ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ 'ਚ ਹੋਈ ਹੈ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਦਸਤਾਰਬੰਦੀ, SGPC ਅਧਿਕਾਰੀਆਂ ਨੇ ਹੋ ਰਹੇ ਗਲਤ ਪ੍ਰਚਾਰ ਦਾ ਕੀਤਾ ਖੰਡਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ 'ਚ ਹੋਈ ਹੈ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਦਸਤਾਰਬੰਦੀ, SGPC ਅਧਿਕਾਰੀਆਂ ਨੇ ਹੋ ਰਹੇ ਗਲਤ ਪ੍ਰਚਾਰ ਦਾ ਕੀਤਾ ਖੰਡਨ

ਸ੍ਰੀ ਅਨੰਦਪੁਰ ਸਾਹਿਬ : ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅੱਜ ਸਵੇਰੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਸੇਵਾ ਸੰਭਾਲਣ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਨਾ ਹੋਣ ਬਾਰੇ ਗਲਤ ਪ੍ਰਚਾਰ ਕੀਤਾ ਜਾ ਰਿਹਾ ਹੈ। ਗਿਆਨੀ ਕੁਲਦੀਪ ਸਿੰਘ ਦੇ ਸੇਵਾ ਸੰਭਾਲਣ ਮੌਕੇ ਪੰਜ ਪਿਆਰੇ ਸਾਹਿਬਾਨ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਦਸਤਾਰਾਂ ਦਿੱਤੀਆਂ ਗਈਆਂ ਹਨ। 

ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਕੀਤੇ ਜਾ ਰਹੇ ਗਲਤ ਪ੍ਰਚਾਰ ਦਾ ਖੰਡਨ ਕਰਦਿਆਂ ਇਹ ਗੱਲ ਆਖੀ ਹੈ। ਉਨ੍ਹਾਂ ਕਿਹਾ ਸਿੰਘ ਸਾਹਿਬ ਨੂੰ ਤਖ਼ਤ ਸਾਹਿਬ ਵਿਖੇ ਗ੍ਰੰਥੀ ਸਿੰਘਾਂ ਵੱਲੋਂ ਸਿਰਪਾਓ ਦਿੱਤੇ ਗਏ। ਇਸ ਦੀ ਪੁਸ਼ਟੀ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਵੱਲੋਂ ਕੀਤੀ ਗਈ ਉਹਨਾਂ ਕਿਹਾ ਕਿ ਮੈਂ ਖੁਦ ਉਸ ਸਮੇਂ ਹਾਜ਼ਰ ਸੀ ।

ਸ੍ਰੀ ਅਖੰਡ ਪਾਠ ਸਾਹਿਬ ਹੋ ਰਹੇ ਸਨ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜੂਰੀ ਵਿੱਚ ਹੀ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਦਸਤਾਰਬੰਦੀ ਕੀਤੀ ਗਈ।