ਮੇਅਰ ਪਦਮਜੀਤ ਮਹਿਤਾ ਸ਼ਹਿਰ ਦੇ ਵਿਕਾਸ ਲਈ ਕੰਮ ਕਰਨਗੇ : ਡਾ. ਰਾਜੂ ਢੱਡੇ

ਮੇਅਰ ਪਦਮਜੀਤ ਮਹਿਤਾ ਸ਼ਹਿਰ ਦੇ ਵਿਕਾਸ ਲਈ ਕੰਮ ਕਰਨਗੇ : ਡਾ. ਰਾਜੂ ਢੱਡੇ

ਬਠਿੰਡਾ : 2022 ਵਿਚ ਸਰਕਾਰ ਬਣਾਉਣ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਲਗਾਤਾਰ ਪੰਜਾਬ ਦੇ ਵੱਡੇ ਸ਼ਹਿਰਾਂ ਦੀਆਂ ਕਾਰਪੋਰੇਸ਼ਨਾਂ ’ਤੇ ਕਾਬਜ਼ ਹੋ ਰਹੀ ਹੈ। ਅੰਮ੍ਰਿਤਸਰ, ਜਲੰਧਰ, ਪਟਿਆਲਾ ਤੋਂ ਬਾਅਦ ਹੁਣ ਪਿਛਲੇ ਲੰਮੇ ਸਮੇਂ ਤੋਂ ਖਾਲੀ ਪਏ ਮੇਅਰ ਅਹੁਦੇ ਦੀ ਚੋਣ ਲਈ ਬਠਿੰਡਾ ਵਿਖੇ ਅੱਜ ਚੋਣ ਹੋਈ, ਜਿੱਥੇ ਆਮ ਆਦਮੀ ਪਾਰਟੀ ਦੇ ਨਵੇਂ ਬਣੇ ਵਾਰਡ ਨੰਬਰ 48 ਤੋਂ ਨੌਜਵਾਨ ਕੌਂਸਲਰ ਅਤੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਮਹਿਤਾ ਦੇ ਬੇਟੇ ਪਦਮਜੀਤ ਮਹਿਤਾ ਨੂੰ ਬਠਿੰਡਾ ਦਾ ਮੇਅਰ ਚੁਣਿਆ ਗਿਆ।

ਇਸ ਮੌਕੇ ਪੰਜਾਬ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਵੀ ਮੌਕੇ ’ਤੇ ਮੌਜੂਦ ਰਹੇ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਬਠਿੰਡਾ ਦੇ ਲੋਕਾਂ ਦੇ ਇਸ ਫਤਵੇ ਨੂੰ ਮੁੱਖ ਰੱਖਦਿਆਂ ਆਮ ਆਦਮੀ ਪਾਰਟੀ ਦੇ ਸਰਕਾਰ ਵੱਲੋਂ ਲਗਾਤਾਰ ਸ਼ਹਿਰ ਦੇ ਵਿਕਾਸ ਦੇ ਕੰਮਾਂ ਨੂੰ ਅੱਗੇ ਤੋਰਿਆ ਜਾਵੇਗਾ ਅਤੇ ਬਠਿੰਡੇ ਨੂੰ ਕਿਸੇ ਵੀ ਸਹੂਲਤ ਤੋਂ ਵਾਂਝਾ ਨਹੀਂ ਰੱਖਿਆ ਜਾਵੇਗਾ।

ਨਵੇਂ ਚੁਣੇ ਮੇਅਰ ਪਦਮਜੀਤ ਮਹਿਤਾ ਨੇ ਕਿਹਾ ਕਿ ਉਹ ਬਠਿੰਡਾ ਸ਼ਹਿਰ ਲਈ ਹਰ ਇਕ ਉਹ ਮੁਮਕਿਨ ਕੋਸ਼ਿਸ਼ ਕਰਨਗੇ, ਜਿਸ ਨਾਲ ਬਠਿੰਡੇ ਨੂੰ ਪੰਜਾਬ ਦੇ ਮੋਹਰੀ ਸ਼ਹਿਰਾਂ ਵਜੋਂ ਵਿਕਸਿਤ ਕੀਤਾ ਜਾ ਸਕੇ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਕਰੀਬੀ ਸਾਥੀ ਡਾਕਟਰ ਰਾਜੂ ਢੱਡੇ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।

ਡਾ. ਰਾਜੂ ਢੱਡੇ ਨੇ ਨਵੇਂ ਚੁਣੇ ਮੇਅਰ ਪਦਮਜੀਤ ਮਹਿਤਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਪਰਮਜੀਤ ਮਹਿਤਾ ਭਾਰਤ ਦੇ ਸਭ ਤੋਂ ਘੱਟ ਉਮਰ ਦੇ ਚੁਣੇ ਗਏ ਮੇਅਰ ਹਨ ਅਤੇ ਸਾਨੂੰ ਉਮੀਦ ਹੈ ਕਿ ਉਹ ਲਗਾਤਾਰ ਸ਼ਹਿਰ ਦੇ ਵਿਕਾਸ ਲਈ ਕੰਮ ਕਰਨਗੇ।