PSEB 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੇ ਟਾਪਰ ਵਿਦਿਆਰਥੀਆਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ

PSEB 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੇ ਟਾਪਰ ਵਿਦਿਆਰਥੀਆਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸਕੂਲੀ ਸਿੱਖਿਆ ਨੂੰ ਬੁਲੰਦੀਆਂ ‘ਤੇ ਲੈ ਕੇ ਜਾਣ ਲਈ ਲਗਾਤਾਰ ਕੋਸ਼ਿਸ਼ਾਂ ਜਾਰੀ ਹਨ। CM ਭਗਵੰਤ ਮਾਨ ਨੇ ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਦੇ 10ਵੀਂ ਤੇ 12ਵੀਂ ਦੇ ਨਤੀਜਿਆਂ ‘ਚੋਂ ਹਰ ਜ਼ਿਲ੍ਹੇ ਦੇ ਟਾਪਰ ਵਿਦਿਆਰਥੀਆਂ ਨੂੰ ਮਿਲਕੇ ਸਨਮਾਨਿਤ ਕੀਤਾ ਤੇ ਹੌਸਲਾ ਅਫ਼ਜਾਈ ਕੀਤੀ। ਵਿਦਿਆਰਥੀਆਂ ਨੂੰ 21000 ਰੁਪਏ ਦੀ ਇਨਾਮੀ ਰਾਸ਼ੀ ਨਾਲ ਵੀ ਸਨਮਾਨਿਤ ਕੀਤਾ।

ਇਸ ਦੇ ਨਾਲ ਹੀ ਪੰਜਾਬ ਸਰਕਾਰ ਬੋਰਡ ਕਲਾਸਾਂ ਵਿੱਚ ਟਾਪ ਕਰਨ ਵਾਲੇ ਵਿਦਿਆਰਥੀਆਂ ਨੂੰ ਕਿੱਤਾਮੁਖੀ ਯਾਤਰਾ ‘ਤੇ ਲੈ ਕੇ ਜਾਵੇਗੀ। ਇਹ ਸਾਰਾ ਸਫ਼ਰ ਜਹਾਜ਼ ਰਾਹੀਂ ਹੋਵੇਗਾ। ਇਸ ਸਮੇਂ ਦੌਰਾਨ ਉਨ੍ਹਾਂ ਨੂੰ ਕਿਸੇ ਇਤਿਹਾਸਕ ਸ਼ਹਿਰ ਦਾ ਦੌਰਾ ਕਰਵਾਇਆ ਜਾਵੇਗਾ। ਤਾਂ ਜੋ ਉਹ ਕੁਝ ਸਿੱਖਣ ਨੂੰ ਮਿਲ ਸਕਣ। ਇਸ ਸਭ ਦਾ ਖਰਚਾ ਵੀ ਪੰਜਾਬ ਸਰਕਾਰ ਵੱਲੋਂ ਚੁੱਕਿਆ ਜਾਵੇਗਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਵਿੱਚ 10ਵੀਂ ਅਤੇ 12ਵੀਂ ਜਮਾਤ ਦੇ ਟਾਪਰਾਂ ਨੂੰ ਸਨਮਾਨਿਤ ਕਰਨ ਦੌਰਾਨ ਸਟੇਜ ਤੋਂ ਸੰਬੋਧਨ ਦੌਰਾਨ ਇਹ ਐਲਾਨ ਕੀਤਾ।

ਉਨ੍ਹਾਂ ਇਹ ਵੀ ਕਿਹਾ ਕਿ ਆਉਣ ਵਾਲੇ ਮਾਨਸੂਨ ਸੈਸ਼ਨ ਵਿੱਚ ਸਾਰੇ ਟਾਪਰਾਂ ਨੂੰ ਵਿਧਾਨ ਸਭਾ ਦਾ ਦੌਰਾ ਕਰਨ ਦਾ ਮੌਕਾ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਨੀਲੇ, ਹਰੇ ਅਤੇ ਲਾਲ ਕਾਰਡਾਂ ਨਾਲ ਸਥਿਤੀ ਨਹੀਂ ਸੁਧਰੇਗੀ; ਸਿਰਫ਼ ਚੰਗੀ ਸਿੱਖਿਆ ਹੀ ਸਾਡੇ ਸੂਬੇ ਦਾ ਭਵਿੱਖ ਬਦਲ ਸਕਦੀ ਹੈ।

#PSEBToppers #PunjabGovernment #EducationIncentives #StudentScholarships #TopStudentsReward #PunjabEducationBoard #AcademicExcellence