ਪਠਾਨਕੋਟ ’ਚ ਵੱਡੀ ਸਾਜ਼ਿਸ਼ ਨਾਕਾਮ: ਪਾਕਿਸਤਾਨੀ ਆਕਾਵਾਂ ਨੂੰ ਖ਼ੁਫ਼ੀਆ ਜਾਣਕਾਰੀਆਂ ਭੇਜਣ ਵਾਲਾ ਨਾਬਾਲਗ ਕਾਬੂ ਸੰਵੇਦਨਸ਼ੀਲ ਟਿਕਾਣਿਆਂ ਦੀਆਂ ਵੀਡੀਓਜ਼ ਕੀਤੀਆਂ ਸਾਂਝੀਆਂ

ਪਠਾਨਕੋਟ ’ਚ ਵੱਡੀ ਸਾਜ਼ਿਸ਼ ਨਾਕਾਮ: ਪਾਕਿਸਤਾਨੀ ਆਕਾਵਾਂ ਨੂੰ ਖ਼ੁਫ਼ੀਆ ਜਾਣਕਾਰੀਆਂ ਭੇਜਣ ਵਾਲਾ ਨਾਬਾਲਗ ਕਾਬੂ ਸੰਵੇਦਨਸ਼ੀਲ ਟਿਕਾਣਿਆਂ ਦੀਆਂ ਵੀਡੀਓਜ਼ ਕੀਤੀਆਂ ਸਾਂਝੀਆਂ

ਪਠਾਨਕੋਟ ਵਿੱਚ ਪੁਲੀਸ ਨੇ ਇੱਕ 15 ਸਾਲਾ ਨਾਬਾਲਗ ਨੂੰ ਹਿਰਾਸਤ ਵਿੱਚ ਲਿਆ ਹੈ, ਜੋ ਕਥਿਤ ਤੌਰ ’ਤੇ ਪਾਕਿਸਤਾਨੀ ਖ਼ੁਫ਼ੀਆ ਏਜੰਸੀ ਆਈ.ਐਸ.ਆਈ (ISI) ਅਤੇ ਅਤਿਵਾਦੀ ਸੰਗਠਨਾਂ ਦੇ ਸੰਪਰਕ ਵਿੱਚ ਸੀ। ਐਸ.ਐਸ.ਪੀ. ਦਲਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਇਹ ਨਾਬਾਲਗ ਪਿਛਲੇ ਇੱਕ ਸਾਲ ਤੋਂ ਸੋਸ਼ਲ ਮੀਡੀਆ ਰਾਹੀਂ ਸਰਹੱਦ ਪਾਰ ਦੇ ਆਕਾਵਾਂ ਨਾਲ ਜੁੜਿਆ ਹੋਇਆ ਸੀ ਅਤੇ ਦੇਸ਼ ਦੀ ਸੁਰੱਖਿਆ ਨਾਲ ਸਬੰਧਤ ਅਹਿਮ ਜਾਣਕਾਰੀਆਂ ਤੇ ਵੀਡੀਓਜ਼ ਸਾਂਝੀਆਂ ਕਰ ਰਿਹਾ ਸੀ। ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਪਾਕਿਸਤਾਨੀ ਹੈਂਡਲਰਾਂ ਨੇ ਉਸ ਦੇ ਮੋਬਾਈਲ ਫ਼ੋਨ ਦੀ ਕਲੋਨਿੰਗ ਵੀ ਕੀਤੀ ਹੋਈ ਸੀ, ਤਾਂ ਜੋ ਸਾਰਾ ਡਾਟਾ ਸਿੱਧਾ ਉਨ੍ਹਾਂ ਤੱਕ ਪਹੁੰਚ ਸਕੇ। ਪੰਜਾਬ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਪੰਜਾਬੀ ਸ਼ਬਦ-ਜੋੜ ’ਚ ਗਲਤੀਆਂ' ਪੁਲੀਸ ਅਨੁਸਾਰ, ਇਹ ਨਾਬਾਲਗ ਆਪਣੇ ਪਿਤਾ ਦੀ ਮੌਤ ਤੋਂ ਬਾਅਦ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਸੀ ਅਤੇ ਇਸੇ ਗ਼ਮ ਦਾ ਫ਼ਾਇਦਾ ਉਠਾ ਕੇ ਉਸ ਦਾ ਬ੍ਰੇਨਵਾਸ਼ ਕੀਤਾ ਗਿਆ। ਉਹ ਨਾ ਸਿਰਫ਼ ਪਾਕਿਸਤਾਨੀ ਅਧਿਕਾਰੀਆਂ ਬਲਕਿ ਕਈ ਗੈਂਗਸਟਰਾਂ ਦੇ ਵੀ ਸੰਪਰਕ ਵਿੱਚ ਸੀ। ਐਸ.ਐਸ.ਪੀ. ਨੇ ਖ਼ੁਲਾਸਾ ਕੀਤਾ ਕਿ ਜੇਕਰ ਸਮਾਂ ਰਹਿੰਦੇ ਇਸ ਨਾਬਾਲਗ ਨੂੰ ਨਾ ਫੜਿਆ ਜਾਂਦਾ, ਤਾਂ ਉਹ ਭਵਿੱਖ ਵਿੱਚ ਕਿਸੇ ਵੱਡੀ ਅਤਿਵਾਦੀ ਘਟਨਾ ਨੂੰ ਅੰਜਾਮ ਦੇ ਸਕਦਾ ਸੀ। ਫਿਲਹਾਲ ਪੁਲੀਸ ਵੱਲੋਂ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਇਸ ਨੈੱਟਵਰਕ ਦੇ ਹੋਰ ਹਿੱਸਿਆਂ ਦਾ ਪਰਦਾਫਾਸ਼ ਕੀਤਾ ਜਾ ਸਕੇ।