Daily Suraj

ਪੰਜਾਬੀ

ਫ਼ਸਲੀ ਵਿਭਿੰਨਤਾ ਸਮੇਂ ਦੀ ਲੋੜ: ਚੌਹਾਨ

05 Jun, 2025 10:10 PM

ਚੰਡੀਗੜ੍ਹ :ਕੇਂਦਰੀ ਖੇਤੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਅੱਜ ਪਟਿਆਲਾ ਵਿੱਚ ਕਿਸਾਨਾਂ ਦੇ ਇੱਕ ਸਮੂਹ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਫਸਲੀ ਵਿਭਿੰਨਤਾ ਅਪਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਅਜਿਹੀਆਂ ਫਸਲਾਂ ਦੀ ਕਾਸ਼ਤ ਕੀਤੀ ਜਾਵੇ, ਜੋ ਮੁਨਾਫ਼ਾ ਦੇਣ ਦੇ ਨਾਲ-ਨਾਲ ਪਾਣੀ ਦੀ ਖਪਤ ਨੂੰ ਵੀ ਘਟਾਉਂਦੀਆਂ ਹਨ। ਪਹਿਲਗਾਮ ਦਹਿਸ਼ਤੀ ਹਮਲੇ ਤੋਂ ਬਾਅਦ ਕੇਂਦਰ ਵੱਲੋਂ ਸਿੰਧ ਜਲ ਸੰਧੀ ਨੂੰ ਮੁਅੱਤਲ ਕਰਨ ਦੇ ਫੈਸਲੇ ਦਾ ਹਵਾਲਾ ਦਿੰਦੇ ਹੋਏ ਚੌਹਾਨ ਨੇ ਕਿਹਾ ਕਿ ਸਿੰਧੂ, ਜੇਹਲਮ ਅਤੇ ਚਨਾਬ ਦਰਿਆਵਾਂ ਦੇ ਪਾਣੀ ਨੂੰ ਪੰਜਾਬ, ਹਰਿਆਣਾ ਅਤੇ ਰਾਜਸਥਾਨ ਲਈ ਵਰਤਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕਿਸਾਨਾਂ ਦੇ ਮੁੱਦਿਆਂ ਦਾ ਹੱਲ ਚਰਚਾ ਅਤੇ ਗੱਲਬਾਤ ਰਾਹੀਂ ਸੰਭਵ ਹੈ।

ਕੇਂਦਰ ਦੇ ‘ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ’ ਤਹਿਤ ਕੇਂਦਰੀ ਖੇਤੀ ਮੰਤਰੀ ਨੇ ਪਟਿਆਲਾ ਦੇ ਰਾਜਪੁਰਾ ਦੇ ਪਿੰਡ ਖੇੜੀ ਗੰਡਿਆਂ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਕਿਸਾਨਾਂ ਦੇ ਇੱਕ ਸਮੂਹ ਨਾਲ ਮੁਲਾਕਾਤ ਕੀਤੀ। ਸਮੂਹ ਨੇ ਉਨ੍ਹਾਂ ਨੂੰ ਆਪਣੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ। ਚੌਹਾਨ ਦੇ ਨਾਲ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਸਤਬੀਰ ਸਿੰਘ ਗੋਸਲ ਅਤੇ ਭਾਰਤੀ ਖੇਤੀਬਾੜੀ ਖੋਜ ਪ੍ਰੀਸ਼ਦ (ICAR) ਦੇ ਵਿਗਿਆਨੀ ਵੀ ਸਨ।

#CropDiversification #SustainableFarming #AgricultureReform #FarmersFirst #ChouhanStatement #ClimateSmartAgriculture #IndianFarming #SoilHealth #AgriInnovation

Posted By: Daily Suraj Bureau

Latest News