Daily Suraj

ਪੰਜਾਬੀ

ਮਾਨਸਾ ਵਿੱਚ ਅੱਜ CM ਮਾਨ ਦਾ ਦੌਰਾ, ਨਵੀਂ ITI ਦਾ ਨੀਂਹ ਪੱਥਰ ਰੱਖਣਗੇ

24 Feb, 2026 09:11 AM

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਮਾਨਸਾ ਜ਼ਿਲ੍ਹੇ ਦੇ ਦੌਰੇ ‘ਤੇ ਹੋਣਗੇ। ਜਿੱਥੇ ਉਹ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖਣਗੇ ਅਤੇ ਲੋਕਾਂ ਨੂੰ ਨਵੀਆਂ ਸਹੂਲਤਾਂ ਦੀ ਸੌਗਾਤ ਦੇਣਗੇ। ਦੱਸ ਦਈਏ ਕਿ ਇਸ ਦੌਰੇ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮਾਨਸਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਸਰਦੂਲਗੜ੍ਹ ਦੇ ਪਿੰਡ ਸਾਹਨੇਵਾਲ ’ਚ ITI ਦਾ ਨੀਂਹ ਪੱਥਰ ਰੱਖਣਗੇ। ਇਸ ਤੋਂ ਇਲਾਵਾ ਉਹ ਝੁਨੀਰ ‘ਚ ਬਾਬਾ ਧਿਆਨ ਦਾਸ ਦੇ ਡੇਰੇ ਦੇ ਨੇੜੇ ਇੱਕ ਰੈਲੀ ਨੂੰ ਵੀ ਸੰਬੋਧਨ ਕਰਨਗੇ। ਇਸ ਮੌਕੇ ਉਨ੍ਹਾਂ ਦੇ ਨਾਲ ਕਈ ਮੰਤਰੀ, ਐਮ ਐਲ ਏ ਅਤੇ ਲੋਕਲ ਲੀਡਰਸ਼ਿਪ ਵੀ ਮੌਜੂਦ ਰਹੇਗੀ।

Posted By: Daily Suraj Bureau

Latest News