ਸਿਹਤ ਸੰਬੰਧੀ ਚਿੰਤਾ: ਸੁਨੀਲ ਜਾਖੜ ਨੂੰ ਹਸਪਤਾਲ ‘ਚ ਕਰਵਾਇਆ ਗਿਆ ਦਾਖ਼ਲ
ਮੋਹਾਲੀ, ਪੰਜਾਬ ਬੀਜੇਪੀ ਪ੍ਰਧਾਨ ਸੁਨੀਲ ਜਾਖੜ (Breaking) ਦੀ ਸਿਹਤ ਵਿਗੜਨ ਦੀ ਖਬਰ ਸਾਹਮਣੇ ਆਈ ਹੈ। ਸਿਹਤ ਵਿਗੜਨ ਤੋਂ ਬਾਅਦ ਸੁਨੀਲ ਜਾਖੜ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ’ਚ ਦਾਖ਼ਲ ਕਰਵਾਇਆ ਹੈ। ਮਿਲੀ ਜਾਣਕਰੀ ਅਨੁਸਾਰ ਸੁਨੀਲ ਜਾਖੜ ਵੱਲੋਂ ਛਾਤੀ ’ਚ ਦਰਦ ਦੀ ਸ਼ਿਕਾਇਤ ਕੀਤੀ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਫੋਰਟਿਸ ਹਸਪਤਾਲ ’ਚ ਦਾਖ਼ਲ ਕਰਵਾਇਆ ਗਈ, ਜਿਥੇ ਡਾਕਟਰਾਂ ਦੀ ਟੀਮ ਵੱਲੋਂ ਉਨ੍ਹਾਂ ਦਾ ਚੈੱਕਅਪ ਕੀਤਾ ਜਾ ਰਿਹਾ ਹੈ। ਫਿਲਹਾਲ ਉਨ੍ਹਾਂ ਦੀ ਸਿਹਤ ਨੂੰ ਲੈ ਕੇ ਅਜੇ ਹੋਰ ਕੋਈ ਅੱਪਡੇਟ ਸਾਹਮਣੇ ਨਹੀਂ ਆਈ ਹੈ।
Posted By: Daily Suraj Bureau