Daily Suraj

ਪੰਜਾਬੀ

ਪੰਜਾਬ ਵਿਧਾਨ ਸਭਾ ਜ਼ਿਮਨੀ ਚੋਣ: ਦਾਖਾ ਤੋਂ ਸ਼੍ਰੋਮਣੀ ਅਕਾਲੀ ਦਲ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਵੱਲੋਂ ਨਾਮਜ਼ਦਗੀ ਪੱਤਰ ਦਾਖਲ

27 Sep, 2019 05:30 AM

ਲੁਧਿਆਣਾ: 21 ਅਕਤੂਬਰ ਨੂੰ ਪੰਜਾਬ ਦੇ 4 ਹਲਕਿਆਂ ‘ਚ ਹੋਣ ਵਾਲੀਆਂ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ ਨਾਮਜ਼ਦਗੀਆਂ ਭਰਨ ਦਾ ਦੌਰ ਚੱਲ ਰਿਹਾ ਹੈ। ਜਿਸ ਦੌਰਾਨ ਅੱਜ ਦਾਖਾ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਨਪ੍ਰੀਤ ਇਯਾਲੀ ਨੇ ਡੀਸੀ ਦਫ਼ਤਰ ਪਹੁੰਚ ਕੇ ਨਾਮਜ਼ਦਗੀ ਪੱਤਰ ਦਾਖਲ ਕੀਤੇ।ਇਸ ਮੌਕੇ ਉਹਨਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਤੇ ਪਾਰਟੀ ਦੇ ਵਰਕਰ ਮੌਜੂਦ ਰਹੇ। ਤੁਹਾਨੂੰ ਦੱਸ ਦਈਏ ਕਿ ਮਨਪ੍ਰੀਤ ਇਯਾਲੀ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਮਸਕੂਆਣਾ ਸਾਹਿਬ ਵਿਖੇ ਨਤਮਸਤਕ ਹੋਏ ਤੇ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਹਨਾਂ ਨੇ ਹਲਕੇ ਦੇ ਲੋਕਾਂ ਨਾਲ ਮੁਲਾਕਾਤ ਵੀ ਕਤੀ।

Latest News