ਦਲ ਖਾਲਸਾ ਵਲੋਂ ਸਾਰਾਗੜੀ ਚੌਂਕ ਤੋਂ ਸ੍ਰੀ ਦਰਬਾਰ ਸਾਹਿਬ ਤੱਕ ਮਾਰਚ
- ਪੰਜਾਬ
- 18 Dec,2024

ਅੰਮ੍ਰਿਤਸਰ - ਸਿੱਖ ਜਥੇਬੰਦੀ ਦਲ ਖਾਲਸਾ ਵਲੋਂ ਹੋਰ ਵੱਖ ਵੱਖ ਸਿੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਤਿੰਨ ਸਾਲ ਪਹਿਲਾਂ ਸ੍ਰੀ ਦਰਬਾਰ ਸਾਹਿਬ ਵਿਖੇ ਇਕ ਵਿਅਕਤੀ ਵਲੋਂ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੇ ਜਾਣ ਦੇ ਮਾਮਲੇ ਦੌਰਾਨ ਉਕਤ ਦੋਸ਼ੀ ਦੀ ਅਜੇ ਤੱਕ ਸ਼ਨਾਖਤ ਨਾ ਹੋਣ ਅਤੇ ਸੁਖਬੀਰ ਸਿੰਘ ਬਾਦਲ ਤੇ ਹਮਲਾ ਕਰਨ ਵਾਲੇ ਭਾਈ ਨਰਾਇਣ ਸਿੰਘ ਚੌੜਾ ਨੂੰ ਸ਼੍ਰੋਮਣੀ ਕਮੇਟੀ ਵਲੋਂ ਸਿੱਖ ਪੰਥ ’ਚੋਂ ਖਾਰਜ ਕਰਨ ਦਾ ਮਤਾ ਪਾਸ ਕਰਨ ਦੇ ਵਿਰੁੱਧ ਅੱਜ ਸਾਰਾਗੜੀ ਚੌਂਕ ਤੋਂ ਸ੍ਰੀ ਦਰਬਾਰ ਸਾਹਿਬ ਤੱਕ ਮਾਰਚ ਕੱਢਿਆ ਗਿਆ। ਇਸ ਇਮਾਰਤ ਵਿਚ ਦਲ ਖਾਲਸਾ ਦੇ ਆਗੂ ਕੰਵਰਪਾਲ ਸਿੰਘ, ਪਰਮਜੀਤ ਸਿੰਘ ਮੰਡ, ਇਮਾਨ ਸਿੰਘ ਮਾਣ, ਭਾਈ ਗੁਰਦੀਪ ਸਿੰਘ ਬਠਿੰਡਾ, ਭਾਈ ਮੋਹਕਮ ਸਿੰਘ, ਮਨਜੀਤ ਸਿੰਘ ਭੋਮਾ, ਬਾਪੂ ਗੁਰਚਰਨ ਸਿੰਘ ਪਟਿਆਲਾ, ਭਾਈ ਭੁਪਿੰਦਰ ਸਿੰਘ ਭਲਵਾਨ ਜਰਮਨੀ ਮਹਾਵੀਰ ਸਿੰਘ ਸੁਲਤਾਨਵਿੰਡ ਅਤੇ ਹੋਰ ਸੀਨੀਅਰ ਅਕਾਲੀ ਆਗੂ ਅਤੇ ਸਿੱਖ ਕਾਰਕੂਨ ਸ਼ਾਮਿਲ ਸਨ।
Posted By:

Leave a Reply