ਅੰਮ੍ਰਿਤਸਰ ਦੇ ਪਿੰਡ ਸਠਿਆਲਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਲੋਕਾਂ ‘ਚ ਭਾਰੀ ਰੋਸ
- ਪੰਜਾਬ
- (Asia/Kolkata)
ਅੰਮ੍ਰਿਤਸਰ ਦੇ ਪਿੰਡ ਸਠਿਆਲਾ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਉਣ ਨਾਲ ਇਲਾਕੇ ਵਿੱਚ ਤਣਾਅਪੂਰਨ ਮਾਹੌਲ ਬਣ ਗਿਆ ਹੈ। ਇਸ ਘਟਨਾ ਤੋਂ ਬਾਅਦ ਪਿੰਡ ਵਾਸੀਆਂ ਵਿੱਚ ਭਾਰੀ ਰੋਸ ਅਤੇ ਚਿੰਤਾ ਦੇਖੀ ਜਾ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਅੰਗ ਪਿੰਡ ਦੀਆਂ ਗਲੀਆਂ ਵਿੱਚ ਖਿਲਰੇ ਹੋਏ ਮਿਲੇ। ਦੱਸਿਆ ਜਾ ਰਿਹਾ ਹੈ ਕਿ ਗੁਰਦੁਆਰਾ ਨੌਵੀ ਪਾਤਸ਼ਾਹੀ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਦੌਰਾਨ ਪਤਾ ਲੱਗਿਆ ਕਿ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਪਹਿਲਾਂ ਕੈਮਰਿਆਂ ਦੀਆਂ ਤਾਰਾਂ ਕੱਟੀਆਂ ਗਈਆਂ ਅਤੇ ਇਸ ਤੋਂ ਬਾਅਦ ਗੁਰਦੁਆਰਾ ਸਾਹਿਬ ਵਿੱਚ ਭੰਨਤੋੜ ਕੀਤੀ ਗਈ। ਇਸ ਘਟਨਾ ਦੀ ਖ਼ਬਰ ਫੈਲਣ ਨਾਲ ਪਿੰਡ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਅਤੇ ਵੱਡੀ ਗਿਣਤੀ ਵਿੱਚ ਲੋਕ ਮੌਕੇ ‘ਤੇ ਇਕੱਠੇ ਹੋਣੇ ਸ਼ੁਰੂ ਹੋ ਗਏ। ਪਿੰਡ ਵਾਸੀਆਂ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਟੀਮ ਅੱਜ ਸਵੇਰੇ ਕਰੀਬ 7:30 ਵਜੇ ਘਟਨਾ ਸਥਾਨ ‘ਤੇ ਪਹੁੰਚੀ। ਬਾਬਾ ਬਕਾਲਾ ਦੇ ਡੀਐਸਪੀ ਅਰੁਣ ਸ਼ਰਮਾ ਆਪਣੀ ਟੀਮ ਸਮੇਤ ਮੌਕੇ ‘ਤੇ ਪਹੁੰਚੇ ਅਤੇ ਗੁਰਦੁਆਰਾ ਸਾਹਿਬ ਅਤੇ ਆਲੇ-ਦੁਆਲੇ ਦੇ ਇਲਾਕੇ ਦਾ ਜਾਇਜ਼ਾ ਲਿਆ। ਪੁਲਿਸ ਵੱਲੋਂ ਗੁਰਦੁਆਰਾ ਸਾਹਿਬ ਵਿੱਚ ਲੱਗੀਆਂ ਸੀਸੀਟੀਵੀ ਫੁਟੇਜ ਅਤੇ ਹੋਰ ਸੰਭਾਵਿਤ ਸੁਰਾਗ ਕਬਜ਼ੇ ਵਿੱਚ ਲੈ ਲਏ ਗਏ ਹਨ ਤਾਂ ਜੋ ਦੋਸ਼ੀਆਂ ਦੀ ਪਛਾਣ ਕੀਤੀ ਜਾ ਸਕੇ। ਅਧਿਕਾਰੀਆਂ ਨੇ ਭਰੋਸਾ ਦਿੱਤਾ ਹੈ ਕਿ ਘਟਨਾ ਨਾਲ ਜੁੜੇ ਦੋਸ਼ੀਆਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
Leave a Reply