Daily Suraj

ਪੰਜਾਬੀ

ਜੰਮੂ-ਕਸ਼ਮੀਰ ਦੇ ਬਰਖ਼ਾਸਤ ਡੀ. ਐੱਸ. ਪੀ. ਦਵਿੰਦਰ ਸਿੰਘ ਦੇ ਘਰ ਐੱਨ. ਆਈ. ਏ. ਦੀ ਛਾਪੇਮਾਰੀ

03 Feb, 2020 05:30 AM

ਸ੍ਰੀਨਗਰ, 3 ਫਰਵਰੀ- ਕੌਮੀ ਜਾਂਚ ਏਜੰਸੀ (ਐੱਨ. ਆਈ. ਏ.) ਨੇ ਜੰਮੂ-ਕਸ਼ਮੀਰ ਪੁਲਿਸ ਦੇ ਬਰਖ਼ਾਸਤ ਡੀ. ਐੱਸ. ਪੀ. ਦਵਿੰਦਰ ਸਿੰਘ ਦੀ ਤਰਾਲ ਸਥਿਤ ਰਿਹਾਇਸ਼ 'ਤੇ ਅੱਜ ਸਵੇਰੇ ਛਾਪੇਮਾਰੀ ਕੀਤੀ। ਇਸ ਤੋਂ ਪਹਿਲਾਂ ਕੱਲ੍ਹ ਵੀ ਐੱਨ. ਆਈ. ਏ. ਨੇ ਦਵਿੰਦਰ ਸਿੰਘ ਨਾਲ ਜੁੜੇ ਕਈ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਸੀ। ਦੱਸਣਯੋਗ ਹੈ ਕਿ ਦਵਿੰਦਰ ਸਿੰਘ ਨੂੰ ਬੀਤੀ 11 ਜਨਵਰੀ ਨੂੰ ਦੋ ਅੱਤਵਾਦੀਆਂ ਨਾਲ ਗ੍ਰਿਫ਼ਤਾਰ ਕੀਤਾ ਗਿਆ ਸੀ।

Latest News