Daily Suraj

ਪੰਜਾਬੀ

ਭਿਆਨਕ ਸੜਕ ਹਾਦਸੇ 'ਚ ਸਾਬਕਾ ਸਰਪੰਚ ਦੀ ਮੌਤ

18 Jan, 2019 05:30 AM

ਟੱਲੇਵਾਲ, 18 ਜਨਵਰੀ - ਬਰਨਾਲਾ ਜ਼ਿਲ੍ਹੇ 'ਚ ਥਾਣਾ ਸਦਰ ਅਧੀਨ ਪੈਂਦੇ ਪਿੰਡ ਕੈਰੇ ਦੇ ਸਾਬਕਾ ਸਰਪੰਚ ਦੀ ਬੀਤੀ ਰਾਤ ਵਾਪਰੇ ਇੱਕ ਭਿਆਨਕ ਸੜਕ ਹਾਦਸੇ 'ਚ ਮੌਤ ਹੋ ਗਈ। ਜਾਣਕਾਰੀ ਅਨੁਸਾਰ ਸਾਬਕਾ ਸਰਪੰਚ ਜਸਵਿੰਦਰ ਸਿੰਘ ਜੱਸਾ ਲੰਘੀ ਰਾਤ ਬਰਨਾਲਾ ਤੋਂ ਆਪਣੇ ਪਿੰਡ ਪਰਤ ਰਹੇ ਸਨ ਕਿ ਰਸਤੇ 'ਚ ਪਿੰਡ ਨਾਈਵਾਲਾ ਨੇੜੇ ਉਨ੍ਹਾਂ ਦੀ ਗੱਡੀ ਦਾ ਸੰਤੁਲਨ ਵਿਗੜ ਗਿਆ ਅਤੇ ਗੱਡੀ ਦਰਖ਼ਤ ਨਾਲ ਟਕਰਾਅ ਗਈ। ਇਸ ਹਾਦਸੇ 'ਚ ਉਹ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਜ਼ਖ਼ਮੀ ਹਾਲਤ 'ਚ ਉਨ੍ਹਾਂ ਨੂੰ ਸਰਕਾਰੀ ਹਸਪਤਾਲ ਬਰਨਾਲਾ 'ਚ ਦਾਖ਼ਲ ਕਰਵਾਇਆ ਗਿਆ। ਇੱਥੋਂ ਡਾਕਟਰਾਂ ਨੇ ਨਾਜ਼ੁਕ ਹਾਲਤ ਕਾਰਨ ਉਨ੍ਹਾਂ ਲੁਧਿਆਣਾ ਰੈਫ਼ਰ ਕਰ ਦਿੱਤਾ ਪਰ ਰਸਤੇ 'ਚ ਉਨ੍ਹਾਂ ਦੀ ਮੌਤ ਹੋ ਗਈ। ਦਿਨ ਚੜ੍ਹਦੇ ਹੀ ਇਸ ਹਾਦਸੇ ਬਾਰੇ ਪਤਾ ਲੱਗਣ 'ਤੇ ਪੂਰੇ ਪਿੰਡ 'ਚ ਸੋਗ ਦੀ ਲਹਿਰ ਦੌੜ ਗਈ।

Posted By: Daily Suraj Bureau

Latest News