ਸੀਟੂ ਆਗੂਆਂ ਨੇ ਆਮ ਆਦਮੀ ਪਾਰਟੀ ਦੀ ਮੋਗਾ ਰੈਲੀ ਲਈ ਸਰਕਾਰੀ ਮਸ਼ੀਨਰੀ ਵਰਤਣ ਦੀ ਕੀਤੀ ਨਿਖੇਧੀ

ਸੀਟੂ ਆਗੂਆਂ ਨੇ ਆਮ ਆਦਮੀ ਪਾਰਟੀ ਦੀ ਮੋਗਾ ਰੈਲੀ ਲਈ ਸਰਕਾਰੀ ਮਸ਼ੀਨਰੀ ਵਰਤਣ ਦੀ ਕੀਤੀ ਨਿਖੇਧੀ

ਮਾਨ ਸਰਕਾਰ ਪੰਜਾਬ ਦੇ ਲੋਕਾਂ ਦੇ ਜਖਮਾਂ ਤੇ ਲੂਣ ਛਿੜਕਣ ਤੋਂ ਆਵੇ ਬਾਜ਼ : ਸਾਥੀ ਚੰਦਰ ਸ਼ੇਖਰ/ ਕੂੰਮਕਲਾਂ/ਔਲਖ (ਜਗਸੀਰ ਸਿੰਘ) - ਸੈੱਟਰ ਆਫ਼ ਇੰਡੀਅਨ ਟਰੇਡ ਯੂਨੀਅਨਜ (ਸੀਟੂ) ਦੇ ਸੂਬਾਈ ਪ੍ਰਧਾਨ ਸਾਥੀ ਚੰਦਰ ਸ਼ੇਖਰ ਸੂਬਾ ਸਕੱਤਰ ਅਮਰਨਾਥ ਕੂੰਮਕਲਾਂ, ਸੂਬਾਈ ਮੀਤ ਪ੍ਰਧਾਨ ਸਾਥੀ ਜੋਗਿੰਦਰ ਸਿੰਘ ਔਲਖ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, ਕਿ ਪੰਜਾਬ ਸਰਕਾਰ ਮੋਗਾ ਵਿਖੇ ਯੁੱਧ ਨਸ਼ਿਆਂ ਵਿਰੁੱਧ ਰੈਲੀ ਕਰ ਰਹੀ ਹੈ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਹਿਲਾਂ ਹੀ ਪੰਜਾਬ ਦੇ ਲੋਕਾਂ ਨੂੰ ਸਾਢੇ ਚਾਰ ਲੱਖ ਕਰੋੜ ਰੁਪਏ ਤੋਂ ਵਧੇਰੇ ਕਰਜ ਜਾਲ ਵਿਚ ਪੁਰਨਿਆਂ ਪਿਆ ਹੈ । ਹੁਣ ਪੰਜਾਬ ਸਰਕਾਰ ਅਪਣੇ ਦਿੱਲੀ ਵਾਲੇ ਆਕਿਆਂ ਨੂੰ ਖੁਸ਼ ਕਰਨ ਲਈ ਪੰਜਾਬ ਦੇ ਪੈਸੇ ਦੀ ਬਰਬਾਦੀ ਕਰ ਰਹੀ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੇ ਲੋਕਾਂ ਦੇ ਜਖਮਾਂ ਤੇ ਨਮਕ ਛਿੜਕਣ ਤੋਂ ਬਾਜ ਆਵੇ। ਸੀਟੂ ਦੇ ਸੂਬਾਈ ਆਗੂਆਂ ਨੇ ਦੱਸਿਆ 23 ਫਰਵਰੀ ਨੂੰ ਟੋਲ ਪਲਾਜ਼ਾ ਮੁਲਾਜ਼ਮਾਂ ਵੱਲੋਂ ਆਪਣੀਆਂ ਹੱਕੀ ਅਤੇ ਜਾਇਜ ਮੰਗਾਂ ਮੰਨਵਾਉਣ ਲਈ ਪਟਿਆਲਾ ਜ਼ਿਲ੍ਹੇ ਦੇ ਧਰੇੜੀ ਜੱਟਾਂ ਟੋਲ ਪਲਾਜ਼ਾ ਤੇ "ਟੋਲ ਫਰੀ, ਕੈਸ਼ ਲੈੱਸ-,ਵਰਕਰ ਲੈੱਸ, ਪਾਲਿਸੀ , ਜ਼ੋ ਟੋਲ ਪਲਾਜ਼ਾ ਮੁਲਾਜ਼ਮਾਂ ਨੂੰ ਬੇ-ਰੁਜਗਾਰੀ ਦੇ ਮੂੰਹ ਵਿੱਚ ਧੱਕ ਦੇਵੇਗੀ । ਪਟਿਆਲਾ ਜ਼ਿਲ੍ਹੇ ਦੇ ਧਰੇੜੀ ਜੱਟਾਂ ਟੋਲ ਪਲਾਜ਼ਾ ਤੇ ਵਿਸ਼ਾਲ ਰੋਸ ਰੈਲੀ ਕੀਤੀ ਜਾਵੇਗੀ ਜਿਸ ਵਿੱਚ ਸੀਟੂ ਦੇ ਸਾਥੀ ਵਧ ਚੜ੍ਹ ਕੇ ਹਿੱਸਾ ਲੈਣਗੇ। ਸੀਟੂ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਕੈਬਨਿਟ ਟਰਾਂਸਪੋਰਟ ਮੰਤਰੀ ਵੱਲੋਂ ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ ਦੇ ਸੂਬਾਈ ਆਗੂਆਂ ਨਾਲ਼ ਵਾਅਦਾ ਕੀਤਾ ਸੀ, ਕਿ ਹੜਤਾਲ ਖੋਲ੍ਹਣ ਤੋਂ ਉਪਰੰਤ ਸਾਰੇ ਗਿਰਫ਼ਤਾਰ ਕੀਤੇ ਟਰਾਂਸਪੋਰਟ ਵਰਕਰਾਂ ਨੂੰ ਰਿਹਾਅ ਕਰ ਦਿੱਤਾ ਜਾਵੇਗਾ। ਪ੍ਰੰਤੂ ਪੰਜਾਬ ਸਰਕਾਰ ਇਸ ਕੀਤੇ ਵਾਅਦੇ ਤੋਂ ਮੁਕਰ ਗਈ ਹੈ। ਜ਼ੋ ਬਹੁਤ ਹੀ ਨਿੰਦਣਯੋਗ ਹੈ। ਉਨ੍ਹਾਂ ਮੰਗ ਕੀਤੀ ਕਿ ਗਿ੍ਫਤਾਰ ਕੀਤੇ ਵਰਕਰਾਂ ਨੂੰ ਬਿਨਾਂ ਸ਼ਰਤ ਰਿਹਾਅ ਕੀਤਾ ਜਾਵੇ ਅਤੇ ਡਿਊਟੀਆਂ ਤੇ ਵਾਪਿਸ ਲਿਆ ਜਾਵੇ।