ਸ਼ਹੀਦ ਊਧਮ ਸਿੰਘ ਕਾਲਜ ਵਿਖੇ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਮਨਾਇਆ
- ਸੰਗਰੂਰ
- (Asia/Kolkata)
(ਜਗਸੀਰ ਸਿੰਘ)-ਚੇਅਰਮੈਨ ਸ. ਰਾਓਵਿੰਦਰ ਸਿੰਘ ਅਤੇ ਵਾਇਸ ਚੇਅਰਮੈਂਨ ਸ. ਕੌਰ ਸਿੰਘ ਦੁੱਲਟ ਦੀ ਅਗਵਾਈ ਵਿੱਚ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇਂਸਟੀਚਿਊਸ਼ਨਜ਼ ਵਿਖੇ ਅੱਜ ਅੰਤਰਰਾਸ਼ਟਰੀ ਪੰਜਾਬੀ ਮਾਂ ਬੋਲੀ ਦਿਵਸ ਮਨਾਇਆ ਗਿਆ, ਜਿਸ ਵਿੱਚ ਸੰਸਥਾ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਸ਼ਮੂਲੀਅਤ ਕੀਤੀ। ਇਸ ਸਮਾਗਮ ਦੀ ਸ਼ੁਰੂਆਤ ਪ੍ਰੋ. ਰਾਜਵੀਰ ਕੌਰ ਜੀ ਵੱਲੋਂ ਕੀਤੀ ਗਈ। ਉਨ੍ਹਾਂ ਨੇ ਸਮਾਗਮ ਦੀ ਸ਼ੁਰੂਆਤ ਕਰਦਿਆਂ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਦੇ ਪਿਛੋਕੜ, ਪੰਜਾਬੀ ਮਾਂ ਬੋਲੀ ਦੀ ਮਹਾਨਤਾ ਬਾਰੇ ਦੱਸਦਿਆਂ ਆਪਣੇ ਵਿਚਾਰ ਪੇਸ਼ ਕੀਤੇ। ਇਸ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ਜਿਵੇਂ ਪੋਸਟਰ ਮੇਕਿੰਗ, ਭਾਸ਼ਣ, ਗੀਤ, ਕਵਿਤਾ ਵਿੱਚ ਭਾਗ ਲਿਆ। ਐਜੂਕੇਸ਼ਨ ਵਿਭਾਗ ਦੇ ਮੁਖੀ ਡਾ. ਰਾਜਵਿੰਦਰ ਸਿੰਘ,ਆਰਟਸ ਵਿਭਾਗ ਦੇ ਮੁਖੀ ਪ੍ਰੋ. ਦਰਸ਼ਨ ਸਿੰਘ ਅਤੇ ਮੈਨੇਜਮੈਂਟ ਵਿਭਾਗ ਦੇ ਮੁਖੀ ਪ੍ਰੋ. ਸਰਬਜੀਤ ਕੌਰ ਵੱਲੋਂ ਪੰਜਾਬੀ ਬੋਲੀ ਦੇ ਇਤਿਹਾਸ ਅਤੇ ਵਰਤਮਾਨ ਸਥਿਤੀ ਸਬੰਧੀ ਜਾਣੂ ਕਰਵਾਉਦਿਆਂ ਵਿਦਿਆਰਥੀਆਂ ਨੂੰ ਪੰਜਾਬੀ ਬੋਲੀ ਪ੍ਰਤੀ ਆਪਣੇ ਫ਼ਰਜਾਂ ਨੂੰ ਪਛਾਣਨ ਲਈ ਪ੍ਰੇਰਿਤ ਕੀਤਾ। ਅੰਤ ਵਿੱਚ ਸੰਸਥਾ ਦੇ ਪ੍ਰਿੰਸੀਪਲ ਡਾ. ਕੁਲਵੰਤ ਕੌਰ ਵੱਲੋਂ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਪੰਜਾਬੀ ਬੋਲੀ ਨੂੰ ਮੌਜੂਦਾ ਸਮੇਂ ਆ ਰਹੀਆਂ ਚੁਣੌਤੀਆਂ ਅਤੇ ਇਸ ਸਬੰਧੀ ਸੁਝਾਅ ਪੇਸ਼ ਕਰਦਿਆਂ ਹੋਇਆਂ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ ਅਤੇ ਨਾਲ ਹੀ ਵੱਖ-ਵੱਖ ਮੁਕਾਬਲਿਆਂ ਵਿੱਚੋਂ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਦੀ ਹੌਂਸਲਾ ਅਫ਼ਜਾਈ ਕੀਤੀ।
Leave a Reply