Daily Suraj

ਪੰਜਾਬੀ

ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਸਮੂਹ ਨਗਰ ਕੌਂਸਲਾਂ ਦੇ ਅਧਿਕਾਰੀਆਂ ਨਾਲ ਮੀਟਿੰਗ

07 Mar, 2026 01:06 PM

ਚੱਲ ਰਹੇ ਵਿਕਾਸ ਪ੍ਰੋਜੈਕਟਾਂ ’ਤੇ ਕੀਤੇ ਵਿਚਾਰ ਵਟਾਂਦਰੇ* ਕਿਹਾ! ਹਰ 15 ਦਿਨਾਂ ਬਾਅਦ ਪ੍ਰੋਜੈਕਟਾਂ ਦੀ ਕੀਤੀ ਜਾਵੇ ਸਮੀਖਿਆ* ਦਰਪੇਸ਼ ਮੁਸ਼ਕਿਲਾਂ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਇਆ ਜਾਵੇ* ਵਧੀਕ ਡਿਪਟੀ ਕਮਿਸ਼ਨਰ (ਸਹਿਰੀ ਵਿਕਾਸ਼) ਲੁਧਿਆਣਾ ਅਮਿਤ ਬੈਂਬੀ ਵੱਲੋਂ ਜਿਲ੍ਹਾ ਲੁਧਿਆਣਾ ਦੀਆ ਸਮੂਹ ਨਗਰ ਕੌਂਸਲਾਂ ਦੇ ਕਾਰਜ ਸਾਧਕ ਅਫਸਰ, ਸਮੂਹ ਸਟਾਫ ਅਤੇ ਸੀਵਰੇਜ ਬੋਰਡ ਦੇ ਐਕਸੀਅਨ ਅਤੇ ਐਸ.ਡੀ.ਓ. ਨਾਲ ਰਿਵਿਊ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਬੈਂਬੀ ਵੱਲੋਂ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ, ਸੀਵਰ ਦੀ ਡੀ-ਸਿਲਟਿੰਗ ਦਾ ਕੰਮ, ਸਟਰੀਟ ਲਾਈਟਾ, ਵਾਟਰ ਟ੍ਰੀਟਮੈਂਟ ਪਲਾਂਟ, ਸਾਫ ਸਫਾਈ ਸਬੰਧੀ, ਸਵੱਛ ਭਾਰਤ ਮਿਸ਼ਨ ਅਤੇ ਪ੍ਰਧਾਨ ਮੰਤਰੀ ਅਵਾਸ ਯੋਜਨਾ ਆਦਿ ਮੁੱਦਿਆ ’ਤੇ ਵਿਚਾਰ ਚਰਚਾ ਕੀਤੀ ਗਈ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਚੱਲ ਰਹੇ ਪ੍ਰੋਜੈਕਟਾ ਦਾ 15 ਦਿਨਾਂ ਬਾਅਦ ਜਾਇਜਾ ਲਿਆ ਜਾਵੇ ਅਤੇ ਕਮੀਆ ਨੂੰ ਤੁਰੰਤ ਹੱਲ ਕੀਤਾ ਜਾਵੇ। ਇਸ ਮੌਕੇ ਜੁਆਇੰਟ ਡਿਪਟੀ ਡਾਇਰੈਕਟਰ ਕੁਲਵੀਰ ਸਿੰਘ ਬਰਾੜ, ਕਾਰਜ ਸਾਧਕ ਅਫਸਰ ਚਰਨਜੀਤ ਸਿੰਘ, ਹਰਨਰਿੰਦਰ ਸਿੰਘ, ਹੈਪੀ ਕੁਮਾਰ, ਮੋਹਿਤ ਸ਼ਰਮਾ, ਬਲਵੀਰ ਸਿੰਘ ਗਿੱਲ, ਵਿਕਾਸ ਉੱਪਲ ਅਤੇ ਅਮਨਦੀਪ ਸਿੰਘ ਵੀ ਹਾਜ਼ਰ ਸਨ।

Posted By: Daily Suraj Bureau

Latest News

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮੋਗਾ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ 9 ਤੋਂ 16 ਸਤੰਬਰ ਤੱਕ ਕਰਵਾਏ ਜਾਣਗੇ। ਇਸ ਤੋਂ ਬਾਅਦ ਜ਼ਿਲ੍ਹਾ ਪੱਧਰੀ ਮੁਕਾਬਲੇ 25 ਤੋਂ 30 ਸਤੰਬਰ ਅਤੇ ਰਾਜ ਪੱਧਰੀ ਖੇਡ ਮੁਕਾਬਲੇ 10 ਅਕਤੂਬਰ ਤੋਂ 3 ਨਵੰਬਰ ਤੱਕ ਕਰਵਾਏ ਜਾਣਗੇ।

31 Aug, 2026 04:53 PM