ਵਿਦਿਆਰਥੀਆਂ ਨੂੰ ਸਡ਼ਕ ਅਤੇ ਆਵਾਜਾਈ ਨਿਯਮਾਂ ਬਾਰੇ ਕੀਤਾ ਜਾਗਰੂਕ

ਦੇਵੀਗਡ਼੍ਹ : ਟ੍ਰੈਫਿਕ ਇੰਚਾਰਜ ਸਰਕਲ ਦੇਵੀਗਡ਼੍ਹ ਤਰਸੇਮ ਕੁਮਾਰ ਅਤੇ ਹੋਰ ਕਰਮਚਾਰੀਆਂ ਵੱਲੋਂ ਯੂਨੀਵਰਸਿਟੀ ਕਾਲਜ ਮੀਰਾਂਪੁਰ ਦੇ ਵਿਦਿਆਰਥੀਆਂ ਨੂੰ ਸਡ਼ਕ ਸੁਰੱਖਿਆ ਅਤੇ ਆਵਾਜਾਈ ਨਿਯਮਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਤਰਸੇਮ ਕੁਮਾਰ ਨੇ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਜਾਗਰੂਕ ਕਰਨਾ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਖ਼ਿਲਾਫ਼ ਕਾਰਵਾਈ ਕਰਨਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਸੂਬੇ ਭਰ ’ਚ ਸਡ਼ਕੀ ਆਵਾਜਾਈ ਨੂੰ ਸੁਰੱਖਿਅਤ ਅਤੇ ਸੁਚਾਰੂ ਢੰਗ ਨਾਲ ਚਲਾਉਣ ਲਈ 31 ਜਨਵਰੀ ਤਕ ਸਡ਼ਕ ਸੁਰੱਖਿਆ ਮਹੀਨਾ ਮਨਾਇਆ ਜਾ ਰਿਹਾ ਹੈ ਤਾਂ ਕਿ ਸਡ਼ਕੀ ਹਾਦਸਿਆਂ ਨੂੰ ਠੱਲ ਪਾਈ ਜਾ ਸਕੇ। ਇਸ ਮੌਕੇ ਓਵਰਸਪੀਡ ਅਤੇ ਲਾਲ ਬੱਤੀ ਦੀ ਉਲੰਘਣਾ, ਸੀਟ ਬੈਲਟ ਨਾ ਲਾਉਣ ਵਾਲਿਆਂ ਦੇ ਚਾਲਾਨ ਵੀ ਕੱਟੇ ਗਏ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਸਡ਼ਕ ਸੁਰੱਖਿਆ ਯਕੀਨੀ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਅਤੇ ਸਡ਼ਕ ਹਾਦਸਿਆਂ ਨੂੰ ਰੋਕਣ ਲਈ ਪੁਲਿਸ ਨੂੰ ਸਹਿਯੋਗ ਦੇਣ। ਇਸ ਮੌਕੇ ਕਾਲਜ ਇੰਚਾਰਜ ਡਾ. ਮਨਪ੍ਰੀਤ ਕੌਰ ਸੋਢੀ ਨੇ ਵੀ ਵਿਦਿਆਰਥੀਆਂ ਨੂੰ ਕਿਹਾ ਕਿ ਸਡ਼ਕ ’ਤੇ ਚੱਲਦੇ ਸਮੇਂ ਕਦੇ ਵੀ ਜਲਦਬਾਜ਼ੀ ਨਾ ਕੀਤੀ ਜਾਵੇ ਅਤੇ ਆਵਾਜਾਈ ਨਿਯਮਾਂ ਦਾ ਪਾਲਣ ਕੀਤਾ ਜਾਵੇ। ਇਸ ਮੌਕੇ ਇੰਸਟ੍ਰਕਟਰ ਅਮਿਤ ਕੁਮਾਰ ਨੇ ਟ੍ਰੈਫਿਕ ਇੰਚਾਰਜ ਤਰਸੇਮ ਕੁਮਾਰ ਦਾ ਧੰਨਵਾਦ ਕੀਤਾ। ਇਸ ਮੌਕੇ ਜਰਨੈਲ ਸਿੰਘ ਮੀਰਾਂਪੁਰ ਸਮੇਤ ਹੋਰ ਸਟਾਫ ਮੈਂਬਰ ਆਦਿ ਹਾਜ਼ਰ ਸਨ।