ਕਿਹਾ, ਪਰਿਵਾਰਾਂ ਦੇ ਹੋਏ ਨੁਕਸਾਨ ਦੀ ਜਲਦ ਕੀਤੀ ਜਾਵੇਗੀ ਭਰਪਾਈ

ਕਿਹਾ, ਪਰਿਵਾਰਾਂ ਦੇ ਹੋਏ ਨੁਕਸਾਨ ਦੀ ਜਲਦ ਕੀਤੀ ਜਾਵੇਗੀ ਭਰਪਾਈ

(ਰਸ਼ਪਾਲ ਸਿੰਘ ਪੰਨੂੰ) ਬੀਤੀ ਰਾਤ ਹਲਕਾ ਖਡੂਰ ਸਾਹਿਬ ਦੇ ਪਿੰਡ ਵੇਈਂ ਪੂਈਂ ਵਿਖੇ ਦੋ ਘਰਾਂ ਨੂੰ ਅੱਗ ਲਗਾਉਣ ਦੀ ਵਾਪਰੀ ਮੰਦਭਾਗੀ ਘਟਨਾ ਦਾ ਐਸ.ਡੀ.ਐਮ ਖਡੂਰ ਸਾਹਿਬ ਸੰਜੀਵ ਕੁਮਾਰ ਸ਼ਰਮਾ ਨੇ ਜਾਇਜ਼ਾ ਲਿਆ ਅਤੇ ਪੀੜਿਤ ਪਰਿਵਾਰਾਂ ਨਾਲ ਗੱਲਬਾਤ ਕੀਤੀ। ਪਰਿਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਉਨਾਂ ਦੇ ਨਾਲ ਖੜ੍ਹਾ ਹੈ ਅਤੇ ਇਸ ਗੱਲ ਲਈ ਤੱਤਪਰ ਹੈ ਕਿ ਉਨ੍ਹਾਂ ਨੂੰ ਬਣਦਾ ਇਨਸਾਫ਼ ਅਤੇ ਮੁਆਵਜ਼ਾ ਮਿਲੇ।ਉਨ੍ਹਾਂ ਦੱਸਿਆ ਕਿ ਰਾਤ ਨੂੰ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਿਵਲ ਤੇ ਪੁਲਿਸ ਪ੍ਰਸ਼ਾਸਨ ਫੌਰਨ ਹਰਕਤ ਵਿਚ ਆ ਗਿਆ ਸੀ ਅਤੇ ਰਾਤ ਨੂੰ ਹੀ ਪੀੜਤਾਂ ਦੇ ਬਿਆਨਾਂ ਦੇ ਆਧਾਰ 'ਤੇ ਪਰਚਾ ਦਰਜ ਕਰ ਲਿਆ ਗਿਆ ਸੀ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਦੇ ਆਦੇਸ਼ਾਂ 'ਤੇ ਇਸ ਘਟਨਾ ਵਿਚ ਪੀੜਤਾਂ ਦੇ ਹੋਏ ਨੁਕਸਾਨ ਦੀ ਜਲਦ ਹੀ ਸਾਰੀ ਭਰਪਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਕੀਤੀ ਗਈ ਫੌਰੀ ਕਾਰਵਾਈ 'ਤੇ ਪੀੜਤ ਪਰਿਵਾਰਾਂ ਨੇ ਸੰਤੁਸ਼ਟੀ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਲਈ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਹੋਵੇਗੀ। ਇਸ ਮੌਕੇ ਤਹਿਸੀਲਦਾਰ ਖਡੂਰ ਸਾਹਿਬ ਲਛਮਣ ਸਿੰਘ ਅਤੇ ਹੋਰ ਅਧਿਕਾਰੀ ਉਨ੍ਹਾਂ ਦੇ ਨਾਲ ਸਨ