ਸੁਪਰੀਮ ਕੋਰਟ ਵਿੱਚ ਵਕਫ਼ ਕਾਨੂੰਨ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ’ਤੇ ਸੁਣਵਾਈ 20 ਨੂੰ
ਨਵੀਂ ਦਿੱਲੀ : ਦੇਸ਼ ਦੀ ਸਰਵਉਚ ਅਦਾਲਤ ਨੇ ਅੱਜ ਕਿਹਾ ਕਿ ਉਹ ਵਕਫ਼ (ਸੋਧ) ਐਕਟ, 2025 ਦੀ ਵੈਧਤਾ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ’ਤੇ 20 ਮਈ ਨੂੰ ਸੁਣਵਾਈ ਕਰੇਗੀ। ਚੀਫ਼ ਜਸਟਿਸ ਬੀਆਰ ਗਵੱਈ ਅਤੇ ਜਸਟਿਸ ਆਗਸਟੀਨ ਜਾਰਜ ਮਸੀਹ ਦੇ ਬੈਂਚ ਨੇ ਕਾਨੂੰਨ ਦੀ ਵੈਧਤਾ ਨੂੰ ਚੁਣੌਤੀ ਦੇਣ ਵਾਲਿਆਂ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਕਪਿਲ ਸਿੱਬਲ ਅਤੇ ਕੇਂਦਰ ਦੀ ਨੁਮਾਇੰਦਗੀ ਕਰ ਰਹੇ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਨੂੰ ਸੋਮਵਾਰ ਤੱਕ ਆਪਣੇ ਜਵਾਬ ਦਾਖ਼ਲ ਕਰਨ ਲਈ ਕਿਹਾ। ਸੀਜੇਆਈ ਨੇ ਪਟੀਸ਼ਨਾਂ ’ਤੇ ਸੁਣਵਾਈ ਮੁਲਤਵੀ ਕਰਦੇ ਹੋਏ ਕਿਹਾ, ‘ਅਸੀਂ 20 ਮਈ ਨੂੰ ਹੀ ਅੰਤਰਿਮ ਰਾਹਤ ਦੇ ਮੁੱਦੇ ’ਤੇ ਵਿਚਾਰ ਕਰਾਂਗੇ।’ ਦੋਵਾਂ ਧਿਰਾਂ ਦੇ ਵਕੀਲਾਂ ਵੱਲੋਂ ਬੈਂਚ ਨੂੰ ਦੱਸਿਆ ਗਿਆ ਕਿ ਜੱਜਾਂ ਨੂੰ ਦਲੀਲਾਂ ਸੁਣਨ ਲਈ ਕੁਝ ਹੋਰ ਸਮਾਂ ਲੱਗ ਸਕਦਾ ਹੈ। ਇਸ ਤੋਂ ਪਹਿਲਾਂ ਕੇਂਦਰ ਨੇ ਭਰੋਸਾ ਦਿੱਤਾ ਸੀ ਕਿ ਵਕਫ਼ ਦੁਆਰਾ ਸਥਾਪਿਤ ਕੀਤੀਆਂ ਗਈਆਂ ਜਾਇਦਾਦਾਂ ਸਮੇਤ, ਕੋਈ ਵੀ ਵਕਫ ਜਾਇਦਾਦ ਨੂੰ ਡੀਨੋਟੀਫਾਈ ਨਹੀਂ ਕੀਤਾ ਜਾਵੇਗਾ।
ਇਸ ਤੋਂ ਪਹਿਲਾਂ ਕਾਨੂੰਨ ਅਧਿਕਾਰੀ ਨੇ ਇਹ ਵੀ ਭਰੋਸਾ ਦਿੱਤਾ ਸੀ ਕਿ ਨਵੇਂ ਕਾਨੂੰਨ ਤਹਿਤ ਕੇਂਦਰੀ ਵਕਫ਼ ਕੌਂਸਲ ਜਾਂ ਰਾਜ ਵਕਫ਼ ਬੋਰਡਾਂ ਵਿੱਚ ਕੋਈ ਨਿਯੁਕਤੀ ਨਹੀਂ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਸਾਬਕਾ ਚੀਫ ਜਸਟਿਸ ਸੰਜੀਵ ਖੰਨਾ ਦਾ ਬੈਂਚ ਇਸ ਮਾਮਲੇ ਦੀ ਸੁਣਵਾਈ ਕਰ ਰਿਹਾ ਸੀ
#WaqfAct #SupremeCourtIndia #WaqfLawChallenge #ConstitutionalRights #LegalNews #IndiaCourtCase #ReligiousLaws #SCHearing #JudicialReview #WaqfDispute
Posted By: Daily Suraj Bureau