Daily Suraj

ਪੰਜਾਬੀ

ਕੈਪਟਨ ਅਮਰਿੰਦਰ ਸਿੰਘ ਵੱਲੋਂ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਨਾਲ ਮੁਲਾਕਾਤ

03 May, 2025 12:03 AM

ਚੰਡੀਗੜ੍ਹ : ਭਾਜਪਾ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜੇ.ਪੀ.ਨੱਢਾ ਨਾਲ ਮੁਲਾਕਾਤ ਕੀਤੀ ਗਈ। ਇਸ ਦੀ ਜਾਣਕਾਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਸ਼ਲ ਮੀਡੀਆ ਤੇ ਸਾਂਝੀ ਕੀਤੀ ਹੈ।

ਉਹਨਾਂ ਨੇ ਜਾਣਕਾਰੀ ਸਾਂਝੀ ਕਰਦਿਆਂ ਲਿਖਿਆ “ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ @JPNadda ਨਾਲ ਮੁਲਾਕਾਤ ਕੀਤੀ ਅਤੇ ਰਾਸ਼ਟਰੀ ਸੁਰੱਖਿਆ ਅਤੇ ਪੰਜਾਬ ਦੇ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਕੀਤੀ।”

#CaptainAmarinderSingh #JPNadda #BJPMeeting #PunjabPolitics #PoliticalStrategy #BJPinPunjab #LeadershipMeet

Posted By: Daily Suraj Bureau

Latest News