ਅਮ੍ਰਿਤਸਰ ’ਚ ਵਾਪਰੀ ਘਟਨਾ ਦੇ ਵਿਰੋਧ ’ਚ ਫੂਕੀ ਅਰਥੀ
- ਪੰਜਾਬ
- 31 Jan,2025

ਭੀਖੀ : ਬੇਸ਼ੱਕ ਹਰ ਦਿਨ ਧਾਰਮਿਕ ਤੇ ਸਮਾਜਿਕ ਭਾਈਚਾਰਕ ਸਾਂਝ ਨੂੰ ਕਮਜ਼ੋਰ ਕਰਨ ਲਈ ਸਮਾਜ ਵਿਰੋਧੀ ਅਨਸਰਾਂ ’ਤੇ ਸੰਵਿਧਾਨ ਵਿਰੋਧੀ ਤਾਕਤਾਂ ਜ਼ਹਿਰ ਉਗਲ ਰਹੀਆਂ ਹਨ। ਘੱਟ ਗਿਣਤੀਆਂ ਦਲਿਤਾਂ ਅਤੇ ਔਰਤਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਅਤੇ ਸੰਵਿਧਾਨ ਤੇ ਟਿੱਪਣੀ ਕਰਨਾ ਇੱਕ ਆਮ ਗੱਲ ਬਣ ਚੁੱਕੀ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਬਾਬਾ ਸਾਹਿਬ ਅੰਬੇਡਕਰ ’ਤੇ ਟਿੱਪਣੀ ਨੇ ਭਾਜਪਾ ਦਾ ਸੰਵਿਧਾਨ ਵਿਰੋਧੀ ਚਿਹਰਾ ਨੰਗਾ ਕੀਤਾ ਹੈ, ਜਿਸ ਤੋਂ ਸੰਵਿਧਾਨ ਵਿਰੋਧੀ ਤਾਕਤਾਂ ਹੋਰ ਉਤਸ਼ਾਹਿਤ ਹੋਈਆਂ ਹਨ। 26 ਜਨਵਰੀ ਦੀ ਅਮ੍ਰਿਤਸਰ ਘਟਨਾ ਸੋਚੀ ਸਮਝੀ ਸਾਜ਼ਿਸ਼ ਹੈ ਅਤੇ ਸੰਵਿਧਾਨ ਤੇ ਹਮਲਾ ਹੈ।
ਇਹ ਸ਼ਬਦਾਂ ਦਾ ਪ੍ਰਗਟਾਵਾ ਸੀਪੀਆਈ ਦੇ ਜ਼ਿਲ੍ਹਾ ਸਕੱਤਰ ਸਾਥੀ ਕ੍ਰਿਸ਼ਨ ਚੌਹਾਨ ਨੇ ਗੁਰਦੁਆਰਾ ਚੌਂਕ ਭੀਖੀ ਵਿਖੇ ਅਮ੍ਰਿਤਸਰ ਵਿੱਚ ਵਾਪਰੀ ਘਟਨਾ ਦੇ ਦੋਸ਼ੀ ਤੇ ਸਾਜ਼ਿਸ਼ ਕਾਰਾ ਦੀ ਅਰਥੀ ਫੂਕ ਪ੍ਰਦਰਸ਼ਨ ਮੌਕੇ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਦੇਸ਼ ਦੀਆਂ ਧਰਮ ਨਿਰਪੱਖ ਤਾਕਤਾਂ ਤੇ ਜਮਹੂਰੀ ਜੱਥੇਬੰਦੀਆਂ ਸਮੇਤ ਸੰਘਰਸ਼ਸ਼ੀਲ ਲੋਕਾਂ ਨੂੰ ਸੰਵਿਧਾਨ ਬਚਾਓ ਦੇਸ਼ ਬਚਾਓ ਦੇ ਨਾਹਰੇ ਤਹਿਤ ਲੋਕ ਲਾਮਬੰਦੀ ਕਰਕੇ ਸੰਘਰਸ਼ ਲਈ ਦੀ ਅਪੀਲ ਕੀਤੀ। ਸੀਪੀਆਈ ਦੇ ਸਬ ਡਵੀਜ਼ਨ ਸਕੱਤਰ ਕਾਮਰੇਡ ਰੂਪ ਸਿੰਘ ਢਿੱਲੋਂ, ਏਟਕ ਦੇ ਕਰਨੈਲ ਸਿੰਘ ਭੀਖੀ ਤੇ ਸੀਪੀਆਈ ਦੇ ਸ਼ਹਿਰੀ ਸਕੱਤਰ ਰਤਨ ਭੋਲਾ ਘਟਨਾ ਦੀ ਨਿੰਦਾ ਕਰਦਿਆਂ ਕਿਹਾ ਕਿ ਦੋਸ਼ੀ ਤੇ ਇਸ ਪਿੱਛੇ ਕੰਮ ਕਰਨ ਵਾਲੀਆਂ ਤਾਕਤਾਂ ਖਿਲਾਫ਼ ਸਖ਼ਤ ਕਾਰਵਾਹੀ ਕੀਤੀ ਜਾਵੇ। ਕੇਂਦਰ ਤੇ ਸੂਬਾ ਸਰਕਾਰਾਂ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਪ੍ਰੋਗਰਾਮ ਮੌਕੇ ਹੋਰਨਾਂ ਤੋਂ ਇਲਾਵਾ ਮੰਗਤ ਰਾਏ ਭੀਖੀ, ਪਿਆਰਾ ਸਿੰਘ ਫੋਜੀ, ਰਾਮ ਸਿੰਘ, ਗੁਰਚਰਨ ਸਿੰਘ, ਜੋਗਿੰਦਰ ਢਪਾਲੀ, ਰਣਜੀਵ ਸਿੰਘ, ਗੁਰਨਾਮ ਸਿੰਘ ਅਤੇ ਕਰਮ ਚੰਦ ਆਦਿ ਆਗੂਆਂ ਨੇ ਸੰਬੋਧਨ ਕੀਤਾ।
Posted By:

Leave a Reply