ਸੀਨੀਅਰ ਕਾਂਗਰਸੀ ਆਗੂ ਕ੍ਰਿਸ਼ਨ ਸਿੰਘ ਭਾਗੀਵਾਂਦਰ ਨੇ ਕੀਤੀ ਪੰਜਾਬ ਕਾਂਗਰਸ ਦੇ ਪ੍ਰਧਾਨ ਪ੍ਰਗਟ ਸਿੰਘ ਨਾਲ ਮੁਲਾਕਾਤ
ਕ੍ਰਿਸ਼ਨ ਸਿੰਘ ਭਾਗੀਵਾਂਦਰ ਨੇ ਹਲਕਾ ਤਲਵੰਡੀ ਸਾਬੋ ਤੋਂ ਜਤਾਈ ਆਪਣੀ ਦਾਅਵੇਦਾਰੀ ਰਾਮਾ ਮੰਡੀ (ਗੁਰਪ੍ਰੀਤ ਸਿੰਘ ਅਰੋੜਾ)- ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਕ੍ਰਿਸ਼ਨ ਸਿੰਘ ਭਾਗੀਵਾਂਦਰ ਨੇ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਪ੍ਰਗਟ ਸਿੰਘ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਕ੍ਰਿਸ਼ਨ ਸਿੰਘ ਭਾਗੀਬਾਂਦਰ ਪੰਜਾਬ ਕਾਂਗਰਸ ਦੇ ਪ੍ਰਧਾਨ ਪ੍ਰਗਟ ਸਿੰਘ ਨਾਲ ਗੱਲਬਾਤ ਦੌਰਾਨ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਕ੍ਰਿਸ਼ਨ ਸਿੰਘ ਭਾਗੀਵਾਂਦਰ ਵੱਲੋਂ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਆਉਂਦੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਆਪਣੀ ਟਿਕਟ ਦੀ ਦਾਅਵੇਦਾਰੀ ਜਿਤਾਈ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਕ੍ਰਿਸ਼ਨ ਸਿੰਘ ਭਾਗੀਵਾਂਦਰ ਨੇ ਉਮੀਦ ਪ੍ਰਗਟਾਈ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਹਲਕਾ ਤਲਵੰਡੀ ਸਾਬੋ ਦੀ ਸੀਟ ਜਿੱਤ ਕੇ ਕਾਂਗਰਸ ਪਾਰਟੀ ਦੀ ਝੋਲੀ ਪਾਈ ਜਾਵੇਗੀ। ਇੱਥੇ ਹੀ ਜ਼ਿਕਰਯੋਗ ਹੈ ਕਿ ਕ੍ਰਿਸ਼ਨ ਸਿੰਘ ਭਾਗੀਵਾਂਦਰ ਇੱਕ ਬਹੁਤ ਹੀ ਮਿਹਨਤੀ, ਨਰਮ ਸੁਭਾਅ ਅਤੇ ਇਮਾਨਦਾਰ ਆਗੂ ਹਨ। ਅਤੇ ਕਾਫੀ ਸਮੇਂ ਤੋਂ ਹਲਕਾ ਤਲਵੰਡੀ ਸਾਬੋ ਦੇ ਲੋਕਾਂ ਨਾਲ ਦੁੱਖ ਸੁੱਖ ਵਿੱਚ ਖੜਦੇ ਹਨ। ਅਤੇ ਉਹਨਾਂ ਦੇ ਕੰਮ ਕਰਵਾਉਂਦੇ ਹਨ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਕ੍ਰਿਸ਼ਨ ਸਿੰਘ ਭਾਗੀਵਾਂਦਰ ਨੇ ਗੱਲਬਾਤ ਦੌਰਾਨ ਕਿਹਾ ਕਿ ਹਲਕੇ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਦੁਖੀ ਹੋ ਚੁੱਕੇ ਹਨ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਦਾ ਮਨ ਬਣਾ ਚੁੱਕੇ ਹਨ।