ਸਮਾਣਾ ’ਚ ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਦੀ ਸ਼ੁਰੂਆਤ
- ਪੰਜਾਬ
- 25 Jan,2025

ਸਮਾਣਾ : ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਸ਼ੁਰੂ ਕੀਤੀ ਗਈ ਭਰਤੀ ਪ੍ਰਕਿਰਿਆ ਤਹਿਤ ਵਿਧਾਨ ਸਭਾ ਹਲਕਾ ਸਮਾਣਾ ਦੇ ਆਗੂਆਂ ਤੇ ਵਰਕਰਾਂ ਦੀ ਅਹਿਮ ਮੀਟਿੰਗ ਸੀਨੀਅਰ ਅਕਾਲੀ ਆਗੂ ਅਮਰਜੀਤ ਸਿੰਘ ਪੰਜਰਥ ਦੇ ਗ੍ਰਹਿ ਵਿਖੇ ਹੋਈ। ਇਸ ਮੌਕੇ ਵੱਡੀ ਗਿਣਤੀ ਵਿਚ ਪਾਰਟੀ ਵਰਕਰਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਅਮਰਜੀਤ ਸਿੰਘ ਪੰਜਰਥ ਨੇ ਕਿਹਾ ਕਿ ਪਾਰਟੀ ਨੂੰ ਮਜ਼ਬੂਤ ਲਈ ਮੈਂਬਰਸ਼ਿਪ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਜਿਸ ਦਾ ਪਾਰਟੀ ਵਰਕਰਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਲੋਕ ਵੱਧ ਚੜ੍ਹ ਕੇ ਪਾਰਟੀ ਦੀਆਂ ਚੰਗੀਆਂ ਨੀਤੀਆਂ ਤੋਂ ਸਹਿਮਤ ਹੁੰਦਿਆ ਅਕਾਲੀ ਦਲ ਵਿਚ ਸ਼ਾਮਲ ਹੋ ਰਹੇ ਹਨ। ਜਿਸ ਤਹਿਤ ਅੱਜ 10 ਹਜ਼ਾਰ ਦੇ ਕਰੀਬ ਮੈਂਬਰਸ਼ਿੱਪ ਫਾਰਮ ਭਰਨ ਲਈ ਪਾਰਟੀ ਆਹੁਦੇਦਾਰਾਂ ਨੂੰ ਵੰਡੇ ਗਏ। ਇਸ ਦੌਰਾਨ ਮੈਂਬਰਾਂ ਦੀ ਭਰਤੀ ਦੀ ਸ਼ੁਰੂਆਤ ਕਰਦਿਆਂ ਹਲਕਾ ਸਮਾਣਾ ਦੇ ਸਰਕਲਾਂ ਦੇ ਪ੍ਰਧਾਨ ਅਤੇ ਆਗੂਆਂ ਨੂੰ ਫਾਰਮਾਂ ਦੀਆਂ ਕਾਪੀਆਂ ਵੰਡਦਿਆਂ ਕਿਹਾ ਕਿ ਹਲਕਾ ਸਮਾਣਾ ’ਚ ਹਜ਼ਾਰਾਂ ਦੀ ਗਿਣਤੀ ਦਾ ਟੀਚਾ ਮਿੱਥਿਆ ਗਿਆ ਹੈ। ਉਨ੍ਹਾਂ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਹੋਰਨਾਂ ਆਗੂਆਂ ਦਾ ਨਾਮ ਲੈਂਦਿਆਂ ਕਿਹਾ ਕਿ ਇਨ੍ਹਾਂ ਆਗੂਆਂ ਵੱਲੋਂ ਕੀਤੇ ਗਏ ਸੂਬੇ ਦੇ ਵਿਕਾਸ ਨੂੰ ਲੋਕ ਯਾਦ ਕਰ ਰਹੇ ਹਨ। ਇਸ ਮੌਕੇ ਸੁਖਵਿੰਦਰ ਸਿੰਘ, ਸੁਖਵਿੰਦਰ ਸਿੰਘ ਦਾਨੀਪੁਰ, ਦਵਿੰਦਰ ਸਿੰਘ, ਜਗਤਾਰ ਸਿੰਘ, ਰਵਿੰਦਰ ਰਾਣਾ, ਗੁਰਸੇਵ ਸਿੰਘ, ਜਗਤਾਰ ਸਿੰਘ, ਨੈਬ ਸਿੰਘ, ਡਾ. ਗੁਰਚਰਨ ਸਿੰਘ, ਚਮਕੌਰ ਸਿੰਘ, ਬੰਗਾ ਚੱਠਾ, ਹਰਬੰਸ ਸਿੰਘ, ਮਨੋਹਰ ਸਿੰਘ ਤੇ ਬੰਟੀ ਵੋਹਰਾ ਆਦਿ ਹਾਜ਼ਰ ਸਨ।
Posted By:

Leave a Reply