ਆਮਦਨ ਰਹਿਤ ਪੰਚਾਇਤਾਂ ਦੇ ਸਰਪੰਚਾਂ ਨੂੰ ਮਿਲੇਗਾ ਸਰਕਾਰੀ ਖ਼ਜ਼ਾਨੇ ਤੋਂ ਭੱਤਾ
- ਪੰਜਾਬ
- (Asia/Kolkata)
ਪੰਜਾਬ ਸਰਕਾਰ ਨੇ ਸੂਬੇ ਦੇ ਕਰੀਬ ਅੱਠ ਹਜ਼ਾਰ ਸਰਪੰਚਾਂ ਨੂੰ ਸਰਕਾਰੀ ਖ਼ਜ਼ਾਨੇ ਵਿੱਚੋਂ ਮਾਣ-ਭੱਤਾ ਦੇਣ ਤੋਂ ਪਿੱਛੇ ਹਟਦਿਆਂ ਹੁਣ ਕੇਵਲ ਉਹਨਾਂ 5,228 ਸਰਪੰਚਾਂ ਨੂੰ ਮਾਣ-ਭੱਤਾ ਦੇਣ ਦੀ ਤਿਆਰੀ ਕੀਤੀ ਹੈ, ਜਿਨ੍ਹਾਂ ਦੀਆਂ ਪੰਚਾਇਤਾਂ ਕੋਲ ਆਮਦਨ ਦਾ ਕੋਈ ਵਸੀਲਾ ਨਹੀਂ ਹੈ। ਇਸ ਲਈ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੂੰ ਆਉਣ ਵਾਲੇ ਦਿਨਾਂ ਵਿੱਚ ਲੋੜੀਂਦਾ ਬਜਟ ਮਿਲਣ ਦੀ ਸੰਭਾਵਨਾ ਹੈ। ਸੂਤਰਾਂ ਅਨੁਸਾਰ ਪੰਚਾਇਤ ਵਿਭਾਗ ਵੱਲੋਂ ਇਸ ਮਾਮਲੇ ਸਬੰਧੀ ਵਿੱਤ ਵਿਭਾਗ ਨਾਲ ਲਗਾਤਾਰ ਪੱਤਰ ਵਿਹਾਰ ਕੀਤਾ ਜਾ ਰਿਹਾ ਸੀ ਅਤੇ ਹੁਣ ਵਿੱਤ ਵਿਭਾਗ ਨੇ ਇਸ ਲਈ ਸਹਿਮਤੀ ਜਤਾ ਦਿੱਤੀ ਹੈ। ਸੂਬੇ ਵਿੱਚ 5,228 ਅਜਿਹੀਆਂ ਪੰਚਾਇਤਾਂ ਹਨ, ਜਿਨ੍ਹਾਂ ਕੋਲ ਆਪਣੀ ਆਮਦਨ ਦਾ ਕੋਈ ਸਰੋਤ ਨਹੀਂ ਹੈ। ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ ਸਾਰੇ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰਾਂ ਨੂੰ ਪੱਤਰ ਜਾਰੀ ਕਰਕੇ ਵਸੀਲਾ ਰਹਿਤ ਪੰਚਾਇਤਾਂ ਦਾ ਵੇਰਵਾ ਮੰਗਿਆ ਹੈ। ਇਸ ਵਿੱਚ ਪੁੱਛਿਆ ਗਿਆ ਹੈ ਕਿ ਇਨ੍ਹਾਂ ਪੰਚਾਇਤਾਂ ਵੱਲੋਂ ਹੁਣ ਤੱਕ ਸਰਪੰਚਾਂ ਨੂੰ ਕਿੰਨਾ ਮਾਣ-ਭੱਤਾ ਦਿੱਤਾ ਗਿਆ ਹੈ ਅਤੇ ਭਵਿੱਖ ਵਿੱਚ ਇਹ ਭੱਤਾ ਜਾਰੀ ਕਰਨ ਲਈ ਕਿੰਨੇ ਬਜਟ ਦੀ ਲੋੜ ਹੋਵੇਗੀ। ਵਿਭਾਗ ਦੇ ਪੱਤਰ ਵਿੱਚ ਇਹ ਵੀ ਦਰਜ ਹੈ ਕਿ 5,228 ਪੰਚਾਇਤਾਂ ਦੇ ਪਿਛਲੇ ਸਰਪੰਚਾਂ ਨੂੰ ਪਿਛਲੇ ਦਸ ਸਾਲਾਂ ਦਾ ਮਾਣ-ਭੱਤਾ ਅਤੇ ਨਵੇਂ ਚੁਣੇ ਗਏ ਸਰਪੰਚਾਂ ਨੂੰ 31 ਮਾਰਚ 2026 ਤੱਕ ਦਾ ਭੱਤਾ ਜਾਰੀ ਕੀਤਾ ਜਾਣਾ ਹੈ। ਇਸ ਲਈ ਬਜਟ ਪ੍ਰਾਪਤ ਕਰਨ ਦੀ ਪ੍ਰਕਿਰਿਆ ਚੱਲ ਰਹੀ ਹੈ। ਵਿਭਾਗ ਨੇ ਇੱਕ ਹਫ਼ਤੇ ਅੰਦਰ ਜਾਣਕਾਰੀ ਇਕੱਠੀ ਕਰਕੇ ਬਜਟ ਅਲਾਟ ਕਰਨ ਦਾ ਭਰੋਸਾ ਵੀ ਦਿੱਤਾ ਹੈ। ਪੰਜਾਬ ਵਿੱਚ ਇਸ ਵੇਲੇ ਕੁੱਲ 13,236 ਪੰਚਾਇਤਾਂ ਹਨ, ਜਿਨ੍ਹਾਂ ਵਿੱਚੋਂ 8,008 ਪੰਚਾਇਤਾਂ ਕੋਲ ਆਪਣੇ ਆਮਦਨ ਦੇ ਸਰੋਤ ਮੌਜੂਦ ਹਨ। ਪੰਜਾਬ ਸਰਕਾਰ ਪਹਿਲਾਂ ਹੀ ਇਹ ਫ਼ੈਸਲਾ ਕਰ ਚੁੱਕੀ ਹੈ ਕਿ ਜਿਨ੍ਹਾਂ ਪੰਚਾਇਤਾਂ ਕੋਲ ਆਮਦਨ ਹੈ, ਉਹਨਾਂ ਪਿੰਡਾਂ ਦੇ ਸਰਪੰਚਾਂ ਨੂੰ ਮਾਣ-ਭੱਤਾ ਪੰਚਾਇਤੀ ਆਮਦਨ ਵਿੱਚੋਂ ਹੀ ਦਿੱਤਾ ਜਾਵੇਗਾ। ਇਸ ਫ਼ੈਸਲੇ ਨਾਲ ਸਰਕਾਰ ਲਗਭਗ ਅੱਠ ਹਜ਼ਾਰ ਸਰਪੰਚਾਂ ਨੂੰ ਸਰਕਾਰੀ ਖ਼ਜ਼ਾਨੇ ਵਿੱਚੋਂ ਮਾਣ-ਭੱਤਾ ਦੇਣ ਦੀ ਜ਼ਿੰਮੇਵਾਰੀ ਤੋਂ ਬਚ ਗਈ ਹੈ। ਦੂਜੇ ਪਾਸੇ, ਪੰਜਾਬ ਦੇ ਸਾਬਕਾ ਸਰਪੰਚਾਂ ਵੱਲੋਂ ਮਾਣ-ਭੱਤਾ ਹਾਸਲ ਕਰਨ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਵੀ ਦਾਇਰ ਕੀਤੀ ਗਈ ਸੀ। ਪੰਚਾਇਤ ਵਿਭਾਗ ਦੇ ਇੱਕ ਸੀਨੀਅਰ ਅਧਿਕਾਰੀ ਨੇ ਪੁਸ਼ਟੀ ਕੀਤੀ ਹੈ ਕਿ 5,228 ਸਰਪੰਚਾਂ ਨੂੰ ਜਲਦੀ ਮਾਣ-ਭੱਤਾ ਜਾਰੀ ਕੀਤਾ ਜਾਵੇਗਾ। ਮੁੱਖ ਮੰਤਰੀ Bhagwant Mann ਨੇ ਪਿਛਲੇ ਸਾਲ 24 ਅਪਰੈਲ ਨੂੰ ਪੰਚਾਇਤ ਦਿਵਸ ਮੌਕੇ ਸਰਪੰਚਾਂ ਦਾ ਮਾਸਿਕ ਮਾਣ-ਭੱਤਾ 1,200 ਰੁਪਏ ਤੋਂ ਵਧਾ ਕੇ 2,000 ਰੁਪਏ ਕਰਨ ਦਾ ਐਲਾਨ ਕੀਤਾ ਸੀ। ਹਾਲਾਂਕਿ ਕਈ ਸਰਪੰਚਾਂ ਨੇ ਅਜੇ ਤੱਕ ਮਾਣ-ਭੱਤਾ ਨਾ ਮਿਲਣ ਦੀ ਸ਼ਿਕਾਇਤ ਕੀਤੀ ਹੈ। ਜ਼ਿਲ੍ਹਾ ਲੁਧਿਆਣਾ ਦੇ ਪਿੰਡ ਭਾਗਪੁਰ ਦੇ ਨਵੇਂ ਸਰਪੰਚ ਗਗਨਦੀਪ ਸਿੰਘ ਨੇ ਦੱਸਿਆ ਕਿ ਉਹ ਕਰੀਬ 18 ਮਹੀਨਿਆਂ ਤੋਂ ਮਾਣ-ਭੱਤੇ ਦੀ ਉਡੀਕ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਪਹਿਲੀ ਕਿਸ਼ਤ ਵੀ ਪ੍ਰਾਪਤ ਨਹੀਂ ਹੋਈ। ਉਨ੍ਹਾਂ ਕਿਹਾ ਕਿ ਰੋਜ਼ਾਨਾ ਖ਼ਰਚਿਆਂ ਦੇ ਮੁਕਾਬਲੇ ਦੋ ਹਜ਼ਾਰ ਰੁਪਏ ਦਾ ਮਾਣ-ਭੱਤਾ ਵੀ ਬਹੁਤ ਘੱਟ ਹੈ ਅਤੇ ਉਹ ਵੀ ਦਸੰਬਰ 2024 ਤੋਂ ਨਹੀਂ ਮਿਲਿਆ। ਇਸੇ ਤਰ੍ਹਾਂ ਬਰਨਾਲਾ ਜ਼ਿਲ੍ਹੇ ਦੇ ਪਿੰਡ ਰਾਏਸਰ ਦੇ ਸਰਪੰਚ ਬਚਿੱਤਰ ਸਿੰਘ ਨੇ ਕਿਹਾ ਕਿ ਨਾ ਤਾਂ ਉਨ੍ਹਾਂ ਨੂੰ ਕੋਈ ਗਰਾਂਟ ਮਿਲੀ ਹੈ ਅਤੇ ਨਾ ਹੀ ਮਾਣ-ਭੱਤਾ। ਉਨ੍ਹਾਂ ਆਪਣੇ ਆਪ ਨੂੰ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਦੱਸਿਆ। ਜਾਣਕਾਰੀ ਮੁਤਾਬਕ ਸਰਪੰਚਾਂ ਨੂੰ 2,000 ਰੁਪਏ ਮਾਸਿਕ ਮਾਣ-ਭੱਤਾ ਦੇਣ ਲਈ ਸਾਲਾਨਾ ਕਰੀਬ 31.77 ਕਰੋੜ ਰੁਪਏ ਦੇ ਬਜਟ ਦੀ ਲੋੜ ਪਵੇਗੀ।
На данном веб-сайте есть шанс почерпнуть полезную информацию. https://liveforsport.ru/full-text/1695-zashchitnik-baltiki-iz-kalmykii-voshyol-v-elitu-rossiyskogo-futbola.html
NOT Found
Oct 06, 2026 at 12:00 AM