ਮੰਗਾਂ ਨੂੰ ਲੈ ਕੇ ਪੰਜਾਬ ਰੋਡਵੇਜ਼ ਪੀਆਰਟੀਸੀ ਪਨਬਸ ਦਾ ਕੀਤਾ ਚੱਕਾ ਜਾਮ
- ਪੰਜਾਬ
- 06 Jan,2025

ਬਟਾਲਾ : ਪੰਜਾਬ ਰੋਡਵੇਜ਼,ਪੀਆਰਟੀਸੀ, ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ 25/11 ਨੇ ਆਪਣੀਆਂ ਮੰਗਾਂ ਨੂੰ ਲੈ ਕੇ ਤਿੰਨ ਦਿਨਾਂ ਹੜਤਾਲ ਦੇ ਪਹਿਲੇ ਦਿਨ ਬੱਸਾਂ ਦਾ ਚੱਕਾ ਜਾਮ ਕਰਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਹੈ। ਸਰਕਾਰੀ ਬੱਸਾਂ ਦਾ ਚੱਕਾ ਜਾਮ ਹੋਣ ਕਾਰਨ ਰੋਜ਼ਾਨਾ ਸਫਰ ਕਰਨ ਵਾਲਿਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਯੂਨੀਅਨ ਆਗੂਆਂ ਪ੍ਰਦੀਪ ਕੁਮਾਰ, ਪਰਮਜੀਤ ਸਿੰਘ ਕੁਹਾੜ, ਬਲਜੀਤ ਸਿੰਘ ਗੁਰਾਇਆ ਤੇ ਜਗਦੀਪ ਸਿੰਘ ਦਾਲਮ ਨੇ ਦੱਸਿਆ ਕਿ ਪੰਜਾਬ ਦੇ ਟਰਾਂਸਪੋਰਟ ਮੰਤਰੀ ਵੱਲੋਂ ਬੀਤੇ ਦਿਨੀਂ ਮੀਟਿੰਗ ਕੀਤੀ ਗਈ ਸੀ, ਜਿਸ ਵਿੱਚ ਪੰਜਾਬ ਦੇ ਟਰਾਂਸਪੋਰਟ ਮੰਤਰੀ ਨੇ ਖ਼ਾਨਾਪੂਰਤੀ ਕਰਦਿਆਂ ਵੱਖ-ਵੱਖ ਟਰਾਂਸਪੋਰਟ ਜਥੇਬੰਦੀਆਂ ਨੂੰ ਸ਼ਾਮਲ ਕਰਕੇ ਟਰਾਂਸਪੋਰਟ ਮੁਲਾਜ਼ਮਾਂ ਨੂੰ 10 ਸਾਲਾ ਡਾਊਨ ਕੇਡਰ ਨੀਤੀ ਲਾਗੂ ਕਰਨ ਲਈ ਯੂਨੀਅਨ ਆਗੂਆਂ ਨੂੰ ਮਜ਼ਬੂਰ ਕਰਨ ਦੀ ਕੋਸ਼ਿਸ਼ ਕੀਤੀ। ਆਗੂਆਂ ਨੇ ਕਿਹਾ ਕਿ ਉਨ੍ਹਾਂ ਦੀ ਮੰਗ ਹੈ ਕਿ ਸੇਵਾ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ, ਠੇਕਾ ਆਊਟਸੋਰਸ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ, ਠੇਕਾ ਪ੍ਰਣਾਲੀ ਖ਼ਤਮ ਕੀਤੀ ਜਾਵੇ, ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿੱਚ ਇਕਸਾਰਤਾ ਲਿਆਉਣ , ਮੁਲਾਜ਼ਮ ਮਾਰੂ ਸ਼ਰਤ ਰੱਦ ਕੀਤੀ ਜਾਵੇ , ਕਿਲੋਮੀਟਰ ਸਕੀਮ (ਪ੍ਰਾਈਵੇਟ ਬੱਸਾਂ) ਨੂੰ ਬੰਦ ਕਰਨਾ, ਮਹਿਕਮੇ ਦੀਆਂ 10 ਹਜ਼ਾਰ ਬੱਸਾਂ ਪਾ ਕੇ ਬੱਸ ਸਟੈਂਡ
Posted By:

Leave a Reply