ਮੈਕਸੀਕੋ ਵਿੱਚ ਖੂਨੀ ਹਮਲਾ: ਛੇ ਮਰਦ, ਤਿੰਨ ਔਰਤਾਂ ਅਤੇ ਇੱਕ ਨਾਬਾਲਿਗ ਮਾਰੇ ਗਏ
- ਵਿਦੇਸ਼
- (Asia/Kolkata)
ਮੈਕਸੀਕੋ ਦੇ ਪੂਏਬਲਾ ਸੂਬੇ ਦੇ ਤੇਹੁਈਤਜ਼ਿੰਗੋ ਇਲਾਕੇ ਵਿੱਚ ਹੋਏ ਇਕ ਹਥਿਆਰਬੰਦ ਹਮਲੇ ਵਿੱਚ ਘੱਟੋ-ਘੱਟ 10 ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਇੱਕ ਨਾਬਾਲਿਗ ਵੀ ਸ਼ਾਮਲ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਮ੍ਰਿਤਕਾਂ ਵਿੱਚ ਛੇ ਪੁਰਸ਼, ਤਿੰਨ ਔਰਤਾਂ ਅਤੇ ਇੱਕ ਨਾਬਾਲਿਗ ਸ਼ਾਮਲ ਹਨ। ਇਹ ਘਟਨਾ ਐਤਵਾਰ ਨੂੰ ਵਾਪਰੀ, ਜਿਸ ਦੀ ਪੁਸ਼ਟੀ ਸੂਬੇ ਦੇ ਜਨਤਕ ਸੁਰੱਖਿਆ ਮੰਤਰਾਲੇ ਵੱਲੋਂ ਕੀਤੀ ਗਈ ਹੈ। ਰਿਪੋਰਟਾਂ ਮੁਤਾਬਕ, ਹਥਿਆਰਬੰਦ ਹਮਲਾਵਰਾਂ ਨੇ ਲੋਕਾਂ ’ਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ, ਜਿਸ ਕਾਰਨ ਵੱਡੀ ਗਿਣਤੀ ਵਿੱਚ ਜਾਨੀ ਨੁਕਸਾਨ ਹੋਇਆ। ਘਟਨਾ ਤੋਂ ਬਾਅਦ ਇਲਾਕੇ ਵਿੱਚ ਭਾਰੀ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ ਅਤੇ ਹਮਲਾਵਰਾਂ ਦੀ ਭਾਲ ਲਈ ਤਲਾਸ਼ੀ ਅਭਿਆਨ ਜਾਰੀ ਹੈ। ਸੂਬੇ ਦੇ ਸੁਰੱਖਿਆ ਮੰਤਰਾਲੇ ਨੇ ਕਿਹਾ ਹੈ ਕਿ ਹਮਲੇ ਵਿੱਚ ਸ਼ਾਮਲ ਦੋਸ਼ੀਆਂ ਨੂੰ ਕਿਸੇ ਵੀ ਹਾਲਤ ਵਿੱਚ ਬਖ਼ਸ਼ਿਆ ਨਹੀਂ ਜਾਵੇਗਾ। ਸਰਕਾਰ ਨੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਹੈ। ਫਿਲਹਾਲ ਹਮਲੇ ਦੇ ਕਾਰਨਾਂ ਬਾਰੇ ਕੋਈ ਸਪੱਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਜਾਂਚ ਏਜੰਸੀਆਂ ਵੱਲੋਂ ਮਾਮਲੇ ਦੀ ਵੱਖ-ਵੱਖ ਪੱਖਾਂ ਤੋਂ ਜਾਂਚ ਕੀਤੀ ਜਾ ਰਹੀ ਹੈ।
Leave a Reply