ਹਰਿਆਣਾ ਵਿੱਚ 10 ਨਗਰ ਨਿਗਮਾਂ ’ਚੋਂ 7 ’ਚ ਭਾਜਪਾ ਦੇ ਮੇਅਰ ਜੇਤੂ

ਹਰਿਆਣਾ ਵਿੱਚ 10 ਨਗਰ ਨਿਗਮਾਂ ’ਚੋਂ 7 ’ਚ ਭਾਜਪਾ ਦੇ ਮੇਅਰ ਜੇਤੂ

ਚੰਡੀਗੜ੍ਹ :  ਹਰਿਆਣਾ ਦੇ 38 ਸ਼ਹਿਰਾਂ ਵਿੱਚ ਪਿਛਲੇ ਦਿਨੀ ਹੋਈਆਂ 10 ਨਗਰ ਨਿਗਮਾਂ, 4 ਨਗਰ ਕੌਂਸਲਾਂ ਅਤੇ 21 ਮਿਉਂਸਿਪਲ ਕਮੇਟੀਆਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਹੁਣ ਤੱਕ 10 ਨਗਰ ਨਿਗਮਾਂ ਵਿੱਚੋਂ 8 ਦੇ ਨਤੀਜੇ ਆ ਚੁੱਕੇ ਹਨ। ਇਨ੍ਹਾਂ ਵਿੱਚੋਂ 7 ਨਿਗਮਾਂ ਦੇ ਮੇਅਰਾਂ ਦੇ ਅਹੁਦੇ ਉਤੇ ਭਾਜਪਾ ਅਤੇ ਇਕ ’ਤੇ ਆਜ਼ਾਦ ਉਮੀਦਵਾਰ ਨੇ ਜਿੱਤ ਦਰਜ ਕੀਤੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਭਾਜਪਾ ਨੇ ਨਗਰ ਨਿਗਮ ਗੁਰੂਗ੍ਰਾਮ, ਰੋਹਤਕ, ਹਿਸਾਰ, ਕਰਨਾਲ, ਅੰਬਾਲਾ, ਸੋਨੀਪਤ ਅਤੇ ਫਰੀਦਾਬਾਅਦ ਵਿੱਚ ਜਿੱਤ ਹਾਸਲ ਕੀਤੀ ਹੈ, ਜਦੋਂ ਕਿ ਨਗਰ ਨਿਗਮ ਯਮੁਨਾਨਗਰ ਤੇ ਪਾਣੀਪਤ ਵਿੱਚ ਭਾਜਪਾ ਅੱਗੇ ਚੱਲ ਰਹੀ ਹੈ। ਇਸ ਤੋਂ ਇਲਾਵਾ ਨਗਰ ਨਿਗਮ ਮਾਨੇਸਰ ਵਿੱਚ ਮੇਅਰ ਦੀ ਚੋਣ ਵਿੱਚ ਆਜ਼ਾਦ ਉਮੀਦਵਾਰ ਨੇ ਜਿੱਤ ਹਾਸਲ ਕੀਤੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਨਗਰ ਨਿਗਮ ਕਰਨਾਲ ਵਿੱਚ ਮੇਅਰ ਦੀ ਚੋਣ ਵਿੱਚ ਭਾਜਪਾ ਉਮੀਦਵਾਰ ਰੇਨੂੰ ਬਾਲਾ ਨੇ ਆਪਣੇ ਵਿਰੋਧੀ ਕਾਂਗਰਸੀ ਉਮੀਦਵਾਰ ਮਨੋਜ ਵਧਵਾ ਨੂੰ 25 ਹਜ਼ਾਰ ਵੋਟਾਂ ਨਾਲ ਹਰਾ ਦਿੱਤਾ ਹੈ। ਰੇਨੂੰ ਬਾਲਾ ਨੂੰ 83630 ਵੋਟਾਂ ਪਈਆਂ, ਜਦੋਂ ਕਿ ਕਾਂਗਰਸੀ ਉਮੀਦਵਾਰ ਮਨੋਜ ਵਧਵਾ ਨੂੂੰ 58271 ਵੋਟਾਂ ਹੀ ਮਿਲੀਆਂ।