਚਾਉਣ ਲਈ ਜਾਗਰੂਕ ਹੋਣਾ ਪਵੇਗਾ। ਇਸ ਮੌਕੇ ਛਿੰਦਰ ਸਿੰਘ, ਸਾਬਕਾ ਸੂਬੇਦਾਰ ਸ਼ੀਸ਼ ਪਾਲ, ਰਾਜੇਸ਼ ਕੁਮਾਰ, ਵਕੀਲ ਰਾਮ, ਗੋਵਿੰਦ ਰਾਮ, ਜਸਕਰਨ ਸਿੰਘ ਤੇ ਅਮਨਦੀਪ ਸਿੰਘ ਆਦਿ ਹਾਜ਼ਰ ਸਨ।