ਸ੍ਰੀ ਦਰਬਾਰ ਸਾਹਿਬ ਦੇ ਬਾਹਰਵਰ ਸ. ਬਾਦਲ 'ਤੇ ਹੋਏ ਹਮਲੇ ਦੀ ਜਾਂਚ ਕੇਂਦਰ ਸਰਕਾਰ ਕਰਵਾਏ - ਰਣੀਕੇ
- ਪੰਜਾਬ
- 04 Dec,2024

ਅਟਾਰੀ, (ਅੰਮ੍ਰਿਤਸਰ) -ਸ੍ਰੀ ਅਕਾਲ ਤਖਤ ਦੇ ਜਥੇਦਾਰ ਸਮੇਤ ਪੰਜ ਸਿੰਘ ਸਾਹਿਬਾਨਾਂ ਵਲੋਂ ਸੁਣਾਈ ਗਈ ਸਜ਼ਾ ਨੂੰ ਕਬੂਲ ਕਰਦਿਆਂ ਇਕ ਨਿਮਾਣੇ ਸਿੱਖ ਵਜੋਂ ਆਪਣੀ ਸੇਵਾ ਨਿਭਾਉਂਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਦਰਬਾਰ ਘੰਟਾ ਘਰ ਵਿਖੇ ਹੋਇਆ ਸੁਖਬੀਰ ਸਿੰਘ ਬਾਦਲ 'ਤੇ ਹਮਲਾ ਬੇਹੱਦ ਮੰਦਭਾਗਾ ਅਤੇ ਨਿੰਦਣਯੋਗ ਹੈ। ਅਜਿਹੀਆਂ ਘਟਨਾਵਾਂ ਸਾਡੀਆਂ ਜਮਹੂਰੀ ਕਦਰਾਂ-ਕੀਮਤਾਂ ਅਤੇ ਸਮਾਜਿਕ ਸਦਭਾਵਨਾ ਦੇ ਤਾਣੇ-ਬਾਣੇ ਨੂੰ ਕਮਜ਼ੋਰ ਕਰਦੀਆਂ ਹਨ। ਇਹ ਘਟਨਾ ਬੇਹੱਦ ਮੰਦਭਾਗੀ ਹੈ। ਇਹ ਸ਼ਬਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਗੁਲਜਾਰ ਸਿੰਘ ਰਣੀਕੇ ਨੇ ਕਹੇ ਹਨI ਉਨ੍ਹਾਂ ਕਿਹਾ ਕਿ ਸਿੱਖ ਧਰਮ ਦੇ ਪੂਜਨੀਕ ਸ਼ਾਂਤੀ ਭਰੇ ਅਸਥਾਨ ਉਤੇ ਇਹੋ ਜਿਹੀ ਘਟਨਾ ਕਰਕੇ ਹਮਲਾ ਕਰਨ ਵਾਲੇ ਨੇ ਇਕ ਵਾਰ ਫਿਰ 1984 ਵਾਂਗ ਸ੍ਰੀ ਅਕਾਲ ਤਖਤ ਸਾਹਿਬ, ਸ੍ਰੀ ਦਰਬਾਰ ਸਾਹਿਬ ਜੀ ਉਤੇ ਹੋਏ ਹਮਲੇ ਦੀ ਯਾਦ ਨੂੰ ਤਾਜ਼ਾ ਕੀਤਾ ਹੈ। ਉਨ੍ਹਾਂ ਕੇਂਦਰ ਸਰਕਾਰ ਪਾਸੋਂ ਮੰਗ ਕੀਤੀ ਕਿ ਪੰਜਾਬ ਸਰਕਾਰ ਤੋਂ ਇਸ ਸੰਬੰਧੀ ਇਨਸਾਫ ਲਈ ਕੋਈ ਉਮੀਦ ਨਹੀਂ ਹੈ, ਜਿਸ ਕਰਕੇ ਕੇਂਦਰ ਵਿਚਲੀ ਸਰਕਾਰ ਆਪਣੇ ਪੱਧਰ ਉਤੇ ਨਿਰਪੱਖਤਾ ਨਾਲ ਜਾਂਚ ਕਰਵਾ ਕੇ ਸ. ਬਾਦਲ ਉਤੇ ਹੋਏ ਹਮਲੇ ਦਾ ਸੱਚ ਸਾਹਮਣੇ ਲਿਆਵੇ I
Posted By:

Leave a Reply