Daily Suraj

ਪੰਜਾਬੀ

ਵਿਕਰਮਜੀਤ ਚੌਧਰੀ ਨੇ ਕਾਂਗਰਸ ਵਿਚ ਸ਼ਾਮਲ ਹੋ ਕੇ ਕੀਤਾ ਰਾਜਨੀਤੀ ਯਾਤਰਾ ਦਾ ਨਵਾਂ ਅਰੰਭ

02 Jun, 2025 09:53 PM

ਜਲੰਧਰ : ਜਲੰਧਰ ਦੇ ਫਿਲੌਰ ਤੋਂ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਕਾਂਗਰਸ ਪਾਰਟੀ ਵਿੱਚ ਮੁੜ ਸ਼ਾਮਲ ਹੋ ਗਏ ਹਨ। ਸੂਬਾ ਪ੍ਰਧਾਨ ਰਾਜਾ ਵੜਿੰਗ ਤੇ ਹੋਰ ਆਗੂਆ ਨੇ ਵਾਪਸੀ ਕਰਵਾਈ ਹੈ। ਦੱਸ ਦੇਈਏ ਕਿ ਵਿਕਰਮਜੀਤ ਸਿੰਘ ਨੂੰ ਪਿਛਲੇ ਸਾਲ ਕਾਂਗਰਸ ਨੇ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਸੀ। ਇਸ ਦੌਰਾਨ ਪੰਜਾਬ ਕਾਂਗਰਸ ਇੰਚਾਰਜ ਦਵਿੰਦਰ ਯਾਦਵ ਨੇ ਹੁਕਮ ਜਾਰੀ ਕੀਤੇ ਸਨ। ਦਰਅਸਲ, ਉਸ ਸਮੇਂ ਦੌਰਾਨ ਯਾਦਵ ਨੇ ਚੌਧਰੀ ਵਿਰੁੱਧ ਪਾਰਟੀ ਵਿਰੋਧੀ ਬਿਆਨ ਦੇਣ ਅਤੇ ਪਾਰਟੀ ਉਮੀਦਵਾਰ ਵਿਰੁੱਧ ਲਗਾਤਾਰ ਭੜਕਾਊ ਭਾਸ਼ਣ ਦੇਣ ਲਈ ਕਾਰਵਾਈ ਕੀਤੀ ਸੀ। ਇਸ ਦੇ ਨਾਲ ਹੀ ਫਿਲੌਰ ਤੋਂ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਅੱਜ ਕਾਂਗਰਸ ਵਿੱਚ ਵਾਪਸ ਆ ਗਏ ਹਨ।

#VikramjitChaudhary #CongressReturn #PunjabPolitics #PoliticalComeback #CongressParty #PunjabNews #PoliticalUpdate

Latest News