ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਮਿਲਣ ’ਤੇ ਸਾਬਕਾ ਪ੍ਰਧਾਨ HSGMC ਬਲਜੀਤ ਸਿੰਘ ਦਾਦੂਵਾਲ ਦਾ ਵੱਡਾ ਬਿਆਨ
- ਰਾਸ਼ਟਰੀ
- 25 Feb,2025

ਨਵੀਂ ਦਿੱਲੀ : ਦਿੱਲੀ ਸਿੱਖ ਨਸਲਕੁਸ਼ੀ ਮਾਮਲਾ ’ਚ ਅੱਜ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਮਿਲਣ ’ਤੇ ਸਾਬਕਾ ਪ੍ਰਧਾਨ HSGMC ਬਲਜੀਤ ਸਿੰਘ ਦਾਦੂਵਾਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।
ਉਨ੍ਹਾਂ ਨੇ ਕਿਹਾ ਕਿ ਮੁੱਖ ਦੋਸ਼ੀ ਸੱਜਣ ਕੁਮਾਰ ਨੂੰ ਅੱਜ ਇਨਸਾਫ਼ ਦੇ ਕਟਹਿਰੇ ’ਚ ਖੜੇ ਕਰ ਅੱਜ ਮਾਨਯੋਗ ਕੋਰਟ ਨੇ ਇਨਸਾਫ਼ ਕਰਦਿਆਂ ਉਮਰ ਕੈਦ ਦੀ ਸਜ਼ਾ ਦਿੱਤੀ, ਭਾਵੇਂ ਕਿ ਦਿੱਲੀ ਸਿੱਖ ਕਮੇਟੀ ਵਲੋਂ ਫ਼ਾਂਸੀ ਦੀ ਸਜ਼ਾ ਦੀ ਮੰਗ ਕੀਤੀ ਗਈ ਸੀ।
ਦਿੱਲੀ ਇੱਕੋ ਇੱਕ ਅਜਿਹਾ ਸ਼ਹਿਰ ਹੈ ਜਿਥੇ ਵਿਧਾਵਾਵਾਂ ਔਰਤਾਂ ਦੀ ਕਲੋਨੀ ਹੈ, ਇੰਨੀਆਂ ਔਰਤਾਂ ਵਿਧਾਵਾਵਾਂ ਹੋਈਆਂ। ਇਹ ਸਭ 1984’ਚ ਲੀਡਰਾਂ ਦੇ ਇਸ਼ਾਰੇ ’ਤੇ ਵੱਡਾ ਕਤਲੇਆਮ ਸੀ।
ਉਸਨੂੰ 1 ਨਵੰਬਰ, 1984 ਨੂੰ ਸਰਸਵਤੀ ਵਿਹਾਰ ਇਲਾਕੇ ਵਿੱਚ ਇੱਕ ਪਿਤਾ-ਪੁੱਤਰ ਦੀ ਹੱਤਿਆ ਨਾਲ ਸਬੰਧਤ ਇੱਕ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਗਿਆ ਸੀ ਸਾਬਕਾ ਕਾਂਗਰਸ ਸੰਸਦ ਮੈਂਬਰ ਸੱਜਣ ਕੁਮਾਰ ਨੂੰ 12 ਫਰਵਰੀ ਨੂੰ ਦੰਗੇ, ਗੈਰ-ਕਾਨੂੰਨੀ ਇਕੱਠ ਅਤੇ ਕਤਲ ਆਦਿ ਨਾਲ ਸਬੰਧਤ ਧਾਰਾਵਾਂ ਤਹਿਤ ਦੋਸ਼ੀ ਠਹਿਰਾਇਆ ਗਿਆ ਸੀ।
Posted By:

Leave a Reply