ਵਿਦਿਆਰਥੀ ਆਪਣੇ ਸਿੱਖੀ ਇਤਿਹਾਸ ਨਾਲ ਜੁੜੇ ਰਹਿਣ : ਐੱਮਡੀ ਅਵਤਾਰ ਸਿੰਘ

ਵਿਦਿਆਰਥੀ ਆਪਣੇ ਸਿੱਖੀ ਇਤਿਹਾਸ ਨਾਲ ਜੁੜੇ ਰਹਿਣ : ਐੱਮਡੀ ਅਵਤਾਰ ਸਿੰਘ

 ਅੰਮ੍ਰਿਤਸਰ : ਕਮਲ ਜੋਤੀ ਪਬਲਿਕ ਸਕੂਲ, ਨਿਊ ਆਜ਼ਾਦ ਨਗਰ ਅੰਮ੍ਰਿਤਸਰ ਵਿਖੇ ਹਰ ਸਾਲ ਦੀ ਤਰ੍ਹਾਂ ਲੰਗਰ ਸੇਵਕ ਜੱਥਾ ਸ਼ਹੀਦ ਬਾਬਾ ਬੋਤਾ ਸਿੰਘ ਜੀ (ਐਤਵਾਰ) ਦੇ ਸਮੂਹ ਮੈਂਬਰਾਂ ਵੱਲੋਂ ਸ਼੍ਰੀ ਗੁਰੂ ਗੋਬਿਦ ਸਿੰਘ ਜੀ ਦੇ ਰਾਜ ਦੁਲਾਰੇ ਚਾਰ ਸ਼ਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਅਤੇ ਨਿਘੀ ਯਾਦ ਨੂੰ ਸਮਰਪਿਤ ਪਹਿਲਾ ਇਕ ਰੋਜ਼ਾ ਗੁਰਮਤਿ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਵਿਚ ਵਿਦਿਆਰਥੀਆਂ ਵੱਲੋਂ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਕਵਿਤਾ, ਕਵੀਸ਼ਰੀ, ਸਿੱਖੀ ਡਰੈਸ ਮੁਕਾਬਲੇ ਵਿਚ ਭਾਗ ਲਿਆ ਗਿਆ। ਇਸ ਉਪਰੰਤ ਬੱਚਿਆਂ ਵੱਲੋਂ ਗੁਰੂ ਗੋਬਿੰਦ ਸਿੰਘ ਜੀ ਦਾ ਪਰਿਵਾਰ ਵਿਛੋੜਾ ਅਤੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਵਾਰਾਂ ਗਾਈਆਂ ਗਈਆਂ ਅਤੇ ਸ਼ਹੀਦੀ ਦਾ ਇਤਿਹਾਸ ਵੀ ਸੁਣਾਇਆ ਗਿਆ। ਇਸ ਦੌਰਾਨ ਸਾਰੇ ਸਕੂਲ ਦੇ ਬੱਚੇ ਅਤੇ ਸਟਾਫ ਮੌਜੂਦ ਸਨ। ਬੱਚਿਆਂ ਦੁਆਰਾ ਗਾਏ ਸ਼ਬਦਾਂ ਨੂੰ ਸੁਣ ਵੈਰਾਗ ਵਿਚ ਸਭ ਦੀਆਂ ਅੱਖਾਂ ਭਰ ਆਈਆਂ। ਇਸ ਦੌਰਾਨ ਕੈਂਪ ਵਿਚ ਜੇਤੂ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਹੌਂਸਲਾ ਅਫਜਾਈ ਵਜੋਂ ਇਨਾਮ ਵੀ ਦਿੱਤੇ ਗਏ। ਇਸ ਮੌਕੇ ਲੰਗਰ ਸੇਵਕ ਜਥਾ ਦੇ ਮੁੱਖ ਸੇਵਾਦਾਰ ਭਾਈ ਸੁਖਦੇਵ ਸਿੰਘ ਖਾਲਸਾ ਵੱਲੋਂ ਚਾਰ ਸਾਹਿਬਜ਼ਾਦਿਆਂ ਦੇ ਸਿੱਖ ਧਰਮ ਦੀ ਰੱਖਿਆ ਅਤੇ ਜ਼ੁਲਮ ਖਿਲਾਫ ਲੜਦੇ ਹੋਏ ਸ਼ਹੀਦੀਆਂ ਪ੍ਰਾਪਤ ਕਰਨ ਦੇ ਇਤਿਹਾਸ ਤੋਂ ਜਾਣੂ ਕਰਵਾਇਆ। ਇਸ ਉਪਰੰਤ ਉਨ੍ਹਾਂ ਵੱਲੋਂ ਵਿਦਿਆਰਥੀਆਂ ਤੋਂ ਸਿੱਖ ਇਤਿਹਾਸ ਬਾਰੇ ਪ੍ਰਸ਼ਨ ਵੀ ਪੁੱਛੇ ਗਏ। ਭਾਈ ਸੁਖਦੇਵ ਸਿੰਘ ਖਾਲਸਾ ਵੱਲੋਂ ਸ਼ਹਾਦਤ ਨੂੰ ਯਾਦ ਕਰਦੇ ਹੋਏ ਆਪਣੇ ਧਰਮ ਤੇ ਦ੍ਰਿੜ ਅਤੇ ਅਡੋਲ ਰਹਿਣ ਅਤੇ ਬੇਇਨਸਾਫੀ ਵਿਰੁੱਧ ਬਹਾਦਰੀ ਨਾਲ ਲੜਣ ਦਾ ਉਪਦੇਸ਼ ਦਿੰਦੀ ਹੈ। ਇਸ ਉਪਰੰਤ ਸਕੂਲ ਦੇ ਪ੍ਰਿੰਸੀਪਲ ਕੁਲਦੀਪ ਕੌਰ ਨੇ ਕਿਹਾ ਕਿ ਦਸੰਬਰ ਦੇ ਮਹੀਨੇ ਨੂੰ ਯਾਦ ਕਰਨ ਦਾ ਮੁੱਖ ਉਦੇਸ਼ ਸਾਹਿਬਜ਼ਾਦਿਆਂ ਦੀ ਸ਼ਹੀਦੀ ਦੀ ਦਾਸਤਾਨ ਨੂੰ ਘਰ-ਘਰ ਪਹੁੰਚਾਉਣਾ ਹੈ ਤਾਂ ਜੋ ਵਿਿਦਆਰਥੀ ਆਪਣੇ ਸਿੱਖੀ ਇਤਿਹਾਸ ਨਾਲ ਜੁੜੇ ਰਹਿਣ। ਇਸ ਮੌਕੇ ਸਕੂਲ ਦੇ ਐਮਡੀ ਅਵਤਾਰ ਸਿੰਘ ਵੱਲੋਂ ਲੰਗਰ ਸੇਵਕ ਜੱਥਾ ਸ਼ਹੀਦ ਬਾਬਾ ਬੋਤਾ ਸਿੰਘ ਜੀ ਦੇ ਸਾਰੇ ਮੈਂਬਰਾਂ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਦੇ ਇਸ ਕੈਂਪ ਨੂੰ ਇਕ ਸ਼ਲਾਘਾਯੋਗ ਕਦਮ ਦੱਸਿਆ ਜੋ ਕਿ ਵਿਿਦਆਰਥੀਆਂ ਨੂੰ ਸਿੱਖੀ ਇਤਿਹਾਸ ਨਾਲ ਜੋੜੇ ਰੱਖਣ ਵਿਚ ਸਹਾਈ ਹੁੰਦੇੁ ਹਨ। ਇਸ ਮੌਕੇ ਲੰਗਰ ਸੇਵਕ ਜੱਥਾ ਸ਼ਹੀਦ ਬਾਬਾ ਬੋਤਾ ਸਿੰਘ ਜੀ ਦੇ ਮੈਂਬਰ ਸਤਵਿੰਦਰ ਸਿੰਘ, ਸੁਖਦੇਵ ਸਿੰਘ ਬੱਬਾ, ਜਸਪ੍ਰੀਤ ਸਿੰਘ ਬਬਲੂ, ਬਲਵਿੰਦਰ ਸਿੰਘ ਜੋੜਾ, ਗੁਰਪਾਲ ਸਿੰਘ ਰਾਏ, ਮਨਪ੍ਰੀਤ ਸਿੰਘ ਜੰਮੂ, ਮਨਿੰਦਰ ਸਿੰਘ ਜੰਮੂ ਆਦਿ ਉਚੇਚੇ ਤੌਰ ’ਤੇ ਸ਼ਾਮਿਲ ਹੋ ਕੇ ਬੱਚਿਆਂ ਦੀ ਹੋਂਸਲਾ ਅਫਜਾਈ ਕੀਤੀ ਅਤੇ ਅੰਤ ਵਿਚ ਮੈਂਬਰਾਂ ਵੱਲੋਂ ਸਾਰੇ ਵਿਦਿਆਰਥੀਆਂ ਨੂੰ ਪ੍ਰਸ਼ਾਦਿ ਵੰਡਿਆ ਗਿਆ।