ਡੀਸੀ ਦਫ਼ਤਰ ਕੰਪਲੈਕਸ ਅੱਗੇ ਕਿਸਾਨਾਂ ਤੇ ਪੁਲਿਸ ਪ੍ਰਸ਼ਾਸਨ 'ਚ ਹੋਈ ਧੱਕਾ- ਮੁੱਕੀ, ਲੱਥੀਆਂ ਪੱਗਾਂ
- ਪੰਜਾਬ
- 05 Mar,2025

ਮੋਗਾ : ਮੋਗਾ ਦੇ ਡੀਸੀ ਦਫ਼ਤਰ ਅੱਗੇ ਧਰਨਾ ਦੇਣ ਆਏ ਕਿਸਾਨਾਂ ਤੇ ਪੁਲਿਸ ਪ੍ਰਸ਼ਾਸਨ ਵਿੱਚ ਧੱਕਾ ਮੁੱਕੀ ਹੋ ਗਈ। ਇਸ ਮੌਕੇ ਕੰਧਾਂ ਟੱਪ ਰਹੇ ਕਿਸਾਨਾਂ ਦੀਆਂ ਪੱਗਾਂ ਲੱਥ ਗਈਆਂ। ਜਾਣਕਾਰੀ ਦਿੰਦਿਆ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਰਾਣਾ ਰਣਬੀਰ ਸਿੰਘ ਠੱਠਾ, ਜ਼ਿਲ੍ਹਾ ਪ੍ਰਧਾਨ ਗੁਰਦੇਵ ਸਿੰਘ ਸਾਹ ਵਾਲਾ ਤੇ ਜ਼ਿਲ੍ਹਾ ਸਕੱਤਰ ਹਰਮੰਦਰ ਸਿੰਘ ਡੇਮਰੂ ਨੇ ਗੱਲਬਾਤ ਕਰਦਿਆਂ ਦੱਸਿਆ ਕਿ 14 ਫਰਵਰੀ 2025 ਨੂੰ ਕਿਸਾਨ ਵਫ਼ਦ ਨੇ ਡਿਪਟੀ ਕਮਿਸ਼ਨਰ ਮੋਗਾ ਤੇ ਐਸਐਸਪੀ ਮੋਗਾ ਨੂੰ ਮਿਲ ਕੇ ਮੰਗ ਪੱਤਰ ਦਿੱਤਾ ਸੀ ਤੇ ਮੰਗ ਕੀਤੀ ਸੀ ਕਿ ਕਿਸਾਨ ਅੰਦੋਲਨ 2 ਦੇ ਸ਼ਹੀਦ ਬਲਵਿੰਦਰ ਸਿੰਘ ਮੋਗਾ ਦੇ ਪਰਿਵਾਰ ਨੂੰ 5 ਲੱਖ ਮੁਆਵਜ਼ਾ ਤੇ ਇਕ ਜੀਅ ਨੂੰ ਸਰਕਾਰੀ ਨੌਕਰੀ ਦੇ ਕੇ ਪਰਿਵਾਰ ਦਾ ਸਮੁੱਚਾ ਕਰਜ਼ਾ ਮਾਫ਼ ਕੀਤਾ ਜਾਵੇ, ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ 'ਤੇ ਦਰਜ਼ ਪਰਚੇ ਪਰਾਲੀ ਸਾੜਨ ਦੇ ਮੁਕੱਦਮੇ ਰੱਦ ਕੀਤੇ ਜਾਣ ਤੇ ਫਰਦਾ ਵਿੱਚ ਕੀਤੀਆਂ ਰੈੱਡ ਐਂਟਰੀਆਂ ਖ਼ਤਮ ਕਰ ਕੇ ਕਿਸਾਨਾਂ ਨੂੰ ਪਾਏ ਜੁਰਮਾਨੇ ਰੱਦ ਕੀਤੇ ਜਾਣ, ਬੈਂਕਾਂ ਦੇ ਡਿਫਾਲਟਰ ਹੋਏ ਕਿਸਾਨਾਂ ਨੂੰ ਬੈਂਕ ਅਧਿਕਾਰੀਆਂ ਵੱਲੋਂ ਤੰਗ ਪ੍ਰੇਸ਼ਾਨ ਕਰਨਾ ਬੰਦ ਕੀਤਾ ਜਾਵੇ, ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਅੱਜ ਡੀਸੀ ਦਫ਼ਤਰ ਅੱਗੇ ਕੰਪਲੈਕਸ ਵਿੱਚ ਧਰਨਾ ਦੇਣਾ ਸੀ ਪਰ ਪੁਲਿਸ ਪ੍ਰਸ਼ਾਸਨ ਨੇ ਪਹਿਲਾਂ ਹੀ ਰੋਕ ਲਾ ਦਿੱਤੀ, ਜਿਸ ਕਾਰਨ ਕਿਸਾਨਾਂ ਨਾਲ ਧੱਕਾ ਮੁੱਕੀ ਕੀਤੀ ਗਈ।
Posted By:

Leave a Reply