ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ 'ਚ ਗਣਿਤ ਦਿਵਸ ਮਨਾਇਆ
- ਪੰਜਾਬ
- 23 Dec,2024

ਸੁਲਤਾਨਪੁਰ ਲੋਧੀ : ਗਣਿਤ ਸਾਸ਼ਤਰੀ ਸ੍ਰੀ ਨਿਵਾਸ ਰਾਮਾਨੁਜਨ ਦੇ ਜਨਮ ਦਿਨ ਸਬੰਧੀ ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਪ੍ਰਿੰਸੀਪਲ ਪ੍ਰਬਦੀਪ ਕੌਰ ਮੋਂਗਾ ਦੀ ਅਗਵਾਈ ’ਚ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਰੋਮਾਂਚਕ ਗਣਿਤ ਕੁਇਜ਼ ਪ੍ਰਤੀਯੋਗਤਾ ’ਚ ਪ੍ਰਾਇਮਰੀ ਤੇ ਸੀਨੀਅਰ ਵਿੰਗ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ । ਗਣਿਤ ਵਿਸ਼ੇ ਪ੍ਰਤੀ ਆਪਣੇ ਗਿਆਨ ਅਤੇ ਪਿਆਰ ਦਾ ਪ੍ਰਦਰਸ਼ਨ ਕਰਦੇ ਵਿਦਿਆਰਥੀਆਂ ਬੜੀ ਸਹਿਜਤਾ ਨਾਲ ਕਾਬਲੀਅਤ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਮੈਡਮ ਨਰਿੰਦਰ ਪੱਤੜ, ਰਜਨੀ ਅਰੋੜਾ, ਸ਼ਿੰਦਰਪਾਲ ਕੌਰ, ਜਸਵਿੰਦਰ ਸਿੰਘ, ਹਰਜਿੰਦਰ ਸਿੰਘ, ਮਨਜਿੰਦਰ ਸਿੰਘ, ਰਣਜੀਤ ਸਿੰਘ, ਰਣਧੀਰ ਸਿੰਘ, ਕੁਲਵਿੰਦਰ ਕੌਰ, ਸੁਮਨਦੀਪ ਕੌਰ, ਰਾਜ, ਲਵਿਤਾ ਤੇ ਸਟਾਫ਼ ਹਾਜ਼ਰ ਸੀ।
Posted By:

Leave a Reply